ਪੜਚੋਲ ਕਰੋ

IND vs ENG 4th T20: ਅੱਜ ਭਾਰਤ-ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ ਚੌਥਾ ਟੀ-20, ਦਰਸ਼ਕਾਂ ਲਈ ਅਹਿਮ ਖਬਰ

ਟੀਮ ਇੰਡੀਆ ਪੰਜ ਮੈਚਾਂ ਦੀ ਇਸ ਸੀਰੀਜ਼ 'ਚ ਫਿਲਹਾਲ 1-2 ਨਾਲ ਪਿੱਛੇ ਚੱਲ ਹੀ ਹੈ। ਅਜਿਹੇ 'ਚ ਸੀਰੀਜ਼ 'ਚ ਬਣੇ ਰਹਿਣ ਲਈ ਉਸ ਨੂੰ ਹਰ ਹਾਲ 'ਚ ਇਹ ਮੈਚ ਜਿੱਤਣਾ ਹੋਵੇਗਾ।

India vs England 4th T-20: ਭਾਰਤ ਤੇ ਇੰਗਲੈਂਡ ਦੇ ਵਿਚ ਜਾਰੀ ਪੰਜ ਮੈਚਾਂ ਦੀ ਟੀ 20 ਸੀਰੀਜ਼ ਦਾ ਚੌਥਾ ਮੈਚ ਅੱਜ ਸ਼ਾਮ ਸੱਤ ਵਜੇ ਤੋਂ ਮੋਟੇਰਾ ਦੇ ਨਰੇਂਦਰ ਮੋਦੀ ਸਟੇਡੀਅਮ (Narendra Modi Stadium) 'ਚ ਖੇਡਿਆ ਜਾਵੇਗਾ। ਸ਼ਾਮ ਸਾਢੇ ਛੇ ਵਜੇ ਟੌਸ ਹੋਵੇਗੀ। ਅਹਿਮਦਾਬਾਦ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਦੇ ਚੱਲਦਿਆਂ ਇਹ ਮੈਚ ਖਾਲੀ ਸਟੇਡੀਅਮ 'ਚ ਖੇਡਿਆ ਜਾਵੇਗਾ।

ਟੀਮ ਇੰਡੀਆ ਪੰਜ ਮੈਚਾਂ ਦੀ ਇਸ ਸੀਰੀਜ਼ 'ਚ ਫਿਲਹਾਲ 1-2 ਨਾਲ ਪਿੱਛੇ ਚੱਲ ਹੀ ਹੈ। ਅਜਿਹੇ 'ਚ ਸੀਰੀਜ਼ 'ਚ ਬਣੇ ਰਹਿਣ ਲਈ ਉਸ ਨੂੰ ਹਰ ਹਾਲ 'ਚ ਇਹ ਮੈਚ ਜਿੱਤਣਾ ਹੋਵੇਗਾ। ਉੱਥੇ ਹੀ ਇੰਗਲੈਂਡ ਦੀਆਂ ਨਜ਼ਰਾਂ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰਨ 'ਤੇ ਰਹਿਣਗੀਆਂ। ਵਿਰਾਟ ਫੌਜ ਲਈ ਇਸ ਮੈਚ 'ਚ ਸਭ ਤੋਂ ਵੱਡੀ ਚੁਣੌਤੀ ਇੰਗਲੈਂਡ ਦੀ ਤੇਜ਼ ਗੇਂਦਬਾਜ਼ੀ ਨਾਲ ਨਜਿੱਠਣਾ ਹੈ। ਇਸ ਤੋਂ ਇਲਾਵਾ ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਦੀ ਖਰਾਬ ਫਾਰਮ ਵੀ ਇਸ ਟੀਮ ਇੰਡੀਆ ਲਈ ਚਿੰਤਾ ਦਾ ਵਿਸ਼ਾ ਹੈ।

ਹਾਰ ਤੋਂ ਬਾਅਦ ਕੋਹਲੀ ਨੇ ਦਿੱਤੇ ਸਨ ਬਦਲਾਅ ਦੇ ਸੰਕੇਤ

ਤੀਜੇ ਟੀ20 'ਚ ਇੰਗਲੈਂਡ ਨੂੰ ਆਸਾਨੀ ਨਾਲ ਹਰਾ ਦਿੱਤਾ ਸੀ। ਇਸ ਹਾਰ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਚੌਥੇ ਟੀ20 'ਚ ਟੀਮ 'ਚ ਬਦਲਾਅ ਦੇ ਸੰਕੇਤ ਦਿੱਤੇ ਸਨ। ਕੋਹਲੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਕ ਵਾਰ ਫਿਰ ਟੀਮ ਸੰਯੋਜਨ ਬਾਰੇ ਸੋਚਣਾ ਹੋਵੇਗਾ। ਦਰਅਸਲ ਕੋਹਲੀ ਚੌਥੇ ਟੀ20 'ਚ ਛੇ ਗੇਂਦਬਾਜ਼ੀ ਦੇ ਨਾਲ ਮੈਦਾਨ 'ਤੇ ਉੱਤਰਨ ਦੀ ਗੱਲ ਕਰ ਰਹੇ ਸਨ।

ਟੀਮ ਇੰਡੀਆ ਲਈ ਸਪਿਨ ਵਿਭਾਗ ਵੀ ਚਿੰਤਾ ਦਾ ਵਿਸ਼ਾ ਹੈ। ਲੀਡ ਸਪਿਨਰ ਯੁਜਵੇਂਦਰ ਚਹਿਲ ਆਪਣੀ ਲੈਅ ਹਾਸਲ ਨਹੀਂ ਕਰ ਪਾ ਰਹੇ ਹਨ ਤੇ ਤੀਜੇ ਟੀ20 'ਚ ਵੀ ਉਹ ਕਾਫੀ ਮਹਿੰਗੇ ਸਾਬਿਤ ਹੋਏ ਸਨ। ਇੰਗਲਿਸ਼ ਬੱਲੇਬਾਜ਼ ਉਨ੍ਹਾਂ ਖਿਲਾਫ ਆਸਾਨੀ ਨਾਲ ਰਨ ਬਣਾ ਰਹੇ ਸਨ।

ਖਾਲੀ ਸਟੇਡੀਅਮ 'ਚ ਖੇਡਿਆ ਜਾਵੇਗਾ ਮੈਚ

ਅਹਿਮਦਾਬਾਦ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਪੈਰ ਪਸਾਰਨ ਕਾਰਨ ਇਹ ਮੈਚ ਵੀ ਖਾਲੀ ਸਟੇਡੀਅਮ 'ਚ ਹੀ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਤੀਜੇ ਟੀ20 'ਚ ਵੀ ਦਰਸ਼ਕਾਂ ਨੂੰ ਸਟੇਡੀਅਮ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਹਾਲਾਂਕਿ ਸੀਰੀਜ਼ ਦੇ ਪਹਿਲੇ ਦੋ ਟੀ20 'ਚ ਅੱਧੀ ਸਮਰੱਥਾ 'ਚ ਦਰਸ਼ਕਾਂ ਨੂੰ ਸਟੇਡੀਅਮ ਆਉਣ ਦੀ ਇਜਾਜ਼ਤ ਸੀ। ਸ਼ਹਿਰ 'ਚ ਵਧਦੇ ਇਨਫੈਕਸ਼ਨ ਦੇ ਚੱਲਦਿਆਂ ਸੀਰੀਜ਼ ਦਾ ਆਖਰੀ ਤੇ ਪੰਜਵਾਂ ਟੀ20 ਵੀ ਖਾਲੀ ਸਟੇਡੀਅਮ 'ਚ ਖੇਡਿਆ ਜਾਵੇਗਾ।

ਟਾਪ ਹੈਡਲਾਈਨ

ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget