IND vs SA Test Score Live: ਭਾਰਤ-ਦੱਖਣੀ ਅਫਰੀਕਾ ਮੈਚ 'ਚ ਮੀਂਹ ਬਣਿਆ ਅੜਿੱਕਾ, ਹੁਣ ਦੇਰ ਬਾਅਦ ਸ਼ੁਰੂ ਹੋਏਗਾ ਮੁਕਾਬਲਾ
India Vs South Africa 1st Test Live Updates: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਸੈਂਚੁਰੀਅਨ 'ਚ ਖੇਡਿਆ ਜਾ ਰਿਹਾ ਹੈ। ਇੱਥੇ ਇਸ ਮੈਚ ਨਾਲ ਸਬੰਧਤ ਲਾਈਵ ਅੱਪਡੇਟ ਪੜ੍ਹੋ.

Background
India Vs South Africa 1st Test Live Updates: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਪਹਿਲਾ ਮੈਚ ਸੈਂਚੁਰੀਅਨ 'ਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਟੀਮ ਇੰਡੀਆ ਨੇ 8 ਵਿਕਟਾਂ ਦੇ ਨੁਕਸਾਨ ਨਾਲ 208 ਦੌੜਾਂ ਬਣਾਈਆਂ ਸਨ। ਹੁਣ ਦੂਜੇ ਦਿਨ ਦਾ ਖੇਡ ਸ਼ੁਰੂ ਹੋਵੇਗਾ। ਟੀਮ ਇੰਡੀਆ ਦੀ ਸ਼ੁਰੂਆਤ ਖਰਾਬ ਰਹੀ। ਪਰ ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਨੇ ਕੁਝ ਦੌੜਾਂ ਜੋੜੀਆਂ। ਇਸ ਤੋਂ ਬਾਅਦ ਕੇਐੱਲ ਰਾਹੁਲ ਨੇ ਪਾਰੀ ਨੂੰ ਸੰਭਾਲਿਆ। ਉਹ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ 70 ਦੌੜਾਂ ਬਣਾ ਕੇ ਅਜੇਤੂ ਰਿਹਾ। ਦੱਖਣੀ ਅਫਰੀਕਾ ਲਈ ਕਾਗਿਸੋ ਰਬਾਡਾ ਨੇ ਘਾਤਕ ਗੇਂਦਬਾਜ਼ੀ ਕੀਤੀ ਅਤੇ 5 ਵਿਕਟਾਂ ਲਈਆਂ।
ਟਾਸ ਹਾਰਨ ਤੋਂ ਬਾਅਦ ਟੀਮ ਇੰਡੀਆ ਲਈ ਰੋਹਿਤ ਸ਼ਰਮਾ ਅਤੇ ਯਸ਼ਸਵੀ ਜੈਸਵਾਲ ਓਪਨਿੰਗ ਕਰਨ ਆਏ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਆਏ। ਇਸ ਦੌਰਾਨ ਰੋਹਿਤ 14 ਗੇਂਦਾਂ 'ਚ 5 ਦੌੜਾਂ ਬਣਾ ਕੇ ਆਊਟ ਹੋ ਗਏ। ਯਸ਼ਸਵੀ 37 ਗੇਂਦਾਂ 'ਚ 17 ਦੌੜਾਂ ਬਣਾ ਕੇ ਆਊਟ ਹੋ ਗਏ। ਸ਼ੁਭਮਨ ਗਿੱਲ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਆਇਆ ਅਤੇ 2 ਦੌੜਾਂ ਬਣਾ ਕੇ ਆਊਟ ਹੋ ਗਿਆ। ਵਿਰਾਟ ਕੋਹਲੀ ਨੇ 38 ਅਤੇ ਸ਼੍ਰੇਅਸ ਅਈਅਰ ਨੇ 31 ਦੌੜਾਂ ਬਣਾਈਆਂ। ਕੇਐੱਲ ਰਾਹੁਲ ਨੇ 105 ਗੇਂਦਾਂ ਦਾ ਸਾਹਮਣਾ ਕਰਦਿਆਂ ਨਾਬਾਦ 70 ਦੌੜਾਂ ਬਣਾਈਆਂ। ਰਾਹੁਲ ਦੀ ਪਾਰੀ ਵਿੱਚ 10 ਚੌਕੇ ਅਤੇ 2 ਛੱਕੇ ਸ਼ਾਮਲ ਸਨ।
ਰਵੀਚੰਦਰਨ ਅਸ਼ਵਿਨ ਕੁਝ ਖਾਸ ਨਹੀਂ ਕਰ ਸਕੇ। ਉਹ 11 ਗੇਂਦਾਂ 'ਚ 8 ਦੌੜਾਂ ਬਣਾ ਕੇ ਆਊਟ ਹੋ ਗਏ। ਸ਼ਾਰਦੁਲ ਠਾਕੁਰ ਨੇ 33 ਗੇਂਦਾਂ ਦਾ ਸਾਹਮਣਾ ਕਰਦੇ ਹੋਏ 3 ਚੌਕੇ ਲਗਾਏ ਅਤੇ 24 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ 1 ਰਨ ਬਣਾ ਕੇ ਆਊਟ ਹੋ ਗਏ। ਮੁਹੰਮਦ ਸਿਰਾਜ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਅਜੇਤੂ ਰਹੇ। ਦੂਜੇ ਦਿਨ ਦੇ ਖੇਡ ਦਾ ਪਹਿਲਾ ਸੈਸ਼ਨ ਟੀਮ ਇੰਡੀਆ ਲਈ ਚੁਣੌਤੀਪੂਰਨ ਹੋਵੇਗਾ। ਦੌੜਾਂ ਬਣਾਉਣ ਦੇ ਨਾਲ-ਨਾਲ ਭਾਰਤ ਨੂੰ ਵਿਕਟਾਂ ਵੀ ਬਚਾਉਣੀਆਂ ਪੈਣਗੀਆਂ। ਉਸ ਦੀਆਂ ਸਿਰਫ਼ 2 ਵਿਕਟਾਂ ਬਚੀਆਂ ਹਨ। ਜੇਕਰ ਰਾਹੁਲ ਟਿਕਿਆ ਨਹੀਂ ਤਾਂ ਦੌੜਾਂ ਬਣਾਉਣੀਆਂ ਮੁਸ਼ਕਲ ਹੋ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
IND vs SA Live Score: ਦੂਜੇ ਦਿਨ ਦੀ ਖੇਡ ਹੋਇਆ ਸਮਾਪਤ
IND vs SA Live Score: ਸੈਂਚੁਰੀਅਨ ਟੈਸਟ ਦੇ ਦੂਜੇ ਦਿਨ ਦਾ ਖੇਡ ਖਤਮ ਹੋ ਗਿਆ ਹੈ। ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਦੱਖਣੀ ਅਫਰੀਕਾ ਦਾ ਸਕੋਰ 5 ਵਿਕਟਾਂ 'ਤੇ 256 ਦੌੜਾਂ ਹੈ। ਇਸ ਤਰ੍ਹਾਂ ਮੇਜ਼ਬਾਨ ਟੀਮ ਦੀ ਬੜ੍ਹਤ 11 ਦੌੜਾਂ ਹੋ ਗਈ ਹੈ। ਡੀਨ ਐਲਗਰ 140 ਦੌੜਾਂ ਬਣਾ ਕੇ ਨਾਬਾਦ ਪਰਤੇ। ਇਸ ਦੇ ਨਾਲ ਹੀ ਮਾਰਕੋ ਯੂਨਸਨ 3 ਦੌੜਾਂ ਬਣਾ ਕੇ ਕ੍ਰੀਜ਼ 'ਤੇ ਹਨ। ਭਾਰਤ ਲਈ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਨੇ 2-2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਪ੍ਰਸਿਧ ਕ੍ਰਿਸ਼ਣਾ ਨੂੰ 1 ਸਫਲਤਾ ਮਿਲੀ।
IND vs SA Live Score: ਟੀਮ ਇੰਡੀਆ ਨੂੰ ਚੌਥੀ ਸਫਲਤਾ ਮਿਲੀ
ਭਾਰਤੀ ਟੀਮ ਨੂੰ ਚੌਥੀ ਸਫਲਤਾ ਮਿਲੀ ਹੈ। ਮੁਹੰਮਦ ਸਿਰਾਜ ਨੇ ਡੇਵਿਡ ਬੇਡਿੰਗਮ ਨੂੰ ਆਊਟ ਕੀਤਾ। ਡੇਵਿਡ ਬੇਡਿੰਘਮ ਨੇ 87 ਗੇਂਦਾਂ ਵਿੱਚ 56 ਦੌੜਾਂ ਬਣਾਈਆਂ। ਹੁਣ ਦੱਖਣੀ ਅਫਰੀਕਾ ਦਾ ਸਕੋਰ 4 ਵਿਕਟਾਂ 'ਤੇ 244 ਦੌੜਾਂ ਹੈ।






















