IND vs ENG: ਟੀਮ ਇੰਡੀਆ ਨੂੰ ਲੱਗਿਆ ਡਬਲ ਝਟਕਾ, ਦੂਜੇ ਟੈਸਟ ਤੋਂ ਬਾਹਰ ਹੋਏ KL ਰਾਹੁਲ ਤੇ ਰਵਿੰਦਰ ਜਡੇਜਾ
Team India: ਟੀਮ ਇੰਡੀਆ ਨੂੰ ਇੰਗਲੈਂਡ ਖਿਲਾਫ ਦੂਜੇ ਟੈਸਟ ਤੋਂ ਪਹਿਲਾਂ ਦੋਹਰਾ ਝਟਕਾ ਲੱਗਾ ਹੈ। ਦਰਅਸਲ, ਭਾਰਤੀ ਟੀਮ ਦੇ ਦੋ ਸਟਾਰ ਖਿਡਾਰੀ ਦੂਜੇ ਟੈਸਟ ਤੋਂ ਬਾਹਰ ਹੋ ਗਏ ਹਨ।
KL Rahul And Ravindra Jadeja Ruled 2nd Test: ਭਾਰਤੀ ਕ੍ਰਿਕਟ ਟੀਮ ਲਈ ਬੁਰੀ ਖਬਰ ਆਈ ਹੈ। ਦਰਅਸਲ ਹੈਦਰਾਬਾਦ 'ਚ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਨੂੰ ਦੋਹਰਾ ਝਟਕਾ ਲੱਗਾ ਹੈ। ਸਟਾਰ ਆਲਰਾਊਂਡਰ ਰਵਿੰਦਰ ਜੇਡਜਾ ਅਤੇ ਮੱਧਕ੍ਰਮ ਦੇ ਬੱਲੇਬਾਜ਼ ਕੇਐੱਲ ਰਾਹੁਲ ਵਿਸ਼ਾਖਾਪਟਨਮ 'ਚ ਖੇਡੇ ਜਾਣ ਵਾਲੇ ਦੂਜੇ ਟੈਸਟ ਤੋਂ ਬਾਹਰ ਹੋ ਗਏ ਹਨ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ ਹੈ।
ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ 2 ਫਰਵਰੀ ਤੋਂ ਵਿਸ਼ਾਖਾਪਟਨਮ 'ਚ ਖੇਡਿਆ ਜਾਣਾ ਹੈ। ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਅਤੇ ਮੱਧਕ੍ਰਮ ਦੇ ਬੱਲੇਬਾਜ਼ ਕੇਐੱਲ ਰਾਹੁਲ ਇਸ ਟੈਸਟ ਮੈਚ ਤੋਂ ਬਾਹਰ ਹੋ ਗਏ ਹਨ। ਜਡੇਜਾ ਨੂੰ ਹੈਦਰਾਬਾਦ ਵਿੱਚ ਖੇਡੇ ਗਏ ਪਹਿਲੇ ਟੈਸਟ ਦੇ ਚੌਥੇ ਦਿਨ ਹੈਮਸਟ੍ਰਿੰਗ ਵਿੱਚ ਸੱਟ ਲੱਗ ਗਈ ਸੀ, ਜਦਕਿ ਕੇਐਲ ਰਾਹੁਲ ਨੇ ਆਪਣੇ ਸੱਜੇ ਕਵਾਡ੍ਰਿਸਪਸ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ। ਹਾਲਾਂਕਿ ਬੀਸੀਸੀਆਈ ਦੀ ਮੈਡੀਕਲ ਟੀਮ ਦੋਵਾਂ ਖਿਡਾਰੀਆਂ 'ਤੇ ਨਜ਼ਰ ਰੱਖ ਰਹੀ ਹੈ।
ਭਾਰਤੀ ਕ੍ਰਿਕਟ ਟੀਮ ਦੀ ਚੋਣ ਕਮੇਟੀ ਨੇ ਦੂਜੇ ਟੈਸਟ ਲਈ ਸਰਫਰਾਜ਼ ਖਾਨ, ਸੌਰਭ ਕੁਮਾਰ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ ਇੰਡੀਆ ਵਿੱਚ ਸ਼ਾਮਲ ਕੀਤਾ ਹੈ। ਭਾਰਤੀ ਕ੍ਰਿਕਟ ਟੀਮ ਦੀ ਚੋਣ ਕਮੇਟੀ ਨੇ ਦੂਜੇ ਟੈਸਟ ਲਈ ਸਰਫਰਾਜ਼ ਖਾਨ, ਸੌਰਭ ਕੁਮਾਰ ਅਤੇ ਵਾਸ਼ਿੰਗਟਨ ਸੁੰਦਰ ਨੂੰ ਟੀਮ ਇੰਡੀਆ ਵਿੱਚ ਸ਼ਾਮਲ ਕੀਤਾ ਹੈ। ਹਾਲਾਂਕਿ ਅਵੇਸ਼ ਖਾਨ ਆਪਣੀ ਰਣਜੀ ਟੀਮ ਮੱਧ ਪ੍ਰਦੇਸ਼ ਦੇ ਨਾਲ ਹੀ ਰਹਿਣਗੇ ਅਤੇ ਲੋੜ ਪੈਣ 'ਤੇ ਹੀ ਟੀਮ ਇੰਡੀਆ ਨਾਲ ਜੁੜਨਗੇ।
ਇੰਗਲੈਂਡ ਖਿਲਾਫ ਦੂਜੇ ਟੈਸਟ ਲਈ ਟੀਮ ਇੰਡੀਆ - ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਸ਼੍ਰੇਅਸ ਅਈਅਰ, ਕੇਐਸ ਭਰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਕੇਸ਼। ਕੁਮਾਰ, ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਅਵੇਸ਼ ਖਾਨ, ਰਜਤ ਪਾਟੀਦਾਰ, ਸਰਫਰਾਜ਼ ਖਾਨ, ਵਾਸ਼ਿੰਗਟਨ ਸੁੰਦਰ ਅਤੇ ਸੌਰਭ ਕੁਮਾਰ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।