HS Prannoy: ਭਾਰਤੀ ਸਟਾਰ ਬੈਡਮਿੰਟਨ ਖਿਡਾਰੀ HS Prannoy ਨੇ ਏਸ਼ੀਆਈ ਖੇਡਾਂ 2023 ਵਿੱਚ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਹ ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਪਿਛਲੇ 41 ਸਾਲਾਂ ਵਿੱਚ ਬੈਡਮਿੰਟਨ ਪੁਰਸ਼ ਸਿੰਗਲ ਈਵੈਂਟ ਵਿੱਚ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਉਨ੍ਹਾਂ ਨੇ ਇਸ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ।
ਭਾਰਤੀ ਸਟਾਰ ਬੈਡਮਿੰਟਨ ਖਿਡਾਰੀ HS Prannoy ਨੇ ਏਸ਼ੀਆਈ ਖੇਡਾਂ 2023 ਵਿੱਚ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਹ ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਪਿਛਲੇ 41 ਸਾਲਾਂ ਵਿੱਚ ਬੈਡਮਿੰਟਨ ਪੁਰਸ਼ ਸਿੰਗਲ ਈਵੈਂਟ ਵਿੱਚ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਉਨ੍ਹਾਂ ਨੇ ਇਸ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ।
HS Prannoy ਨੇ ਇਸ ਏਸ਼ੀਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਬੈਡਮਿੰਟਨ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਪਹੁੰਚ ਗਏ। ਪਰ ਇੱਥੇ ਉਨ੍ਹਾਂ ਨੂੰ ਚੀਨ ਦੇ ਲੀ ਸ਼ੀ ਫੇਂਗ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਉਹ ਪਹਿਲੀ ਗੇਮ ਬਹੁਤ ਕਰੀਬ ਤੋਂ ਹਾਰੇ ਪਰ ਦੂਜੀ ਗੇਮ ਵਿੱਚ ਉਹ ਕੋਈ ਮੁਕਾਬਲਾ ਨਹੀਂ ਦੇ ਸਕੇ ਅਤੇ ਮੈਚ ਹਾਰ ਗਏ। HS Prannoy ਸੈਮੀਫਾਈਨਲ ਮੈਚ 16-21, 9-21 ਨਾਲ ਹਾਰ ਗਏ। ਹਾਲਾਂਕਿ ਸੈਮੀਫਾਈਨਲ 'ਚ ਪਹੁੰਚ ਕੇ ਉਨ੍ਹਾਂ ਦਾ ਕਾਂਸੀ ਦਾ ਤਗਮਾ ਪਹਿਲਾਂ ਹੀ ਪੱਕਾ ਹੋ ਗਿਆ ਸੀ।
Prannoy ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੁਰਸ਼ ਸਿੰਗਲਜ਼ ਵਿੱਚ ਤਗਮਾ ਜਿੱਤਣ ਵਾਲੇ ਦੂਜੇ ਬੈਡਮਿੰਟਨ ਖਿਡਾਰੀ ਬਣ ਗਏ ਹਨ। ਇਸ ਤੋਂ ਪਹਿਲਾਂ ਭਾਰਤ ਦੇ ਸਈਅਦ ਮੋਦੀ ਨੇ ਇਸ ਈਵੈਂਟ ਵਿੱਚ ਤਮਗਾ ਜਿੱਤਿਆ ਸੀ। ਉਨ੍ਹਾਂ ਨੇ 1982 ਦੀਆਂ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Asian Games: ਭਾਰਤ ਨੇ ਏਸ਼ੀਅਨ ਗੇਮਜ਼ ਦੇ ਫਾਈਨਲ 'ਚ ਬਣਾਈ ਜਗ੍ਹਾ, ਬੰਗਲਾਦੇਸ਼ ਨੂੰ ਬੁਰੀ ਤਰ੍ਹਾਂ ਹਰਾਇਆ