India vs Australia, Final WC 2023: ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਭਾਰਤ ਨੂੰ ਆਸਟਰੇਲੀਆ ਨੇ ਹਰਾਇਆ ਸੀ। ਟੀਮ ਇੰਡੀਆ ਦੇ ਕਰੋੜਾਂ ਪ੍ਰਸ਼ੰਸਕ ਇਸ ਹਾਰ ਤੋਂ ਬਹੁਤ ਦੁਖੀ ਸਨ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੰਗਲਾਦੇਸ਼ 'ਚ ਭਾਰਤ ਦੀ ਹਾਰ ਦਾ ਜਸ਼ਨ ਮਨਾਇਆ ਗਿਆ ਹੈ। ਇਸ ਵੀਡੀਓ ਵਿੱਚ ਕਿੰਨੀ ਸੱਚਾਈ ਹੈ, ਇਹ ਕਹਿਣਾ ਮੁਸ਼ਕਿਲ ਹੈ। ਆਸਟ੍ਰੇਲੀਆ ਨੇ ਫਾਈਨਲ 'ਚ ਟੀਮ ਇੰਡੀਆ ਨੂੰ 6 ਵਿਕਟਾਂ ਨਾਲ ਹਰਾ ਕੇ ਖਿਤਾਬ 'ਤੇ ਕਬਜ਼ਾ ਕੀਤਾ।


ਇਹ ਵੀ ਪੜ੍ਹੋ: 'ਓਵਰ ਕੋਨਫਿਡੈਂਸ ਤੁਹਾਨੂੰ ਮਰਵਾ ਦਿੰਦਾ ਹੈ', ਵਰਲਡ ਕੱਪ ਫਾਈਨਲ ਵਿਚਾਲੇ ਸ਼ਾਹਿਦ ਅਫਰੀਦੀ ਨੇ ਕਹੀ ਸੀ ਇਹ ਗੱਲ, ਹੁਣ ਵਾਇਰਲ ਹੋ ਰਿਹਾ ਵੀਡੀਓ


ਦਰਅਸਲ ਵਿਸ਼ਵ ਕੱਪ ਦਾ ਫਾਈਨਲ ਮੈਚ ਅਹਿਮਦਾਬਾਦ ਵਿੱਚ ਖੇਡਿਆ ਗਿਆ ਸੀ। ਇਸ ਵਿੱਚ ਭਾਰਤ ਨੂੰ ਇੱਕ ਤਰਫਾ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਇੰਡੀਆ ਨੇ ਖੇਡ 'ਚ ਬਣੇ ਰਹਿਣ ਦੀ ਪੂਰੀ ਕੋਸ਼ਿਸ਼ ਕੀਤੀ। ਪਰ ਅਜਿਹਾ ਜ਼ਿਆਦਾ ਦੇਰ ਤੱਕ ਨਹੀਂ ਹੋ ਸਕਿਆ। ਹਾਰ ਕੇ ਭਾਰਤ ਨੂੰ ਖਿਤਾਬ ਗੁਆਉਣਾ ਪਿਆ। ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੰਗਲਾਦੇਸ਼ ਦੀ ਢਾਕਾ ਯੂਨੀਵਰਸਿਟੀ 'ਚ ਭਾਰਤ ਦੀ ਹਾਰ ਦਾ ਜਸ਼ਨ ਮਨਾਇਆ ਗਿਆ ਹੈ। ਇਸ ਵੀਡੀਓ 'ਚ ਵੱਡੀ ਗਿਣਤੀ 'ਚ ਲੋਕ ਨਜ਼ਰ ਆ ਰਹੇ ਹਨ, ਜੋ ਵੱਡੇ ਪਰਦੇ 'ਤੇ ਚੱਲ ਰਹੇ ਮੈਚ ਨੂੰ ਦੇਖ ਰਹੇ ਹਨ।









ਐਕਸ 'ਤੇ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ 60 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਵੀਡੀਓ ਕਮੈਂਟ ਵਿੱਚ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ। ਇਸ 'ਚ ਬੰਗਲਾਦੇਸ਼ ਦੇ ਲੋਕ ਭਾਰਤ ਦੀ ਹਾਰ 'ਤੇ ਪ੍ਰਤੀਕਿਰਿਆ ਦੇ ਰਹੇ ਹਨ। ਭਾਰਤੀ ਟੀਮ ਦੀ ਹਾਰ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਸਮੇਤ ਪੂਰੀ ਟੀਮ ਦੇ ਪ੍ਰਸ਼ੰਸਕ ਨਿਰਾਸ਼ ਨਜ਼ਰ ਆਏ। ਇਸ ਮੈਚ ਨੂੰ ਦੇਖਣ ਲਈ ਇੱਕ ਲੱਖ ਤੋਂ ਵੱਧ ਲੋਕ ਪਹੁੰਚੇ ਸਨ। 


ਇਹ ਵੀ ਪੜ੍ਹੋ: ਹੁਣ ਚਾਰ ਸਾਲ ਹੋਰ ਕਰਨਾ ਪਵੇਗਾ ਇੰਤਜ਼ਾਰ, ਜਾਣੋ ਕਦੋਂ ਤੇ ਕਿੱਥੇ ਹੋਵੇਗਾ ਅਗਲਾ ਕ੍ਰਿਕੇਟ ਵਰਲਡ ਕੱਪ