IND vs HK: ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਟੀਮ ਇੰਡੀਆ ਨੇ ਪਹਿਲਾਂ ਖੇਡਦਿਆਂ 20 ਓਵਰਾਂ 'ਚ 2 ਵਿਕਟਾਂ 'ਤੇ 192 ਦੌੜਾਂ ਬਣਾਈਆਂ। ਜਵਾਬ 'ਚ ਹਾਂਗਕਾਂਗ ਦੀ ਟੀਮ ਨਿਰਧਾਰਤ ਓਵਰਾਂ 'ਚ 152 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤ ਨੇ ਇਹ ਮੈਚ 40 ਦੌੜਾਂ ਨਾਲ ਜਿੱਤ ਲਿਆ।


ਦੁਬਈ 'ਚ ਖੇਡੇ ਜਾ ਰਹੇ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਦੀ ਸ਼ੁਰੂਆਤ ਕਾਫੀ ਹੌਲੀ ਰਹੀ ਪਰ ਸੂਰਿਆਕੁਮਾਰ ਯਾਦਵ ਦੀ ਧਮਾਕੇਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤੀ ਟੀਮ ਵੱਡਾ ਸਕੋਰ ਬਣਾਉਣ 'ਚ ਕਾਮਯਾਬ ਰਹੀ।


ਸੂਰਿਆਕੁਮਾਰ ਨੇ 26 ਗੇਂਦਾਂ 'ਤੇ ਨਾਬਾਦ 68 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਦੌਰਾਨ ਉਸ ਦੇ ਬੱਲੇ 'ਤੇ 6 ਚੌਕੇ ਅਤੇ 6 ਛੱਕੇ ਲੱਗੇ। ਇਸ ਦੇ ਨਾਲ ਹੀ ਸਾਬਕਾ ਕਪਤਾਨ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦੇ ਬੱਲੇ ਤੋਂ ਦੌੜਾਂ ਨਿਕਲੀਆਂ। ਉਸਨੇ ਟੀ-20 ਅੰਤਰਰਾਸ਼ਟਰੀ ਵਿੱਚ ਆਪਣਾ 31ਵਾਂ ਅਰਧ ਸੈਂਕੜਾ ਲਗਾਇਆ। ਕੋਹਲੀ ਨੇ 44 ਗੇਂਦਾਂ 'ਤੇ ਅਜੇਤੂ 59 ਦੌੜਾਂ ਬਣਾਈਆਂ। ਉਸ ਦੇ ਬੱਲੇ 'ਤੇ ਤਿੰਨ ਛੱਕੇ ਅਤੇ ਇਕ ਚੌਕਾ ਲੱਗਾ।


ਇਸ ਤੋਂ ਪਹਿਲਾਂ ਭਾਰਤ ਦੀ ਸ਼ੁਰੂਆਤ ਕਾਫੀ ਧੀਮੀ ਰਹੀ। ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਨੇ 39 ਗੇਂਦਾਂ ਵਿੱਚ ਸਿਰਫ਼ 36 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਨੇ 13 ਗੇਂਦਾਂ 'ਤੇ 21 ਦੌੜਾਂ ਦੀ ਪਾਰੀ ਖੇਡੀ। ਰਾਹੁਲ ਦੇ ਬੱਲੇ ਤੋਂ ਦੋ ਛੱਕੇ ਲੱਗੇ। ਇਸ ਦੇ ਨਾਲ ਹੀ ਰੋਹਿਤ ਨੇ ਦੋ ਚੌਕੇ ਅਤੇ ਇਕ ਛੱਕਾ ਲਗਾਇਆ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ