Indian Flag-Bearers In Asia Games 2023: ਚੀਨ ਦੇ ਹੋਂਗਜ਼ੂ ਵਿੱਚ ਏਸ਼ੀਆਈ ਖੇਡਾਂ ਹੋਣੀਆਂ ਹਨ। ਏਸ਼ੀਆਈ ਖੇਡਾਂ ਦਾ ਉਦਘਾਟਨੀ ਸਮਾਰੋਹ 23 ਸਤੰਬਰ ਨੂੰ ਹੋਂਗਜ਼ੂ ਵਿੱਚ ਹੋਵੇਗਾ। ਇਸ ਉਦਘਾਟਨੀ ਸਮਾਰੋਹ ਵਿੱਚ ਭਾਰਤੀ ਪੁਰਸ਼ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਓਲੰਪਿਕ ਤਮਗਾ ਜੇਤੂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਝੰਡਾਬਰਦਾਰ ਹੋਣਗੇ।


ਬੁੱਧਵਾਰ ਨੂੰ ਭਾਰਤੀ ਓਲੰਪਿਕ ਸੰਘ ਨੇ ਹਰਮਨਪ੍ਰੀਤ ਸਿੰਘ ਅਤੇ ਲਵਲੀਨਾ ਬੋਰਗੋਹੇਨ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉੱਥੇ ਹੀ ਏਸ਼ੀਆਈ ਖੇਡਾਂ ਵਿੱਚ 655 ਭਾਰਤੀ ਖਿਡਾਰੀ ਹਿੱਸਾ ਲੈ ਰਹੇ ਹਨ। ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਭਾਰਤੀ ਦਲ ਹੈ।


ਹਰਮਨਪ੍ਰੀਤ ਸਿੰਘ ਅਤੇ ਲਵਲੀਨਾ ਬੋਰਗੋਹੇਨ ਹੋਣਗੇ ਝੰਡਾਬਰਦਾਰ...


ਇਸ ਤੋਂ ਪਹਿਲਾਂ ਨੀਰਜ ਚੋਪੜਾ 2018 ਜਕਾਰਤਾ ਏਸ਼ੀਆਈ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਝੰਡਾਬਰਦਾਰ ਸਨ। ਲਵਲੀਨਾ ਨੇ ਟੋਕੀਓ ਓਲੰਪਿਕ 'ਚ 69 ਕਿਲੋਗ੍ਰਾਮ ਭਾਰ ਵਰਗ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਜਦੋਂ ਕਿ ਇਸ ਸਾਲ ਨਵੀਂ ਦਿੱਲੀ ਵਿੱਚ ਲਵਲੀਨਾ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ 75 ਕਿਲੋ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ ਸੀ।


ਉੱਥੇ ਹੀ ਹਰਮਨਪ੍ਰੀਤ ਨੂੰ ਦੁਨੀਆ ਦੇ ਸਭ ਤੋਂ ਵਧੀਆ ਡਰੈਗਫਲਿਕਰਸ 'ਚ ਗਿਣਿਆ ਜਾਂਦਾ ਹੈ। ਭਾਰਤੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਹਾਕੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਹਰਮਨਪ੍ਰੀਤ ਨੇ ਉਸ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ।


ਇਹ ਵੀ ਪੜ੍ਹੋ: India vs Australia: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭਾਰਤ ਬਨਾਮ ਆਸਟ੍ਰੇਲੀਆ ਵਨ ਡੇਅ ਮੈਚ ਦੇ ਪ੍ਰਬੰਧਾਂ ਦਾ ਜਾਇਜ਼ਾ


ਪੈਰਿਸ ਓਲੰਪਿਕ ਦੀ ਟਿਕਟ 'ਤੇ ਭਾਰਤੀ ਹਾਕੀ ਟੀਮ ਦੀਆਂ ਨਜ਼ਰਾਂ


ਭਾਰਤੀ ਜਨਤਾ ਪਾਰਟੀ ਦੇ ਪਾਰਟੀ ਪ੍ਰਧਾਨ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਅਸੀਂ ਕਾਫੀ ਸੋਚ ਵਿਚਾਰ ਤੋਂ ਬਾਅਦ ਇਹ ਫੈਸਲਾ ਲਿਆ ਹੈ। ਇਸ ਵਾਰ ਏਸ਼ੀਆਈ ਖੇਡਾਂ ਲਈ ਸਾਡੇ ਕੋਲ ਦੋ ਝੰਡੇਦਾਰ ਹੋਣਗੇ।


ਸਾਡੇ ਝੰਡਾਬਰਦਾਰ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਹੋਣਗੇ। ਇਸ ਦੇ ਨਾਲ ਹੀ ਜੇਕਰ ਭਾਰਤੀ ਹਾਕੀ ਟੀਮ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ 'ਚ ਸਫਲ ਰਹਿੰਦੀ ਹੈ ਤਾਂ ਉਹ ਇਸ ਸਾਲ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰ ਲਵੇਗੀ। ਪੈਰਿਸ ਓਲੰਪਿਕ ਅਗਲੇ ਸਾਲ ਹੋਣ ਵਾਲਾ ਹੈ।


ਇਹ ਵੀ ਪੜ੍ਹੋ: Fazilka: ਖੇਡਾਂ ਵਤਨ ਪੰਜਾਬ ਦੀਆਂ 2023 ਦੇ ਟਰਾਇਲ ਸ਼ੁਰੂ, ਆਖਰੀ ਤਰੀਕ 26 ਸਤੰਬਰ