IND vs PAK T20 WC: ਭਾਰਤ ਨੇ ਟਾਸ ਜਿੱਤ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ
ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦਾ ਇਕ ਬਹੁਤ ਹੀ ਮਹੱਤਵਪੂਰਨ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਣਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਕਾਰਨ ਦੁਨੀਆ ਭਰ ਦੇ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਇਸ ਮੈਚ 'ਤੇ ਟਿਕੀਆਂ ਹੋਈਆਂ ਹਨ।
IND vs PAK T20 World Cup 2022: ਆਸਟ੍ਰੇਲੀਆ 'ਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਦਾ ਇਕ ਬਹੁਤ ਹੀ ਮਹੱਤਵਪੂਰਨ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਣਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਕਾਰਨ ਦੁਨੀਆ ਭਰ ਦੇ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਇਸ ਮੈਚ 'ਤੇ ਟਿਕੀਆਂ ਹੋਈਆਂ ਹਨ। ਭਾਰਤੀ ਟੀਮ ਨੇ ਟਾਸ ਜਿੱਤ ਲਿਆ ਹੈ। ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ 7 ਬੱਲੇਬਾਜ਼ਾਂ ਨਾਲ ਮੈਦਾਨ 'ਤੇ ਉਤਰ ਰਹੀ ਹੈ।ਮੈਲਬੌਰਨ ਵਿੱਚ ਹੁਣ ਆਸਮਾਨ ਸਾਫ਼ ਹੈ ਅਤੇ 40 ਓਵਰਾਂ ਦਾ ਪੂਰਾ ਮੈਚ ਹੋਣ ਦੀ ਸੰਭਾਵਨਾ ਹੈ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨੂੰ ਲੈ ਕੇ ਦਰਸ਼ਕਾਂ ਦੇ ਉਤਸ਼ਾਹ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਇਸ ਮੈਚ ਦੀਆਂ ਸਾਰੀਆਂ ਟਿਕਟਾਂ ਮਹੀਨੇ ਪਹਿਲਾਂ ਹੀ ਵਿਕ ਗਈਆਂ ਸਨ। ਇੰਨਾ ਹੀ ਨਹੀਂ, ਕੋਵਿਡ-19 ਮਹਾਮਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ 90 ਹਜ਼ਾਰ ਤੋਂ ਵੱਧ ਦਰਸ਼ਕ ਕ੍ਰਿਕਟ ਮੈਚ ਦੇਖਣ ਲਈ ਮੈਦਾਨ 'ਤੇ ਪਹੁੰਚਣਗੇ।
ਜੇਕਰ ਟੀਮ ਇੰਡੀਆ ਦੀ ਗੱਲ ਕਰੀਏ ਤਾਂ ਉਹ ਪਾਕਿਸਤਾਨ ਖਿਲਾਫ ਹੋਣ ਵਾਲੇ ਇਸ ਮੈਚ ਤੋਂ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਟੀਮ ਇੰਡੀਆ ਲਈ ਜਿੱਤ ਨਾਲ ਸ਼ੁਰੂਆਤ ਕਰਨਾ ਵੀ ਜ਼ਰੂਰੀ ਹੈ ਕਿਉਂਕਿ ਵਿਸ਼ਵ ਕੱਪ 'ਚ ਅੱਗੇ ਦਾ ਸਫਰ ਕਾਫੀ ਹੱਦ ਤੱਕ ਇਸ ਮੈਚ ਨਾਲ ਤੈਅ ਹੋ ਜਾਵੇਗਾ। ਜੇਕਰ ਟੀਮ ਇੰਡੀਆ ਇਹ ਮੈਚ ਜਿੱਤਣ 'ਚ ਸਫਲ ਨਹੀਂ ਹੁੰਦੀ ਹੈ ਤਾਂ ਉਸ ਦੇ ਸੈਮੀਫਾਈਨਲ 'ਚ ਪਹੁੰਚਣ ਦੀ ਸੰਭਾਵਨਾ ਬਹੁਤ ਘੱਟ ਹੋ ਸਕਦੀ ਹੈ।
ਇਹੀ ਗੱਲ ਪਾਕਿਸਤਾਨੀ ਟੀਮ 'ਤੇ ਵੀ ਲਾਗੂ ਹੁੰਦੀ ਹੈ। ਇਹ ਮੈਚ ਪਾਕਿਸਤਾਨ ਲਈ ਵੀ ਓਨਾ ਹੀ ਮਹੱਤਵਪੂਰਨ ਹੈ। ਗਰੁੱਪ ਏ ਵਿੱਚੋਂ ਸਿਰਫ਼ ਦੋ ਟੀਮਾਂ ਨੂੰ ਹੀ ਸੈਮੀਫਾਈਨਲ ਵਿੱਚ ਥਾਂ ਮਿਲ ਸਕੇਗੀ। ਇਸ ਲਈ ਜੋ ਵੀ ਟੀਮ ਅੱਜ ਦਾ ਮੈਚ ਹਾਰੇਗੀ, ਟੂਰਨਾਮੈਂਟ ਵਿੱਚ ਅੱਗੇ ਦਾ ਸਫ਼ਰ ਬਹੁਤ ਮੁਸ਼ਕਲ ਹੋਵੇਗਾ। ਹਾਲਾਂਕਿ ਪਾਕਿਸਤਾਨ ਲਈ ਰਾਹਤ ਦੀ ਗੱਲ ਹੈ ਕਿ ਉਸ ਦਾ ਸਟਾਰ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਹੁਣ ਪੂਰੀ ਤਰ੍ਹਾਂ ਫਿੱਟ ਹੈ।
ਟੀਮ ਇੰਡੀਆ ਨੂੰ ਪਿਛਲੇ ਸਾਲ ਖੇਡੇ ਗਏ ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਹੱਥੋਂ 10 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਟੀਮ ਇੰਡੀਆ ਇਸ ਹਾਰ ਤੋਂ ਉਭਰ ਨਹੀਂ ਸਕੀ ਅਤੇ ਟੂਰਨਾਮੈਂਟ ਤੋਂ ਬਾਹਰ ਹੋ ਗਈ। ਹੁਣ ਭਾਰਤੀ ਟੀਮ ਪਾਕਿਸਤਾਨ ਤੋਂ ਇਸ ਹਾਰ ਦਾ ਬਦਲਾ ਲੈਣਾ ਚਾਹੇਗੀ।