Playing 11 of India and Pakistan: ਅੱਜ (ਐਤਵਾਰ) ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਓਮਾਨ ਵਿੱਚ ਹੋਣ ਵਾਲੇ ਟੀ -20 ਵਿਸ਼ਵ ਕੱਪ ਦਾ ਸਭ ਤੋਂ ਵੱਡਾ ਮੈਚ ਹੈ। ਇਹ ਮਹਾਨ ਮੈਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਬਈ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਸਟਾਰ ਸਪਿਨਰ ਆਰ ਅਸ਼ਵਿਨ ਨੂੰ ਆਖਰੀ 11 ਵਿੱਚ ਜਗ੍ਹਾ ਨਹੀਂ ਦਿੱਤੀ ਹੈ। ਰਹੱਸਮਈ ਸਪਿਨਰ ਵਰੁਣ ਚੱਕਰਵਰਤੀ ਸਭ ਤੋਂ ਵੱਡੇ ਮੈਚ 'ਚ ਖੇਡਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਆਲਰਾਊਂਡਰ ਹਾਰਦਿਕ ਪਾਂਡਿਆ ਟੀਮ 'ਚ ਜਗ੍ਹਾ ਬਣਾਉਣ 'ਚ ਕਾਮਯਾਬ ਰਹੇ ਹਨ।


 


ਭਾਰਤੀ ਟੀਮ: ਰੋਹਿਤ ਸ਼ਰਮਾ, ਕੇਐਲ ਰਾਹੁਲ, ਵਿਰਾਟ ਕੋਹਲੀ (ਕਪਤਾਨ), ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਅਤੇ ਵਰੁਣ ਚੱਕਰਵਰਤੀ।


 


ਪਾਕਿਸਤਾਨੀ ਟੀਮ: ਬਾਬਰ ਆਜ਼ਮ, ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਮੁਹੰਮਦ ਹਫੀਜ਼, ਸ਼ੋਏਬ ਮਲਿਕ, ਆਸਿਫ ਅਲੀ, ਇਮਾਦ ਵਸੀਮ, ਸ਼ਾਦਾਬ ਖਾਨ, ਹਸਨ ਅਲੀ, ਹਰਿਸ ਰਾਊਫ ਅਤੇ ਸ਼ਾਹੀਨ ਅਫਰੀਦੀ।


 


ਵਿਸ਼ਵ ਕੱਪ ਟੂਰਨਾਮੈਂਟ ਵਿੱਚ ਭਾਰਤ ਅੱਜ ਤੱਕ ਕਦੇ ਵੀ ਪਾਕਿਸਤਾਨ ਤੋਂ ਨਹੀਂ ਹਾਰਿਆ। ਅੱਜ ਦੇ ਮੈਚ ਵਿੱਚ ਭਾਰਤ ਉੱਤੇ ਇਸ ਰਿਕਾਰਡ ਨੂੰ ਬਚਾਉਣ ਦਾ ਦਬਾਅ ਰਹੇਗਾ। ਭਾਰਤ ਲਈ ਖੇਡਣ ਵਾਲੀ ਟੀਮ ਦੀ ਰਚਨਾ ਦੀ ਗੱਲ ਕਰੀਏ ਤਾਂ ਕਾਗਜ਼ 'ਤੇ ਭਾਰਤੀ ਟੀਮ ਬਹੁਤ ਸੰਤੁਲਿਤ ਦਿਖਾਈ ਦੇ ਰਹੀ ਹੈ। ਟੀਮ 'ਚ ਪੰਜ ਬੱਲੇਬਾਜ਼, ਇੱਕ ਵਿਕਟਕੀਪਰ, ਤਿੰਨ ਆਲਰਾਊਂਡਰ, ਤਿੰਨ ਸਪਿਨਰ ਤੇ ਤਿੰਨ ਤੇਜ਼ ਗੇਂਦਬਾਜ਼ ਹਨ। ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਕਿਹਾ, ਅਸੀਂ ਆਪਣੀ ਜਿੱਤ ਨੂੰ ਲੈ ਕੇ ਪੂਰੀ ਤਰ੍ਹਾਂ ਸਕਾਰਾਤਮਕ ਹਾਂ।


 


ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਆਈਸੀਸੀ ਦੇ ਕਿਸੇ ਵੀ ਟੂਰਨਾਮੈਂਟ ਵਿਚ ਖਿੱਚ ਦਾ ਕੇਂਦਰ ਹੁੰਦਾ ਹੈ ਕਿਉਂਕਿ ਦੋਵਾਂ ਦੇਸ਼ਾਂ ਵਿਚਾਲੇ ਖੇਡ ਮੁਕਾਬਲੇ ਕਾਫ਼ੀ ਘੱਟ ਹੁੰਦੇ ਹਨ। ਇਸ ਮੁਕਾਬਲੇ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਬੁਲੰਦੀਆਂ ਉਤੇ ਹੈ। ਜੇਕਰ ਆਈਸੀਸੀ ਦੇ ਇਕ ਰੋਜ਼ਾ ਤੇ ਟੀ20 ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਭਾਰਤ ਨੇ ਪਾਕਿ ਵਿਰੁੱਧ ਸਾਰੇ 12 ਮੈਚਾਂ ਵਿਚ ਜਿੱਤ ਦਰਜ ਕੀਤੀ ਹੈ। ਵਿਰਾਟ ਕੋਹਲੀ ਦੀ ਟੀਮ ਇਸ ਜੇਤੂ ਮੁਹਿੰਮ ਨੂੰ ਜਾਰੀ ਰੱਖਣ ਲਈ ਵਚਨਬੱਧ ਹੈ।