IND vs PAK Match Ticket: ICC ਵਿਸ਼ਵ ਕੱਪ 2023 ਅਕਤੂਬਰ 5 ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਆਸਟ੍ਰੇਲੀਆ ਖਿਲਾਫ ਮੈਚ ਨਾਲ ਕਰੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ 8 ਅਕਤੂਬਰ ਨੂੰ ਚੇਨਈ 'ਚ ਖੇਡਿਆ ਜਾਵੇਗਾ। ਜਦਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਹਾਲਾਂਕਿ ਭਾਰਤ-ਪਾਕਿਸਤਾਨ ਮੈਚ ਦੀ ਟਿਕਟ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ।


ਭਾਰਤ-ਪਾਕਿਸਤਾਨ ਮੈਚ ਦੀਆਂ ਟਿਕਟਾਂ ਕਦੋਂ ਮਿਲਣਗੀਆਂ?


ਮੀਡੀਆ ਰਿਪੋਰਟਾਂ ਮੁਤਾਬਕ ਵਿਸ਼ਵ ਕੱਪ ਦੀਆਂ ਟਿਕਟਾਂ 25 ਅਗਸਤ ਤੋਂ ਉਪਲਬਧ ਹੋਣਗੀਆਂ। ਜਦਕਿ ਅੰਤਿਮ ਪੜਾਅ ਦੀਆਂ ਟਿਕਟਾਂ 5 ਸਤੰਬਰ ਤੋਂ ਉਪਲਬਧ ਹੋਣਗੀਆਂ। ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਮੈਚ ਦੀਆਂ ਟਿਕਟਾਂ 3 ਸਤੰਬਰ ਤੋਂ ਉਪਲਬਧ ਹੋਣਗੀਆਂ। ਯਾਨੀ ਕ੍ਰਿਕਟ ਪ੍ਰਸ਼ੰਸਕ 3 ਸਤੰਬਰ ਤੋਂ ਭਾਰਤ-ਪਾਕਿਸਤਾਨ ਮੈਚ ਦੀਆਂ ਟਿਕਟਾਂ ਆਨਲਾਈਨ ਬੁੱਕ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ BookMyShow ਕੰਪਨੀ ਨੂੰ ਭਾਰਤ-ਪਾਕਿਸਤਾਨ ਮੈਚ ਦੀਆਂ ਟਿਕਟਾਂ ਵੇਚਣ ਦੇ ਅਧਿਕਾਰ ਮਿਲ ਸਕਦੇ ਹਨ।


ਭਾਰਤੀ ਟੀਮ 8 ਅਕਤੂਬਰ ਨੂੰ ਆਸਟ੍ਰੇਲੀਆ ਖਿਲਾਫ ਮੈਦਾਨ 'ਚ ਉਤਰੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ ਚੇਨਈ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ 11 ਅਕਤੂਬਰ ਨੂੰ ਦਿੱਲੀ 'ਚ ਅਫਗਾਨਿਸਤਾਨ ਖਿਲਾਫ ਖੇਡੇਗੀ। ਜਦਕਿ 19 ਅਕਤੂਬਰ ਨੂੰ ਪੁਣੇ 'ਚ ਭਾਰਤ ਅਤੇ ਬੰਗਲਾਦੇਸ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 22 ਅਕਤੂਬਰ ਨੂੰ ਖੇਡਿਆ ਜਾਵੇਗਾ। ਜਦਕਿ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ 29 ਅਕਤੂਬਰ ਨੂੰ ਲਖਨਊ ਵਿੱਚ ਭਿੜਨਗੀਆਂ। ਇਨ੍ਹਾਂ ਭਾਰਤੀ ਮੈਚਾਂ ਦੀਆਂ ਟਿਕਟਾਂ 1 ਸਤੰਬਰ ਤੋਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।


ਜ਼ਿਕਰਯੋਗ ਹੈ ਕਿ ਵਿਸ਼ਵ ਕੱਪ 2023 ਦਾ ਪਹਿਲਾ ਮੈਚ 5 ਅਕਤੂਬਰ ਨੂੰ ਖੇਡਿਆ ਜਾਵੇਗਾ। ਜਦਕਿ ਇਸ ਟੂਰਨਾਮੈਂਟ ਦਾ ਖ਼ਿਤਾਬੀ ਮੈਚ 19 ਨਵੰਬਰ ਨੂੰ ਖੇਡਿਆ ਜਾਵੇਗਾ। ਦੋਵੇਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਜਾਣਗੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।