ਪੜਚੋਲ ਕਰੋ

Hockey Asia cup 2025: ਏਸ਼ੀਆ ਕੱਪ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਦਾ ਵੱਡਾ ਬਿਆਨ, "ਮੁੰਡਿਆਂ ਨੇ ਏਸ਼ੀਆ 'ਚ ਚੈਂਪੀਅਨ ਟੀਮ ਬਣ ਕੇ..."; ਵਰਲਡਕੱਪ 2026 ਲਈ ਕਵਾਲੀਫਾਈ

ਏਸ਼ੀਆ ਕੱਪ 2025 ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸਾਊਥ ਕੋਰੀਆ ਨੂੰ 4-1 ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕੀਤਾ। ਇਸ ਜਿੱਤ ਨਾਲ ਭਾਰਤੀ ਟੀਮ ਨੇ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਲਈ ਵੀ ਕੁਆਲੀਫਾਈ ਕਰ ਲਿਆ।

ਏਸ਼ੀਆ ਕੱਪ 2025 ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸਾਊਥ ਕੋਰੀਆ ਨੂੰ 4-1 ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕੀਤਾ। ਇਸ ਜਿੱਤ ਨਾਲ ਭਾਰਤੀ ਟੀਮ ਨੇ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਲਈ ਵੀ ਕੁਆਲੀਫਾਈ ਕਰ ਲਿਆ। ਭਾਰਤੀ ਟੀਮ ਨੇ ਚੌਥੀ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ। ਇਸ ਟੂਰਨਾਮੈਂਟ ਵਿੱਚ ਦੋਵੇਂ ਟੀਮਾਂ ਅਜੇਤੂ ਰਹਿੰਦਿਆਂ ਫਾਈਨਲ ਵਿੱਚ ਪਹੁੰਚੀਆਂ ਸਨ, ਪਰ ਖਿਤਾਬੀ ਮੁਕਾਬਲੇ ਵਿੱਚ ਨੌਜਵਾਨ ਅਤੇ ਅਨੁਭਵੀ ਖਿਡਾਰੀਆਂ ਨਾਲ ਸੰਘਟਿਤ ਭਾਰਤੀ ਟੀਮ ਦੇ ਸਾਹਮਣੇ 5 ਵਾਰ ਦੀ ਏਸ਼ੀਅਨ ਚੈਂਪੀਅਨ ਸਾਊਥ ਕੋਰੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਮੁੱਖ ਕੋਚ ਕਰੈਗ ਫੁਲਟਨ ਨੇ ਐਸ਼ੀਆ ਕੱਪ ਜਿੱਤਣ ਦੇ ਬਾਅਦ ਐਤਵਾਰ ਨੂੰ ਇੱਥੇ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕਿਆਂ ਨੇ ਏਸ਼ੀਆ ਵਿੱਚ ਚੈਂਪੀਅਨ ਟੀਮ ਬਣ ਕੇ ਉਹਨਾਂ ਦੀ ਇੱਛਾ ਪੂਰੀ ਕਰ ਦਿੱਤੀ ਹੈ।

ਦਿਲਪ੍ਰੀਤ ਸਿੰਘ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤੀ ਪੁਰਸ਼ ਹਾਕੀ ਟੀਮ ਨੇ ਪਿਛਲੇ ਚੈਂਪੀਅਨ ਦੱਖਣ ਕੋਰੀਆ ਨੂੰ ਫਾਈਨਲ ਵਿੱਚ 4-1 ਨਾਲ ਹਰਾਕੇ ਅੱਠ ਸਾਲ ਬਾਅਦ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਅਤੇ ਅਗਲੇ ਸਾਲ ਹੋਣ ਵਾਲੇ ਵਰਲਡਕੱਪ ਲਈ ਵੀ ਕਵਾਲੀਫਾਈ ਕਰ ਲਿਆ।

ਕ੍ਰੇਗ ਫੁਲਟਨ ਨੇ ਕਿਹਾ – ਫਿਟਨੈਸ ਭਾਰਤ ਦੀ ਸਫ਼ਲਤਾ ਦੀ ਚਾਬੀ ਰਹੀ

ਫੁਲਟਨ ਨੇ ਕਿਹਾ ਕਿ 10 ਦਿਨਾਂ ਦੇ ਅੰਤਰਾਲ ਵਿੱਚ ਲਗਾਤਾਰ ਮੈਚ ਖੇਡਣਾ ਸਰੀਰਕ ਤੌਰ 'ਤੇ ਮੁਸ਼ਕਲ ਹੁੰਦਾ ਹੈ, ਪਰ ਫਿਟਨੈਸ ਭਾਰਤ ਦੀ ਸਫ਼ਲਤਾ ਦੀ ਕੁੰਜੀ ਰਹੀ। ਫਾਈਨਲ ਤੋਂ ਬਾਅਦ ਉਨ੍ਹਾਂ ਨੇ ਕਿਹਾ, “ਟੀਮ ਦਾ ਪ੍ਰਦਰਸ਼ਨ ਚੰਗਾ ਸੀ। ਜੇ ਤੁਸੀਂ 10 ਦਿਨਾਂ ਵਿੱਚ ਸੱਤ ਮੈਚ ਖੇਡਦੇ ਹੋ ਤਾਂ ਇਹ ਵਾਕਈ ਮੁਸ਼ਕਲ ਹੁੰਦਾ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਇੱਥੇ ਦੀਆਂ ਸਾਰੀਆਂ ਟੀਮਾਂ ਨਾਲੋਂ ਸਰੀਰਕ ਤੌਰ 'ਤੇ ਜ਼ਿਆਦਾ ਮਜ਼ਬੂਤ ਸੀ।”

ਉਨ੍ਹਾਂ ਨੇ ਕਿਹਾ, “ਮੈਂ ਪਹਿਲਾਂ ਕਿਹਾ ਸੀ ਕਿ ਅਸੀਂ ਏਸ਼ੀਆ ਵਿੱਚ ਨੰਬਰ ਇੱਕ ਬਣਨਾ ਚਾਹੁੰਦੇ ਹਾਂ। ਅਸੀਂ ਆਪਣੀ ਟੀਮ ਵਿੱਚ ਗਹਿਰਾਈ ਲਿਆਉਣਾ ਚਾਹੁੰਦੇ ਹਾਂ ਅਤੇ ਇਹੀ ਸਭ ਤੋਂ ਮਹੱਤਵਪੂਰਨ ਚੀਜ਼ ਹੈ। ਮੈਨੂੰ ਲੱਗਦਾ ਹੈ ਕਿ ਹੁਣ ਅਸੀਂ ਉੱਥੇ ਪਹੁੰਚ ਰਹੇ ਹਾਂ।”

ਫੁਲਟਨ ਨੇ ਕਿਹਾ, “ਅਸੀਂ ਚੰਗੀ ਤਿਆਰੀ ਕੀਤੀ ਅਤੇ ਚੰਗਾ ਪ੍ਰਦਰਸ਼ਨ ਕੀਤਾ। ਸ਼ੁਰੂਆਤ ਹਾਲਾਂਕਿ ਚੰਗੀ ਨਹੀਂ ਰਹੀ, ਪਰ ਅੰਤ ਬਹੁਤ ਚੰਗਾ ਸੀ।” ਉਨ੍ਹਾਂ ਨੇ ਆਪਣੇ ਖਿਡਾਰੀਆਂ ਦੀ ਦ੍ਰਿੜਤਾ ਦੀ ਕਾਫ਼ੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਹਮੇਸ਼ਾ ਆਪਣਾ ਲਕਸ਼ ਹਾਸਲ ਕਰਨ ਦੀ ਕੋਸ਼ਿਸ਼ ਕਰਦੇ ਹਨ।''

ਹੁਣ ਧਿਆਨ ਵਰਲਡਕੱਪ 'ਤੇ

ਉਨ੍ਹਾਂ ਨੇ ਕਿਹਾ ਕਿ ਹੁਣ ਧਿਆਨ ਅਗਲੇ ਸਾਲ ਹੋਣ ਵਾਲੇ ਦੋ ਵੱਡੇ ਟੂਰਨਾਮੈਂਟ – ਵਰਲਡਕੱਪ ਅਤੇ ਏਸ਼ੀਆਈ ਖੇਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਟੀਮ ਵਿੱਚ ਗਹਿਰਾਈ ਲਿਆਉਣ 'ਤੇ ਹੈ। ਭਾਰਤ ਦੇ ਭਵਿੱਖ ਦੇ ਟੂਰਨਾਮੈਂਟ ਬਾਰੇ ਗੱਲ ਕਰਦਿਆਂ ਕੋਚ ਨੇ ਕਿਹਾ, “ਸਾਨੂੰ ਸਲਤਾਨ ਅਜ਼ਲਾਨ ਸ਼ਾਹ ਕੱਪ, ਦੱਖਣ ਅਫ਼ਰੀਕਾ ਦੌਰਾ, ਹਾਕੀ ਇੰਡੀਆ ਲੀਗ ਅਤੇ ਪ੍ਰੋ ਲੀਗ ਖੇਡਣੀਆਂ ਹਨ। ਵਰਲਡਕੱਪ ਅਤੇ ਏਸ਼ੀਆਈ ਖੇਡਾਂ ਦੇ ਵਿਚਕਾਰ ਤਿੰਨ ਹਫ਼ਤੇ ਦਾ ਅੰਤਰ ਹੈ, ਇਸ ਲਈ ਇਹ ਗਹਿਰਾਈ ਬਣਾਉਣਾ ਮਹੱਤਵਪੂਰਨ ਹੈ। ਅਗਲੇ 12-14 ਮਹੀਨਿਆਂ ਵਿੱਚ ਸਾਨੂੰ ਇਹ ਦੇਖਣਾ ਹੋਵੇਗਾ ਕਿ ਅਸੀਂ ਇਨ੍ਹਾਂ ਮੁਕਾਬਲਿਆਂ ਵਿੱਚ ਕਿੱਥੇ ਖੜੇ ਹਾਂ।” ਉਨ੍ਹਾਂ ਨੇ ਐਤਵਾਰ ਨੂੰ ਦਿਲਪ੍ਰੀਤ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ, ਜੋ ਸ਼ੁਰੂਆਤੀ ਮੈਚਾਂ ਵਿੱਚ ਥੋੜੇ ਫੀਕੇ ਲੱਗ ਰਹੇ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget