BIG BREAKING: ਭਾਰਤ ਲਈ ਖੁਸ਼ਖਬਰੀ, ਵਿਨੇਸ਼ ਫੋਗਾਟ ਜਿੱਤ ਸਕਦੀ ਹੈ ਚਾਂਦੀ ਦਾ ਤਗਮਾ, ਜਲਦ ਹੋਵੇਗਾ ਵੱਡਾ ਐਲਾਨ
ਹੁਣ ਖਬਰ ਸਾਹਮਣੇ ਆਈ ਹੈ ਕਿ ਵਿਨੇਸ਼ ਦੀ ਅਪੀਲ ਸਵੀਕਾਰ ਕਰ ਲਈ ਗਈ ਹੈ ਅਤੇ CAS ਜਲਦ ਹੀ ਇਸ ਮਾਮਲੇ 'ਤੇ ਵੱਡਾ ਐਲਾਨ ਕਰ ਸਕਦੀ ਹੈ।
Vinesh Phogat Latest News: ਭਾਰਤ ਲਈ ਖੁਸ਼ਖਬਰੀ ਇਹ ਹੈ ਕਿ ਭਾਰਤੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅਜੇ ਵੀ ਚਾਂਦੀ ਦਾ ਤਗਮਾ ਹਾਸਲ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ ਨੂੰ ਮਹਿਲਾਵਾਂ ਦੇ 50 ਕਿਲੋਗ੍ਰਾਮ ਮੁਕਾਬਲੇ ਦੇ ਫਾਈਨਲ ਤੋਂ ਪਹਿਲਾਂ ਭਾਰ ਵਧਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ।
ਇਸ ਖਬਰ ਨਾਲ ਵਿਨੇਸ਼ ਦੇ ਨਾਲ-ਨਾਲ ਕਰੋੜਾਂ ਭਾਰਤੀਆਂ ਦੇ ਦਿਲ ਵੀ ਟੁੱਟ ਗਏ ਸਨ
।
CAS ਵਿੱਚ ਦਾਇਰ ਕੀਤੀ ਅਪੀਲ
29 ਸਾਲਾ ਵਿਨੇਸ਼ ਫੋਗਾਟ ਨੇ ਆਈਓਸੀ ਦੇ ਉਸ ਨੂੰ ਅਯੋਗ ਠਹਿਰਾਉਣ ਦੇ ਫੈਸਲੇ ਨੂੰ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਵਿੱਚ ਚੁਣੌਤੀ ਦਿੱਤੀ ਹੈ। ਵਿਨੇਸ਼ ਨੇ CAS 'ਚ ਅਪੀਲ ਦਾਇਰ ਕੀਤੀ ਹੈ। ਭਾਰਤ ਦੇ ਇਸ ਸਟਾਰ ਪਹਿਲਵਾਨ ਨੇ ਸੋਨੇ ਦਾ ਮੈਚ ਖੇਡਣ ਦੀ ਇਜਾਜ਼ਤ ਦੇਣ ਜਾਂ ਸਾਂਝੇ ਚਾਂਦੀ ਦਾ ਤਗ਼ਮਾ ਦੇਣ ਦੀ ਅਪੀਲ ਕੀਤੀ ਹੈ। ਹੁਣ ਖਬਰ ਸਾਹਮਣੇ ਆਈ ਹੈ ਕਿ ਵਿਨੇਸ਼ ਦੀ ਅਪੀਲ ਸਵੀਕਾਰ ਕਰ ਲਈ ਗਈ ਹੈ ਅਤੇ CAS ਜਲਦ ਹੀ ਇਸ ਮਾਮਲੇ 'ਤੇ ਵੱਡਾ ਐਲਾਨ ਕਰ ਸਕਦੀ ਹੈ।
ਵਿਨੇਸ਼ ਫੋਗਾਟ ਨੂੰ ਅਯੋਗ ਕਿਉਂ ਕੀਤਾ ਗਿਆ?
ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ ਨੂੰ ਨਿਰਧਾਰਤ ਸੀਮਾ ਤੋਂ ਵੱਧ ਵਜ਼ਨ ਕਾਰਨ ਕੁਸ਼ਤੀ ਸ਼੍ਰੇਣੀ ਵਿੱਚ ਅਯੋਗ ਕਰਾਰ ਦਿੱਤਾ ਗਿਆ ਸੀ। ਕੁਸ਼ਤੀ ਦੇ ਨਿਯਮਾਂ ਅਨੁਸਾਰ ਹਰ ਪਹਿਲਵਾਨ ਦਾ ਭਾਰ ਮੈਚ ਵਾਲੇ ਦਿਨ ਤੋਲਿਆ ਜਾਂਦਾ ਹੈ। ਭਾਰਤ ਦੀ ਵਿਨੇਸ਼ ਫੋਗਾਟ 50 ਕਿਲੋ ਵਰਗ ਵਿੱਚ ਸੀ। ਬੁੱਧਵਾਰ 7 ਅਗਸਤ ਨੂੰ ਸਵੇਰੇ 7:15 ਵਜੇ ਜਦੋਂ ਉਸ ਦਾ ਵਜ਼ਨ ਕੀਤਾ ਗਿਆ ਤਾਂ ਉਹ 50 ਕਿਲੋ ਤੋਂ 100 ਗ੍ਰਾਮ ਜ਼ਿਆਦਾ ਸੀ। ਇਸ ਤੋਂ ਬਾਅਦ ਉਸ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ। ਇਹ ਸਭ ਉਸ ਸਮੇਂ ਹੋਇਆ ਜਦੋਂ ਪੂਰਾ ਦੇਸ਼ ਵਿਨੇਸ਼ ਫੋਗਾਟ ਦੇ ਫਾਈਨਲ ਮੈਚ ਦਾ ਇੰਤਜ਼ਾਰ ਕਰ ਰਿਹਾ ਸੀ। ਪੈਰਿਸ ਓਲੰਪਿਕ 'ਚ ਚਾਂਦੀ ਪੱਕੀ ਸੀ ਪਰ ਪ੍ਰਸ਼ੰਸਕ ਵਿਨੇਸ਼ ਲਈ ਸੋਨ ਤਗਮਾ ਜਿੱਤਣ ਦੀ ਦੁਆ ਕਰ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।