Commonwealth Games 2022 'ਚ ਡੈਬਿਊ 'ਤੇ ਹਰਮਨਪ੍ਰੀਤ ਕੌਰ ਨੇ ਦਿੱਤੀ ਪ੍ਰਤੀਕਿਰਿਆ, Team India ਨੂੰ ਲੈ ਕੇ ਕਹੀ ਵੱਡੀ ਗੱਲ
ਹਰਮਨਪ੍ਰੀਤ ਇਸ ਤੋਂ ਪਹਿਲਾਂ ਵੀ ਵਿਸ਼ਵ ਕੱਪ ਖੇਡ ਚੁੱਕੀ ਹੈ ਅਤੇ ਉਹ ਇਸ ਤਰ੍ਹਾਂ ਦੇ ਤਜ਼ਰਬੇ ਲਈ ਤਿਆਰ ਹੈ। ਉਸ ਨੇ ਕਿਹਾ ਕਿ ਹੁਣ ਇਸ ਮੁਕਾਬਲੇ 'ਚ ਸਿਰਫ ਕ੍ਰਿਕਟ ਹੀ ਨਹੀਂ ਸਗੋਂ ਹੋਰ (ਮੁਕਾਬਲੇ ਦੀਆਂ) ਟੀਮਾਂ 'ਤੇ ਵੀ ਚਰਚਾ ਹੋਵੇਗੀ
Harmanpreet Kaur Team India Commonwealth Games: ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਟੂਰਨਾਮੈਂਟ ਦਾ ਪਹਿਲਾ ਮੈਚ 29 ਜੁਲਾਈ ਨੂੰ ਆਸਟਰੇਲੀਆ ਅਤੇ ਭਾਰਤ ਦੀਆਂ ਮਹਿਲਾ ਟੀਮਾਂ ਵਿਚਾਲੇ ਖੇਡਿਆ ਜਾਣਾ ਹੈ। ਇਸ ਮੈਚ ਤੋਂ ਪਹਿਲਾਂ ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਦੱਸਿਆ ਕਿ ਉਹ ਰਾਸ਼ਟਰਮੰਡਲ ਖੇਡਾਂ 'ਚ ਡੈਬਿਊ ਕਰਨ ਨੂੰ ਲੈ ਕੇ ਉਤਸ਼ਾਹਿਤ ਹੈ। ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰਮੰਡਲ ਖੇਡਾਂ ਵਿੱਚ ਮਹਿਲਾ ਕ੍ਰਿਕਟ ਨੂੰ ਸ਼ਾਮਲ ਕੀਤਾ ਗਿਆ ਹੈ।
ਹਰਮਨਪ੍ਰੀਤ ਨੇ ਸ਼ਨੀਵਾਰ ਨੂੰ ਬਰਮਿੰਘਮ ਲਈ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਇਹ ਟੂਰਨਾਮੈਂਟ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਇਸ ਵਾਰ ਅਸੀਂ ਮੈਡਲ ਲਈ ਖੇਡ ਰਹੇ ਹਾਂ। ਜੇਕਰ ਮੈਂ ਆਪਣੇ ਬਾਰੇ ਗੱਲ ਕਰੀਏ ਤਾਂ ਅਸੀਂ ਅਜਿਹੇ ਟੂਰਨਾਮੈਂਟ ਦੇਖ ਕੇ ਵੱਡੇ ਹੋਏ ਹਾਂ ਅਤੇ ਸਾਨੂੰ ਖੁਸ਼ੀ ਹੈ ਕਿ ਸਾਨੂੰ ਵੀ ਮੌਕਾ ਮਿਲ ਰਿਹਾ ਹੈ, ਅਸੀਂ ਵੀ ਇਸ ਵੱਡੇ ਮੁਕਾਬਲੇ ਦਾ ਹਿੱਸਾ ਬਣਾਂਗੇ।
ਮੈਨੂੰ ਲਗਦਾ ਹੈ ਕਿ ਜੇਕਰ ਸਾਨੂੰ ਇਸ ਤਰ੍ਹਾਂ ਦੇ ਮੌਕੇ ਮਿਲਦੇ ਰਹੇ, ਤਾਂ ਇਹ ਸਾਡੇ ਲਈ ਭਵਿੱਖ ਵਿੱਚ ਬਹੁਤ ਵਧੀਆ ਹੋਵੇਗਾ।
ਹਰਮਨਪ੍ਰੀਤ ਇਸ ਤੋਂ ਪਹਿਲਾਂ ਵੀ ਵਿਸ਼ਵ ਕੱਪ ਖੇਡ ਚੁੱਕੀ ਹੈ ਅਤੇ ਉਹ ਇਸ ਤਰ੍ਹਾਂ ਦੇ ਤਜ਼ਰਬੇ ਲਈ ਤਿਆਰ ਹੈ। ਉਸ ਨੇ ਕਿਹਾ ਕਿ ਹੁਣ ਇਸ ਮੁਕਾਬਲੇ 'ਚ ਸਿਰਫ ਕ੍ਰਿਕਟ ਹੀ ਨਹੀਂ ਸਗੋਂ ਹੋਰ (ਮੁਕਾਬਲੇ ਦੀਆਂ) ਟੀਮਾਂ 'ਤੇ ਵੀ ਚਰਚਾ ਹੋਵੇਗੀ ਅਤੇ ਅਸੀਂ ਉਨ੍ਹਾਂ ਲਈ 'ਚੀਅਰ' ਕਰਾਂਗੇ। ਅਸੀਂ ਹਰ ਮੈਡਲ ਦਾ ਜਸ਼ਨ ਮਨਾਉਣਾ ਚਾਹੁੰਦੇ ਹਾਂ। ਇਹ ਅਨੁਭਵ ਸਾਡੇ ਲਈ ਬਿਲਕੁਲ ਵੱਖਰਾ ਹੋਵੇਗਾ। ਭਾਰਤ ਨੂੰ ਪੁਰਾਣੇ ਵਿਰੋਧੀ ਪਾਕਿਸਤਾਨ ਆਸਟਰੇਲੀਆ ਅਤੇ ਬਾਰਬਾਡੋਸ ਦੇ ਨਾਲ ਗਰੁੱਪ ਏ ਵਿੱਚ ਰੱਖਿਆ ਗਿਆ ਹੈ। ਭਾਰਤੀ ਟੀਮ 29 ਜੁਲਾਈ ਨੂੰ ਆਸਟ੍ਰੇਲੀਆ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।