
Champions Trophy: ਭਾਰਤ ਨੇ ਪੰਜਵੀਂ ਵਾਰ ਜਿੱਤੀ ਚੈਂਪੀਅਨਜ਼ ਟਰਾਫੀ, ਹਾਕੀ ਫਾਈਨਲ 'ਚ ਚੀਨ ਨੂੰ ਹਰਾ ਕੇ ਇਤਿਹਾਸ ਰਚਿਆ
India wins Hockey Asian Champions Trophy: ਭਾਰਤ ਨੇ ਫਾਈਨਲ 'ਚ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਆਈ ਚੈਂਪੀਅਨਸ ਟਰਾਫੀ 2024 ਦਾ ਖਿਤਾਬ ਜਿੱਤ ਲਿਆ ਹੈ। ਪਹਿਲੇ ਤਿੰਨ ਕੁਆਰਟਰ ਗੋਲ ਰਹਿਤ ਰਹਿਣ ਤੋਂ ਬਾਅਦ ਟੀਮ

India wins Hockey Asian Champions Trophy: ਭਾਰਤ ਨੇ ਫਾਈਨਲ 'ਚ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਆਈ ਚੈਂਪੀਅਨਸ ਟਰਾਫੀ 2024 ਦਾ ਖਿਤਾਬ ਜਿੱਤ ਲਿਆ ਹੈ। ਪਹਿਲੇ ਤਿੰਨ ਕੁਆਰਟਰ ਗੋਲ ਰਹਿਤ ਰਹਿਣ ਤੋਂ ਬਾਅਦ ਟੀਮ ਇੰਡੀਆ ਨੇ ਆਖਰਕਾਰ ਚੌਥੇ ਅਤੇ ਆਖਰੀ ਕੁਆਰਟਰ ਵਿੱਚ ਸ਼ਾਨਦਾਰ ਗੋਲ ਕਰਕੇ 1-0 ਦੀ ਬੜ੍ਹਤ ਬਣਾ ਲਈ, ਜੋ ਅੰਤ ਤੱਕ ਕਾਇਮ ਰਹੀ। ਮੈਚ ਦਾ ਇਕਲੌਤਾ ਗੋਲ ਭਾਰਤ ਦੇ ਜੁਗਰਾਜ ਨੇ ਕੀਤਾ। ਇਤਿਹਾਸ ਵਿੱਚ ਇਹ ਪੰਜਵੀਂ ਵਾਰ ਹੈ ਜਦੋਂ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ ਹੈ।
ਭਾਰਤ ਵੱਲੋਂ ਮੈਚ ਦਾ ਇੱਕੋ ਇੱਕ ਗੋਲ 51ਵੇਂ ਮਿੰਟ ਵਿੱਚ ਹੋਇਆ, ਜਿੱਥੇ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜੁਗਰਾਜ ਨੂੰ ਪਾਸ ਕੀਤਾ ਅਤੇ ਉਸ ਨੇ ਗੇਂਦ ਨੂੰ ਗੋਲ ਪੋਸਟ ਵਿੱਚ ਧੱਕ ਕੇ ਸ਼ਾਨਦਾਰ ਗੋਲ ਕੀਤਾ। ਆਖਰੀ ਪਲਾਂ 'ਚ ਚੀਨ ਦੇ ਖਿਡਾਰੀਆਂ ਨੇ ਕਾਫੀ ਦੇਰ ਤੱਕ ਗੇਂਦ 'ਤੇ ਕਬਜ਼ਾ ਬਣਾਈ ਰੱਖਿਆ ਪਰ ਭਾਰਤ ਦਾ ਡਿਫੈਂਸ ਵੀ ਸ਼ਾਨਦਾਰ ਰਿਹਾ।
ਭਾਰਤ ਨੇ ਖਿਤਾਬ ਕਦੋਂ-ਕਦੋਂ ਜਿੱਤਿਆ ਖਿਤਾਬ?
ਏਸ਼ੀਅਨ ਚੈਂਪੀਅਨਜ਼ ਟਰਾਫੀ 2011 ਵਿੱਚ ਸ਼ੁਰੂ ਹੋਈ ਸੀ, ਜਿੱਥੇ ਭਾਰਤ ਨੇ ਫਾਈਨਲ ਵਿੱਚ ਪਾਕਿਸਤਾਨ ਨੂੰ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਹਰਾ ਕੇ ਖ਼ਿਤਾਬ ਜਿੱਤਿਆ ਸੀ। ਇਸ ਤੋਂ ਬਾਅਦ 2016 'ਚ ਭਾਰਤ ਨੇ ਇਕ ਵਾਰ ਫਿਰ ਪਾਕਿਸਤਾਨ ਨੂੰ 3-2 ਨਾਲ ਹਰਾ ਕੇ ਚੈਂਪੀਅਨਸ ਟਰਾਫੀ ਜਿੱਤੀ। 2018 ਵਿੱਚ, ਭਾਰਤ ਅਤੇ ਪਾਕਿਸਤਾਨ ਨੂੰ ਸੰਯੁਕਤ ਜੇਤੂ ਘੋਸ਼ਿਤ ਕੀਤਾ ਗਿਆ ਸੀ। 2023 'ਚ ਹੋਈ ਚੈਂਪੀਅਨਸ ਟਰਾਫੀ ਦੇ ਫਾਈਨਲ 'ਚ ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਚੌਥੀ ਵਾਰ ਇਹ ਟਰਾਫੀ ਜਿੱਤੀ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
