ਚੰਡੀਗੜ੍ਹ: ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਰਾਜੀਵ ਗਾਂਧੀ ਖੇਲ ਰਤਨ ਅਵਾਰਡ ਤੋਂ ਆਪਣਾ ਨਾਮ ਵਾਪਿਸ ਲੈ ਲਿਆ ਹੈ।ਪਛਿਲੇ ਤਿੰਨ ਸਾਲਾਂ ਤੋਂ ਹਰਭਜਨ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹਨ।ਇਸ ਲਈ ਖੇਲ ਰਤਨ ਅਵਾਰਡ ਲਈ ਉਨ੍ਹਾਂ ਦੀ ਯੋਗਤਾ ਨਹੀਂ ਬਣਦੀ।ਇਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਕੇਂਦਰੀ ਖੇਡ ਮੰਤਰਾਲੇ ਤੋਂ ਨਾਮ ਵਾਪਿਸ ਲੈਣ ਲਈ ਕਿਹਾ ਸੀ।
10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ
ABP ਨਿਊਜ਼ ਨਾਲ ਗੱਲ ਬਾਤ ਕਰਦੇ ਹੋਏ ਹਰਭਜਨ ਨੇ ਕਿਹਾ ਕਿ ਪਿਛਲੀ ਵਾਰ ਸੂਬਾ ਸਰਕਾਰ ਵਲੋਂ ਕੇਂਦਰ ਨੂੰ ਦਸਤਾਵੇਜ਼ ਦੇਰੀ ਨਾਲ ਭੇਜੇ ਗਏ ਸਨ।ਇਸ ਲਈ ਉਨ੍ਹਾਂ ਦੇ ਨਾਮ ਤੇ ਵਿਚਾਰ ਨਹੀਂ ਹੋਇਆ।ਹੁਣ ਯੋਗਤਾ ਦੀ ਸ਼ਰਤ ਵਿੱਚ ਆ ਗਈ ਹੈ।
ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ
ਹਰਭਜਨ ਕਾਫੀ ਲੰਬੇ ਸਮੇਂ ਤੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹਨ।ਇਸ ਦੌਰਾਨ ਉਨ੍ਹਾਂ ਵਲੋਂ ਕ੍ਰਿਕਟ ਨੂੰ ਅਲਵੀਦਾ ਕਹਿਣ ਦੀਆਂ ਵੀ ਖ਼ਬਰ ਸਾਹਮਣੇ ਆ ਰਹੀਆਂ ਹਨ।
ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨਾਲ ਇਸ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ
ਹਰਭਜਨ ਸਿੰਘ ਵਲੋਂ ਪੰਜਾਬ ਖੇਡ ਵਿਭਾਗ ਨੂੰ ਇਮੇਲ ਭੇਜੀ ਗਈ ਹੈ ਜਿਸ ਵਿੱਚ ਹਰਭਜਨ ਨੇ ਕਿਹਾ ਕਿ ਉਹ ਰਾਜੀਵ ਗਾਂਧੀ ਖੇਲ ਰਤਨ ਅਵਾਰਡ ਲਈ ਆਪਣਾ ਨਾਮ ਵਾਪਿਸ ਲੈਣਾ ਚਾਹੁੰਦੇ ਹਨ। ਉਸ ਤੋਂ ਬਾਅਦ ਅਸੀਂ ਕੇੰਦਰ ਸਰਕਾਰ ਤੋਂ ਹਰਭਜਨ ਸਿੰਘ ਦਾ ਨਾਮ ਵਾਪਿਸ ਲਿਆ ਹੈ।ਹਰਭਜਨ ਸਿੰਘ ਇਕ ਹੋਣਹਾਰ ਖਿਡਾਰੀ ਹੈ ਅਤੇ ਜੇਕਰ ਖੇਲ ਰਤਨ ਅਵਾਰਡ ਤੋਂ ਇਲਾਵਾ ਕੋਈ ਹੋਰ ਅਵਾਰਡ ਲਈ ਉਹ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਉਹ ਖੁਸ਼ੀ ਖੁਸ਼ੀ ਹਰਭਜਨ ਦਾ ਨਾਮ ਭੇਜਣਗੇ।-
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ