ਪੜਚੋਲ ਕਰੋ

ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ

ਭਾਰਤ ਨੂੰ ਦੋ ਓਲੰਪਿਕ ‘ਚ ਸੋਨ ਤਗਮਾ ਜਿਤਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਦਿੱਗਜ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਸਥਿਰ ਹੈ ਪਰ ਉਨ੍ਹਾਂ ਨੂੰ ਅਜੇ ਵੀ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਹਾਕੀ ਦੇ ਮਹਾਨ ਖਿਡਾਰੀ (Olympic hockey player) ਬਲਬੀਰ ਸਿੰਘ ਸੀਨੀਅਰ (Balbir Singh Sr.) ਨੂੰ ਦੋ ਹੋਰ ਅਟੈਕ ਦਾ ਸਾਹਮਣਾ ਕਰਨਾ ਪਿਆ ਹੈ ਤੇ ਉਨ੍ਹਾਂ ਦੀ ਹਾਲਤ ਗੰਭੀਰ (critical condition) ਬਣੀ ਹੋਈ ਹੈ। ਉਨ੍ਹਾਂ ਦੇ ਦੋਹਤੇ ਕਬੀਰ ਨੇ ਵੀਰਵਾਰ ਨੂੰ ਬਲਬੀਰ ਸਿੰਘ ਦੀ ਸਿਹਤ ਦੀ ਸਥਿਤੀ ਬਾਰੇ ਅਪਡੇਟ ਦਿੱਤਾ। ਤਿੰਨ ਓਲੰਪਿਕ ਤਮਗਾ ਜੇਤੂ ਖਿਡਾਰੀ (gold medalist) ਨੂੰ ਮੰਗਲਵਾਰ ਦੀ ਸਵੇਰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਤੇ ਉਦੋਂ ਤੋਂ ਉਹ ਵੈਂਟੀਲੇਟਰ ਸਪੋਰਟ ‘ਤੇ ਹਨ।
 ਬਲਬੀਰ ਸੀਨੀਅਰ ਦੇ ਦੋਹਤੇ ਕਬੀਰ ਨੇ ਦੱਸਿਆ, “ਕੱਲ੍ਹ (ਬੁੱਧਵਾਰ) ਸਵੇਰੇ ਨਾਨਾ ਜੀ ਨੂੰ ਦੋ ਵਾਰ ਦਿਲ ਦਾ ਦੌਰਾ ਪਿਆ ਸੀ ਪਰ ਉਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਹੀਂ ਵਿਗੜੀ। ਹਾਲਾਂਕਿ, ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।“ ਕਬੀਰ ਨੇ ਅੱਗੇ ਦੱਸਿਆ ਕਿ ਬਲਬੀਰ ਸਿੰਘ ਅਜੇ ਵੀ ਹਸਪਤਾਲ ਦੇ ਆਈਸੀਯੂ ਵਿੱਚ ਹੈ ਜਿੱਥੇ ਡਾਕਟਰ ਉਨ੍ਹਾਂ ਦੀ ਹਾਲਤ ਦਾ ਨਿਰੰਤਰ ਜਾਇਜ਼ਾ ਲੈ ਰਹੇ ਹਨ। 96 ਸਾਲਾ ਬਜ਼ੁਰਗ ਬਲਬੀਰ ਸਿੰਘ ਨੂੰ ਤੇਜ਼ ਬੁਖਾਰ ਨਾਲ ਸ਼ੁੱਕਰਵਾਰ ਸ਼ਾਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਸਿਹਤ ਖ਼ਰਾਬ ਹੋਣ ਕਾਰਨ ਬਲਬੀਰ ਸੀਨੀਅਰ ਨੂੰ ਸ਼ੁੱਕਰਵਾਰ ਨੂੰ ਸੈਕਟਰ-36 ਸਥਿਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਉਹ ਆਪਣੀ ਬੇਟੀ ਸੁਸ਼ਬੀਰ ਤੇ ਕਬੀਰ ਨਾਲ ਰਹਿੰਦੇ ਹਨ। 
ਪਿਛਲੇ ਸਾਲ ਜਨਵਰੀ ਵਿੱਚ ਬਲਬੀਰ ਸੀਨੀਅਰ ਨੂੰ ਹਸਪਤਾਲ ਵਿੱਚ 108 ਦਿਨ ਬਿਤਾਉਣ ਤੋਂ ਬਾਅਦ ਪੀਜੀਆਈਐਮਈਆਰ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹਸਪਤਾਲ ਵਿੱਚ ਉਹ ਨਮੂਨੀਆ ਦਾ ਇਲਾਜ ਕਰਵਾ ਰਹੇ ਸੀ। ਉਨ੍ਹਾਂ ਨੇ ਲੰਡਨ (1948), ਹੇਲਸਿੰਕੀ (1952) ਅਤੇ ਮੈਲਬਰਨ (1956) ਓਲੰਪਿਕ ਵਿੱਚ ਭਾਰਤ ਦੇ ਸੋਨ ਤਗਮੇ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡ ਦੇ ਖਿਲਾਫ 6-1 ਦੀ ਜਿੱਤ ਵਿੱਚ ਪੰਜ ਗੋਲ ਕੀਤੇ ਤੇ ਰਿਕਾਰਡ ਅਜੇ ਵੀ ਕਾਈਮ ਹੈ। ਉਹ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।
ਕੀ ਇਹ ਬਾਲੀਵੁੱਡ ਅਦਾਕਾਰਾ ਕਿਸੇ ਅਫਗਾਨ ਕ੍ਰਿਕਟਰ ਨਾਲ ਵਿਆਹ ਕਰੇਗੀ? ਉਸਨੇ ਆਪਣਾ ਜਵਾਬ ਖੁਦ ਦਿੱਤਾ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget