DWC On Shubman Gill Sister Trolling Case: ਦਿੱਲੀ ਮਹਿਲਾ ਕਮਿਸ਼ਨ ਨੇ ਕ੍ਰਿਕਟਰ ਸ਼ੁਬਮਨ ਗਿੱਲ ਦੀ ਭੈਣ ਨਾਲ ਬਦਸਲੂਕੀ ਕਰਨ ਵਾਲੀ ਸੋਸ਼ਲ ਮੀਡੀਆ ਪੋਸਟ 'ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਬੁੱਧਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਵਿੱਚ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ 26 ਮਈ ਤੱਕ ਵਿਸਤ੍ਰਿਤ ਕਾਰਵਾਈ ਦੀ ਰਿਪੋਰਟ ਸੌਂਪਣ ਲਈ ਕਿਹਾ ਹੈ। ਦਰਅਸਲ, ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਲਾਫ ਮੈਚ 'ਚ ਗੁਜਰਾਤ ਟਾਈਟਨਸ ਲਈ ਸ਼ੁਭਮਨ ਗਿੱਲ ਨੇ ਸ਼ਾਨਦਾਰ ਸੈਂਕੜਾ ਲਗਾਇਆ। ਆਰਸੀਬੀ ਗੁਜਰਾਤ ਟਾਈਟਨਸ ਦੇ ਖਿਲਾਫ ਹਾਰ ਤੋਂ ਬਾਅਦ ਟੂਰਨਾਮੈਂਟ ਤੋਂ ਬਾਹਰ ਹੋ ਗਈ ਸੀ। ਜਿਸ ਤੋਂ ਬਾਅਦ ਸ਼ੁਭਮਨ ਗਿੱਲ ਦੀ ਭੈਣ ਸ਼ਾਹਨੀਲ ਗਿੱਲ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਟ੍ਰੋਲ ਕੀਤਾ ਗਿਆ।


ਕੀ ਕਿਹਾ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ?
ਸੋਮਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਗਿੱਲ ਦੀ ਭੈਣ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਬੱਲੇਬਾਜ਼ ਦੀ ਭੈਣ ਨਾਲ ਬਦਸਲੂਕੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ 'ਸ਼ੁਭਮਨਗਿੱਲ ਦੀ ਭੈਣ ਨੂੰ ਸਿਰਫ ਇਸ ਲਈ ਗਾਲ੍ਹਾਂ ਕੱਢਦੇ ਹੋਏ ਟ੍ਰੋਲਰਾਂ ਨੂੰ ਦੇਖਣਾ ਬਹੁਤ ਸ਼ਰਮਨਾਕ ਹੈ, ਕਿਉਂਕਿ ਉਹ ਜਿਸ ਟੀਮ ਨੂੰ ਫਾਲੋ ਕਰਦੇ ਹਨ ਉਹ ਮੈਚ ਹਾਰ ਗਈ ਸੀ। ਇਸ ਤੋਂ ਪਹਿਲਾਂ ਅਸੀਂ ਵਿਰਾਟ ਕੋਹਲੀ ਦੀ ਬੇਟੀ ਨਾਲ ਬਦਸਲੂਕੀ ਕਰਨ ਵਾਲਿਆਂ ਖਿਲਾਫ ਕਾਰਵਾਈ ਸ਼ੁਰੂ ਕੀਤੀ ਸੀ।









'ਸੋਸ਼ਲ ਮੀਡੀਆ 'ਤੇ ਟਰੋਲ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ'
ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਗਿੱਲ ਦੀ ਭੈਣ ਨਾਲ ਦੁਰਵਿਵਹਾਰ ਕਰਨ ਵਾਲੇ ਸਾਰੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ... ਖਾਸ ਗੱਲ ਇਹ ਹੈ ਕਿ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਲਾਫ ਮੈਚ 'ਚ ਗੁਜਰਾਤ ਟਾਈਟਨਸ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸ਼ਾਨਦਾਰ ਸੈਂਕੜਾ ਲਗਾਇਆ। ਇਸ ਮੈਚ ਵਿੱਚ ਸ਼ੁਭਮਨ ਗਿੱਲ ਨੇ 52 ਗੇਂਦਾਂ ਵਿੱਚ 104 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 5 ਚੌਕੇ ਅਤੇ 8 ਛੱਕੇ ਲਗਾਏ। ਇਸ ਦੇ ਨਾਲ ਹੀ ਇਸ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਰਾਇਆ।