IND vs NZ: ਵਿਰਾਟ ਕੋਹਲੀ ਦੀ ਟੀਮ ਇੰਡੀਆ ਨੇ ਨਿਉਜ਼ੀਲੈਂਡ ਨੂੰ ਦੂਜੇ ਟੀ-20 ਮੁਕਾਬਲੇ ਦੌਰਾਨ 7 ਵਿਕਟਾਂ ਨਾਲ ਹਰਾਇਆ। ਭਾਰਤ ਸੀਰੀਜ਼ 'ਚ 2-0 ਦੀ ਬੜ੍ਹਤ ਹਾਸਲ ਕਰ ਚੁੱਕੀ ਹੈ।ਭਾਰਤੀ ਬੱਲੇਬਾਜ਼ ਲੋਕੇਸ਼ ਰਾਹੁਲ ਨੇ 57 ਦੌੜਾਂ ਬਣਾਈਆਂ ਅਤੇ ਸ਼੍ਰੇਅਸ ਅਈਅਰ ਨੇ 44 ਦੌੜਾਂ ਦਾ ਯੋਗਦਾਨ ਪਾਇਆ।ਭਾਰਤੀ ਟੀਮ 133 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਮੈਦਾਨ 'ਚ ਉੱਤਰੀ ਅਤੇ 18ਵੇਂ ਓਵਰ 'ਚ ਹੀ ਮੈਚ ਜਿੱਤ ਲਿਆ।
ਭਾਰਤੀ ਓਪਨਰ ਬੱਲੇਬਾਜ਼ ਰੋਹਿਤ ਸ਼ਰਮਾ 8 ਦੌੜਾਂ ਬਣਾ ਕੇ ਆਉਟ ਹੋ ਗਏ। ਇਸ ਦੇ ਨਾਲ ਹੀ ਕਪਤਾਨ ਵਿਰਾਟ ਕੋਹਲੀ 11 ਦੌੜਾਂ ਬਣਾ ਕਿ ਪਵੇਲੀਅਨ ਮੁੜ ਗਏ। ਭਾਰਤ ਬਨਾਮ ਨਿਉਜ਼ੀਲੈਂਡ ਵਿਚਾਲੇ 5 ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਈਡਨ ਪਾਰਕ ਆਕਲੈਂਡ ਵਿੱਚ ਖੇਡਿਆ ਜਾ ਰਿਹਾ ਹੈ। ਨਿਉਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਤੇ ਭਾਰਤ ਅੱਗੇ 133 ਦੌੜਾਂ ਦਾ ਟੀਚਾ ਰੱਖਿਆ।
IND vs NZ: ਭਾਰਤ ਨੇ ਨਿਉਜ਼ੀਲੈਂਡ ਨੂੰ ਦੂਜੇ ਟੀ-20 ਮੁਕਾਬਲੇ ਦੌਰਾਨ 7 ਵਿਕਟਾਂ ਨਾਲ ਹਰਾਇਆ
ਏਬੀਪੀ ਸਾਂਝਾ
Updated at:
26 Jan 2020 02:51 PM (IST)
ਵਿਰਾਟ ਕੋਹਲੀ ਦੀ ਟੀਮ ਇੰਡੀਆ ਨੇ ਨਿਉਜ਼ੀਲੈਂਡ ਨੂੰ ਦੂਜੇ ਟੀ-20 ਮੁਕਾਬਲੇ ਦੌਰਾਨ 7 ਵਿਕਟਾਂ ਨਾਲ ਹਰਾਇਆ। ਭਾਰਤ ਸੀਰੀਜ਼ 'ਚ 2-0 ਦੀ ਬੜ੍ਹਤ ਹਾਸਲ ਕਰ ਚੁੱਕੀ ਹੈ।ਭਾਰਤੀ ਬੱਲੇਬਾਜ਼ ਲੋਕੇਸ਼ ਰਾਹੁਲ ਨੇ 57 ਦੌੜਾਂ ਬਣਾਈਆਂ ਅਤੇ ਸ਼੍ਰੇਅਸ ਅਈਅਰ ਨੇ 44 ਦੌੜਾਂ ਦਾ ਯੋਗਦਾਨ ਪਾਇਆ।ਭਾਰਤੀ ਟੀਮ 133 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਮੈਦਾਨ 'ਚ ਉੱਤਰੀ ਅਤੇ 18ਵੇਂ ਓਵਰ 'ਚ ਹੀ ਮੈਚ ਜਿੱਤ ਲਿਆ।
- - - - - - - - - Advertisement - - - - - - - - -