(Source: ECI/ABP News)
Wrestler Protest: ਪਹਿਲਵਾਨਾਂ ਦੇ ਅੰਦੋਲਨ ਨੂੰ ਦਿੱਲੀ ਪੁਲਿਸ ਦਾ ਝਟਕਾ! ਬ੍ਰਿਜ ਭੂਸ਼ਣ ਖਿਲਾਫ ਅਜੇ ਤੱਕ ਕੋਈ ਸਬੂਤ ਨਹੀਂ ਮਿਲੇ...
ਸੂਤਰਾਂ ਮੁਤਾਬਕ ਦਿੱਲੀ ਪੁਲਿਸ 15 ਦਿਨਾਂ ਦੇ ਅੰਦਰ ਇਸ ਮਾਮਲੇ 'ਤੇ ਆਪਣੀ ਅੰਤਿਮ ਰਿਪੋਰਟ ਦਾਖਲ ਕਰੇਗੀ। ਸੂਤਰਾਂ ਨੇ ਅੱਗੇ ਕਿਹਾ ਕਿ ਪਹਿਲਵਾਨਾਂ ਦੇ ਜਿਨਸੀ ਸੋਸ਼ਣ ਦੇ ਦਾਅਵੇ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ।
![Wrestler Protest: ਪਹਿਲਵਾਨਾਂ ਦੇ ਅੰਦੋਲਨ ਨੂੰ ਦਿੱਲੀ ਪੁਲਿਸ ਦਾ ਝਟਕਾ! ਬ੍ਰਿਜ ਭੂਸ਼ਣ ਖਿਲਾਫ ਅਜੇ ਤੱਕ ਕੋਈ ਸਬੂਤ ਨਹੀਂ ਮਿਲੇ... delhi police blow to the wrestlers protest no evidence found against brij bhushan yet Wrestler Protest: ਪਹਿਲਵਾਨਾਂ ਦੇ ਅੰਦੋਲਨ ਨੂੰ ਦਿੱਲੀ ਪੁਲਿਸ ਦਾ ਝਟਕਾ! ਬ੍ਰਿਜ ਭੂਸ਼ਣ ਖਿਲਾਫ ਅਜੇ ਤੱਕ ਕੋਈ ਸਬੂਤ ਨਹੀਂ ਮਿਲੇ...](https://feeds.abplive.com/onecms/images/uploaded-images/2023/05/31/8b79bd0847d88fb60b6dad0ae40e4bbd1685525007318469_original.jpg?impolicy=abp_cdn&imwidth=1200&height=675)
Wrestler Protest: ਦੇਸ਼ ਭਰ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੇ ਪਹਿਲਵਾਨਾਂ ਦੇ ਅੰਦੋਲਨ ਬਾਰੇ ਦਿੱਲੀ ਪੁਲਿਸ ਦਾ ਹੈਰਾਨ ਕਰ ਦੇਣ ਵਾਲਾ ਦਾਅਵਾ ਸਾਹਮਣੇ ਆਇਆ ਹੈ। ਪੁਲਿਸ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਪਹਿਲਵਾਨਾਂ ਵੱਲੋਂ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ ਬਾਰੇ ਅਜੇ ਤੱਕ ਕੋਈ ਸਬੂਤ ਨਹੀਂ ਮਿਲੇ। ਪੁਲਿਸ ਦਾ ਕਹਿਣਾ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਨੂੰ ਗ੍ਰਿਫਤਾਰ ਕਰਨ ਲਈ ਹੁਣ ਤੱਕ ਦੀ ਜਾਂਚ ਵਿੱਚ ਕੋਈ ਸਬੂਤ ਸਾਹਮਣੇ ਨਹੀਂ ਆਏ।
ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਬ੍ਰਿਜ ਭੂਸ਼ਣ 'ਤੇ ਪੋਕਸੋ ਦੀ ਜੋ ਧਾਰਾ ਲੱਗੀ ਹੈ, ਉਸ ਤਹਿਤ ਵੀ 7 ਸਾਲ ਤੋਂ ਘੱਟ ਦੀ ਸਜ਼ਾ ਹੈ, ਇਸ ਲਈ ਉਸ ਧਾਰਾ ਵਿੱਚ ਵੀ ਤੁਰੰਤ ਗ੍ਰਿਫਤਾਰੀ ਦੀ ਲੋੜ ਨਹੀਂ। ਦੂਸਰਾ, ਹੁਣ ਤੱਕ ਦੀ ਜਾਂਚ ਅਨੁਸਾਰ ਦਿੱਲੀ ਪੁਲਿਸ ਨੂੰ ਅਜਿਹਾ ਕੋਈ ਇਨਪੁਟ ਨਹੀਂ ਮਿਲਿਆ, ਜਿਸ ਨਾਲ ਇਹ ਪਤਾ ਲੱਗ ਸਕੇ ਕਿ ਸੰਸਦ ਮੈਂਬਰ ਨੇ ਪੀੜਤਾਂ ਨੂੰ ਧਮਕਾਉਣ ਜਾਂ ਕਿਸੇ ਮਾਧਿਅਮ ਰਾਹੀਂ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਈ ਕੋਸ਼ਿਸ਼ ਕੀਤੀ ਹੈ। ਇਹ ਉਹ ਦੋ ਕਾਰਨ ਹਨ, ਜਿਨ੍ਹਾਂ ਕਾਰਨ ਹੁਣ ਤੱਕ ਦੀ ਜਾਂਚ ਮੁਤਾਬਕ ਸੰਸਦ ਮੈਂਬਰ ਨੂੰ ਪੁਲਿਸ ਨੇ ਗ੍ਰਿਫਤਾਰ ਨਹੀਂ ਕੀਤਾ।
ਸੂਤਰਾਂ ਮੁਤਾਬਕ ਦਿੱਲੀ ਪੁਲਿਸ 15 ਦਿਨਾਂ ਦੇ ਅੰਦਰ ਇਸ ਮਾਮਲੇ 'ਤੇ ਆਪਣੀ ਅੰਤਿਮ ਰਿਪੋਰਟ ਦਾਖਲ ਕਰੇਗੀ। ਸੂਤਰਾਂ ਨੇ ਅੱਗੇ ਕਿਹਾ ਕਿ ਪਹਿਲਵਾਨਾਂ ਦੇ ਜਿਨਸੀ ਸੋਸ਼ਣ ਦੇ ਦਾਅਵੇ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ।
ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਅਜੇ ਤੱਕ ਸਾਡੇ ਕੋਲ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੁਖਤਾ ਸਬੂਤ ਨਹੀਂ ਮਿਲੇ। ਅਸੀਂ 15 ਦਿਨਾਂ ਦੇ ਅੰਦਰ ਅਦਾਲਤ ਵਿੱਚ ਆਪਣੀ ਰਿਪੋਰਟ ਦਾਇਰ ਕਰਾਂਗੇ। ਇਹ ਚਾਰਜਸ਼ੀਟ ਜਾਂ ਅੰਤਿਮ ਰਿਪੋਰਟ ਹੋ ਸਕਦੀ ਹੈ। ਪਹਿਲਵਾਨਾਂ ਦੇ ਦਾਅਵੇ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਮਿਲਿਆ। ਪੁਲਿਸ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਪੁਲਿਸ ਨੂੰ ਦਿੱਤੇ ਗਏ ਦਸਤਾਵੇਜ਼ਾਂ ਦੀ ਸੱਚਾਈ ਦੀ ਜਾਂਚ ਕਰ ਰਹੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)