India vs Sri Lanka 1st T20: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੀ ਜਾਣ ਵਾਲੀ ਤਿੰਨ ਮੈਚਾਂ ਦੀ T-20 ਸੀਰੀਜ਼ ਅੱਜ ਯਾਨੀ ਸ਼ਨੀਵਾਰ 27 ਜੁਲਾਈ ਤੋਂ ਸ਼ੁਰੂ ਹੋਵੇਗੀ। ਟੀਮ ਇੰਡੀਆ ਟੀ-20 ਅਤੇ ਵਨਡੇ ਸੀਰੀਜ਼ ਖੇਡਣ ਲਈ ਸ਼੍ਰੀਲੰਕਾ ਦੌਰੇ 'ਤੇ ਹੈ। ਇਸ ਦੌਰੇ ਦੇ ਜ਼ਰੀਏ ਟੀਮ ਇੰਡੀਆ ਦੇ ਸੀਨੀਅਰ ਖਿਡਾਰੀ ਮੈਦਾਨ 'ਤੇ ਵਾਪਸੀ ਕਰਨਗੇ। ਹਾਲਾਂਕਿ ਇਸ ਸੀਰੀਜ਼ ਤੋਂ ਪਹਿਲਾਂ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਭਿਆਸ ਦੌਰਾਨ ਜ਼ਖਮੀ ਹੋ ਗਏ ਸਨ।  


ਸਿਰਾਜ ਦੀ ਸੱਜੀ ਲੱਤ ਵਿੱਚ ਸੱਟ ਲੱਗੀ ਸੀ। ਅਜੇ ਤੱਕ ਸਿਰਾਜ ਦੇ ਬਾਰੇ 'ਚ ਅਜਿਹੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਉਹ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡਣਗੇ ਜਾਂ ਨਹੀਂ।


 


ਪਹਿਲਾ ਟੀ-20 ਕਦੋਂ ਅਤੇ ਕਿੱਥੇ ਹੋਵੇਗਾ?


ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਣ ਵਾਲਾ ਪਹਿਲਾ ਟੀ-20 ਮੈਚ ਸ਼ਨੀਵਾਰ 27 ਜੁਲਾਈ ਨੂੰ ਖੇਡਿਆ ਜਾਵੇਗਾ। ਭਾਰਤੀ ਸਮੇਂ ਮੁਤਾਬਕ ਇਹ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਇਹ ਮੈਚ ਪੱਲੇਕੇਲੇ ਦੇ ਪੱਲੇਕੇਲੇ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾਵੇਗਾ। ਟੀ-20 ਸੀਰੀਜ਼ ਦੇ ਤਿੰਨੋਂ ਮੈਚ ਪੱਲੇਕੇਲੇ ਇੰਟਰਨੈਸ਼ਨਲ ਸਟੇਡੀਅਮ 'ਚ ਹੀ ਹੋਣਗੇ।


 


ਭਾਰਤ ਬਨਾਮ ਸ਼੍ਰੀਲੰਕਾ ਟੀ-20 ਇੰਟਰਨੈਸ਼ਨਲ ਹੈਡ ਟੂ ਹੈਡ


ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੁਣ ਤੱਕ 29 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ਮੈਚਾਂ 'ਚ ਟੀਮ ਇੰਡੀਆ ਨੇ 19 ਮੈਚ ਜਿੱਤੇ, ਜਦਕਿ ਸ਼੍ਰੀਲੰਕਾ ਸਿਰਫ 9 ਹੀ ਜਿੱਤ ਸਕੀ। ਦੋਵਾਂ ਵਿਚਾਲੇ ਮੈਚ ਬੇ-ਨਤੀਜਾ ਰਿਹਾ।


ਇਸ ਤੋਂ ਪਹਿਲਾਂ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਜਨਵਰੀ 2023 'ਚ ਖੇਡੀ ਗਈ ਸੀ। ਭਾਰਤ ਨੇ ਇਹ ਸੀਰੀਜ਼ 2-1 ਨਾਲ ਜਿੱਤ ਲਈ ਹੈ। ਹਾਲਾਂਕਿ ਉਦੋਂ ਭਾਰਤ ਨੇ ਘਰੇਲੂ ਜ਼ਮੀਨ 'ਤੇ ਸੀਰੀਜ਼ ਖੇਡੀ ਸੀ। ਇਸ ਵਾਰ ਸੀਰੀਜ਼ ਸ਼੍ਰੀਲੰਕਾ 'ਚ ਖੇਡੀ ਜਾਵੇਗੀ।


 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial