India vs South Africa 3rd ODI: ਕੇਪਟਾਊਨ (Capetown) ਦੇ ਨਿਊਲੈਂਡਸ 'ਚ ਖੇਡੇ ਗਏ ਤੀਜੇ ਅਤੇ ਆਖਰੀ ਵਨਡੇ 'ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 4 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਤਿੰਨ ਮੈਚਾਂ ਦੀ ਸੀਰੀਜ਼ 'ਚ ਭਾਰਤ ਦਾ ਸਫਾਇਆ ਕਰ ਦਿੱਤਾ। ਦੱਖਣੀ ਅਫਰੀਕਾ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 49.5 ਓਵਰਾਂ ਵਿੱਚ 287 ਦੌੜਾਂ ਹੀ ਬਣਾ ਸਕੀ। ਜਵਾਬ 'ਚ ਭਾਰਤੀ ਟੀਮ 49.2 ਓਵਰਾਂ 'ਚ 283 ਦੌੜਾਂ 'ਤੇ ਆਲ ਆਊਟ ਹੋ ਗਈ ਅਤੇ ਮੇਜ਼ਬਾਨ ਟੀਮ ਨੇ ਇਹ ਮੈਚ ਚਾਰ ਦੌੜਾਂ ਨਾਲ ਜਿੱਤ ਲਿਆ। ਦੱਖਣੀ ਅਫਰੀਕਾ ਲਈ ਬੱਲੇਬਾਜ਼ੀ ਕਰਦੇ ਹੋਏ ਕਵਿੰਟਨ ਡੀ ਕਾਕ ਨੇ 124 ਦੌੜਾਂ ਬਣਾਈਆਂ। ਗੇਂਦਬਾਜ਼ੀ 'ਚ ਐਂਡੀਲੇ ਫੇਹਲੁਕਵਾਯੋ ਅਤੇ ਲੁੰਗੀ ਨਗਿਡੀ ਨੇ ਤਿੰਨ-ਤਿੰਨ ਵਿਕਟਾਂ ਲਈਆਂ।



ਕੰਮ ਨਹੀਂ ਆਈ ਦੀਪਕ ਚਾਹਰ ਦੀ ਸ਼ਾਨਦਾਰ ਪਾਰੀ


ਦੱਖਣੀ ਅਫਰੀਕਾ ਤੋਂ ਮਿਲੇ 288 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਇਕ ਸਮੇਂ 42.1 ਓਵਰਾਂ 'ਚ 223 ਦੌੜਾਂ 'ਤੇ ਸੱਤ ਵਿਕਟਾਂ ਗੁਆ ਚੁੱਕੀ ਸੀ। ਇਸ ਤੋਂ ਬਾਅਦ ਚਾਹਰ ਨੇ 34 ਗੇਂਦਾਂ 'ਚ 54 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਅਤੇ ਮੈਚ ਨੂੰ ਭਾਰਤ ਦੇ ਪੱਖ 'ਚ ਕਰ ਦਿੱਤਾ। ਹਾਲਾਂਕਿ, ਜਦੋਂ ਭਾਰਤ ਨੂੰ ਜਿੱਤ ਲਈ 18 ਗੇਂਦਾਂ ਵਿੱਚ 10 ਦੌੜਾਂ ਦੀ ਲੋੜ ਸੀ, ਚਾਹਰ ਇੱਕ ਵੱਡੇ ਸ਼ਾਟ ਲਈ ਆਊਟ ਹੋ ਗਿਆ ਅਤੇ ਭਾਰਤ ਨੇ ਜਿੱਤਿਆ ਮੈਚ ਹਾਰ ਗਿਆ।


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


 


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ