(Source: ECI/ABP News/ABP Majha)
ICC World Cup 2023: 5 ਅਕਤੂਬਰ ਤੋਂ ਹੋਵੇਗਾ ਕ੍ਰਿਕੇਟ ਵਰਲਡ ਕੱਪ ਦਾ ਆਗ਼ਾਜ਼, ਜਾਣੋ ਹਰ ਮੈਚ ਦੀ ਅਪਡੇਟ ਬੱਸ ਇੱਕ ਕਲਿੱਕ ਨਾਲ
Cricket World Cup 2023: ਆਗਾਮੀ ਵਨਡੇ ਵਿਸ਼ਵ ਕੱਪ 5 ਅਕਤੂਬਰ ਤੋਂ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਨਾਲ ਸ਼ੁਰੂ ਹੋਵੇਗਾ। ਇਸ ਮੈਗਾ ਈਵੈਂਟ ਦੌਰਾਨ 3 ਨਾਕਆਊਟ ਮੈਚਾਂ ਸਮੇਤ ਕੁੱਲ 48 ਮੈਚ ਕਰਵਾਏ ਜਾਣਗੇ।
ICC World Cup 2023 Full Details: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਕ੍ਰਿਕਟ ਪ੍ਰੇਮੀਆਂ ਦੀ ਉਡੀਕ ਨੂੰ ਖਤਮ ਕਰਦੇ ਹੋਏ ਭਾਰਤ ਵਿੱਚ ਹੋਣ ਵਾਲੇ ਆਗਾਮੀ ਇੱਕ ਰੋਜ਼ਾ ਵਿਸ਼ਵ ਕੱਪ ਦੇ ਅਧਿਕਾਰਤ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਇਹ ਮੈਗਾ ਈਵੈਂਟ 5 ਅਕਤੂਬਰ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਸ਼ੁਰੂ ਹੋਵੇਗਾ। ਟੂਰਨਾਮੈਂਟ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਮੇਜ਼ਬਾਨ ਭਾਰਤ 8 ਅਕਤੂਬਰ ਨੂੰ ਚੇਨਈ ਦੇ ਮੈਦਾਨ 'ਤੇ ਆਸਟ੍ਰੇਲੀਆ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ।
ਵਨਡੇ ਵਿਸ਼ਵ ਕੱਪ 'ਚ ਪਾਕਿਸਤਾਨੀ ਟੀਮ ਆਪਣਾ ਪਹਿਲਾ ਮੈਚ 6 ਅਕਤੂਬਰ ਨੂੰ ਕੁਆਲੀਫਾਇਰ 1 ਟੀਮ ਦੇ ਖਿਲਾਫ ਖੇਡੇਗੀ। ਦੂਜਾ ਮੈਚ 12 ਅਕਤੂਬਰ ਨੂੰ ਖੇਡਿਆ ਜਾਵੇਗਾ ਜਦਕਿ ਤੀਜਾ ਮੈਚ ਭਾਰਤ ਨਾਲ 15 ਅਕਤੂਬਰ ਨੂੰ ਅਹਿਮਦਾਬਾਦ ਦੇ ਮੈਦਾਨ 'ਤੇ ਖੇਡਿਆ ਜਾਵੇਗਾ। ਇਸ ਵਾਰ ਵਨਡੇ ਵਿਸ਼ਵ ਕੱਪ ਵਿੱਚ ਕੁੱਲ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਵਿੱਚੋਂ 8 ਟੀਮਾਂ ਸਿੱਧੇ ਮੁੱਖ ਮੁਕਾਬਲੇ ਲਈ ਕੁਆਲੀਫਾਈ ਕਰ ਚੁੱਕੀਆਂ ਹਨ। ਇਸ ਦੇ ਨਾਲ ਹੀ 2 ਟੀਮਾਂ ਦਾ ਫੈਸਲਾ ਕੁਆਲੀਫਾਇਰ ਮੈਚ ਰਾਹੀਂ ਹੋਵੇਗਾ।
ਪੂਰੇ ਟੂਰਨਾਮੈਂਟ ਦੌਰਾਨ ਕੁੱਲ 48 ਮੈਚ ਖੇਡੇ ਜਾਣਗੇ
ਆਗਾਮੀ ਵਨਡੇ ਵਿਸ਼ਵ ਕੱਪ ਵਿੱਚ ਕੁੱਲ 48 ਮੈਚ ਕਰਵਾਏ ਜਾਣਗੇ। ਜਿੱਥੇ ਪਹਿਲਾ ਮੈਚ 5 ਅਕਤੂਬਰ ਨੂੰ ਖੇਡਿਆ ਜਾਵੇਗਾ। ਅਤੇ ਟੂਰਨਾਮੈਂਟ ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।
ਕੁੱਲ 10 ਸ਼ਹਿਰਾਂ ਵਿੱਚ ਕਰਵਾਏ ਜਾਣਗੇ ਮੈਚ
ਇੱਕ ਰੋਜ਼ਾ ਵਿਸ਼ਵ ਕੱਪ ਦੇ ਮੈਚ ਭਾਰਤ ਦੇ ਕੁੱਲ 10 ਸ਼ਹਿਰਾਂ ਵਿੱਚ ਕਰਵਾਏ ਜਾਣਗੇ। ਇਸ ਵਿੱਚ ਹੈਦਰਾਬਾਦ, ਅਹਿਮਦਾਬਾਦ, ਧਰਮਸ਼ਾਲਾ, ਦਿੱਲੀ, ਚੇਨਈ, ਲਖਨਊ, ਪੁਣੇ, ਬੈਂਗਲੁਰੂ, ਮੁੰਬਈ ਅਤੇ ਕੋਲਕਾਤਾ ਸ਼ਾਮਲ ਹਨ। ਭਾਰਤ ਹੈਦਰਾਬਾਦ ਨੂੰ ਛੱਡ ਕੇ ਸਾਰੇ ਸ਼ਹਿਰਾਂ ਵਿੱਚ ਮੈਚ ਖੇਡੇਗਾ।
ਸੈਮੀਫਾਈਨਲ ਅਤੇ ਫਾਈਨਲ ਸਮੇਤ ਕੁੱਲ 3 ਨਾਕਆਊਟ ਮੈਚ
ਇਸ ਵਾਰ ਵਨਡੇ ਵਿਸ਼ਵ ਕੱਪ ਦੇ ਮੈਚ ਰਾਊਂਡ ਰੌਬਿਨ ਫਾਰਮੈਟ ਦੇ ਤਹਿਤ ਖੇਡੇ ਜਾਣਗੇ। ਇਸ ਵਿੱਚ ਸਾਰੀਆਂ ਟੀਮਾਂ ਨੂੰ ਕੁੱਲ 9 ਮੈਚ ਖੇਡਣ ਦਾ ਮੌਕਾ ਮਿਲੇਗਾ। ਇਸ ਤੋਂ ਬਾਅਦ ਅੰਕ ਸੂਚੀ 'ਚ ਪਹਿਲੇ 4 ਸਥਾਨਾਂ 'ਤੇ ਰਹਿਣ ਵਾਲੀਆਂ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ। ਇੱਕ ਰੋਜ਼ਾ ਵਿਸ਼ਵ ਕੱਪ 2023 ਵਿੱਚ, 2 ਸੈਮੀਫਾਈਨਲ ਮੈਚ ਮੁੰਬਈ ਅਤੇ ਕੋਲਕਾਤਾ ਵਿੱਚ ਆਯੋਜਿਤ ਕੀਤੇ ਜਾਣਗੇ। ਜਦਕਿ ਫਾਈਨਲ ਮੈਚ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ।
ਕੁੱਲ 42 ਡੇ-ਨਾਈਟ ਮੈਚ, 6 ਦਿਨਾ ਮੈਚ ਖੇਡੇ ਜਾਣਗੇ
ਪੂਰੇ ਟੂਰਨਾਮੈਂਟ ਦੌਰਾਨ ਖੇਡੇ ਗਏ ਕੁੱਲ 48 ਮੈਚਾਂ ਵਿੱਚੋਂ 42 ਦਿਨ-ਰਾਤ ਅਤੇ 6 ਮੈਚ ਦਿਨ ਵੇਲੇ ਖੇਡੇ ਜਾਣਗੇ। ਇਸ ਤੋਂ ਇਲਾਵਾ ਟੂਰਨਾਮੈਂਟ ਦੌਰਾਨ 6 ਦਿਨਾਂ 2 ਮੈਚ ਕਰਵਾਏ ਜਾਣਗੇ।