IND Beat PAK In Asian Champions Trophy 2023 : ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਅੱਜ ਟੀਮ ਇੰਡੀਆ ਦਾ ਸਾਹਮਣਾ ਪਾਕਿਸਤਾਨ ਨਾਲ ਹੋਇਆ। ਇਸ ਰੋਮਾਂਚਕ ਮੈਚ ਵਿੱਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ ਹੈ। ਇਸ ਹਾਰ ਦੇ ਨਾਲ ਹੀ ਏਸ਼ਿਆਈ ਚੈਂਪੀਅਨਸ ਟਰਾਫੀ ਵਿੱਚ ਪਾਕਿਸਤਾਨੀ ਟੀਮ ਦਾ ਸਫ਼ਰ ਖ਼ਤਮ ਹੋ ਗਿਆ ਹੈ। ਸੈਮੀਫਾਈਨਲ 'ਚ ਪਹੁੰਚਣ ਲਈ ਪਾਕਿਸਤਾਨ ਨੂੰ ਇਹ ਮੈਚ ਜਿੱਤਣਾ ਜ਼ਰੂਰੀ ਸੀ।
ਟੀਮ ਇੰਡੀਆ ਨੇ ਤਿੰਨ ਗੋਲ ਪੈਨਲਟੀ ਕਾਰਨਰ ਰਾਹੀਂ ਕੀਤੇ। ਆਪਣੇ ਸ਼ੁਰੂਆਤੀ ਚਾਰ ਮੈਚ ਜਿੱਤ ਕੇ ਟੀਮ ਇੰਡੀਆ ਅੰਕ ਸੂਚੀ 'ਚ ਸਿਖਰ 'ਤੇ ਬਰਕਰਾਰ ਹੈ ਅਤੇ ਸੈਮੀਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ। ਟੀਮ ਇੰਡੀਆ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੂਜੇ ਕੁਆਰਟਰ ਵਿੱਚ ਵੀ ਗੋਲ ਕਰਕੇ ਭਾਰਤ ਦੀ ਬੜ੍ਹਤ ਨੂੰ ਦੁੱਗਣਾ ਕਰ ਦਿੱਤਾ।
ਹਰਮਨਪ੍ਰੀਤ ਸਿੰਘ ਨੇ ਮੈਚ ਦੇ 23ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਭਾਰਤ ਨੂੰ ਮੈਚ ਵਿੱਚ ਕਾਫੀ ਅੱਗੇ ਕਰ ਦਿੱਤਾ। ਇਸ ਦੇ ਨਾਲ ਹੀ ਜੁਗਰਾਜ ਸਿੰਘ ਅਤੇ ਅਕਾਸ਼ਦੀਪ ਸਿੰਘ ਨੇ ਇੱਕ-ਇੱਕ ਗੋਲ ਕੀਤਾ। ਇਸ ਮੈਚ ਦਾ ਪਹਿਲਾ ਮੈਦਾਨੀ ਗੋਲ ਅਕਾਸ਼ਦੀਪ ਸਿੰਘ ਨੇ ਕੀਤਾ।
ਜ਼ਿਕਰਯੋਗ ਹੈ ਕਿ ਭਾਰਤ ਖਿਲਾਫ ਹਾਰ ਤੋਂ ਬਾਅਦ ਪਾਕਿਸਤਾਨ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ, ਜਦਕਿ ਜਾਪਾਨ ਚੌਥੇ ਸਥਾਨ 'ਤੇ ਰਹਿ ਕੇ ਆਖਰੀ ਚਾਰ 'ਚ ਪਹੁੰਚ ਗਿਆ ਹੈ। ਭਾਰਤ ਸ਼ੁੱਕਰਵਾਰ ਨੂੰ ਸੈਮੀਫਾਈਨਲ 'ਚ ਜਾਪਾਨ ਨਾਲ ਭਿੜੇਗਾ, ਜਦਕਿ ਪਹਿਲਾ ਸੈਮੀਫਾਈਨਲ ਦੂਜੇ ਸਥਾਨ 'ਤੇ ਰਹੇ ਮਲੇਸ਼ੀਆ ਅਤੇ ਤੀਜੇ ਸਥਾਨ 'ਤੇ ਰਹੇ ਦੱਖਣੀ ਕੋਰੀਆ ਵਿਚਾਲੇ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ