Asian Games 2023: ਭਾਰਤ ਦੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ, ਡਿਫੈਂਡਿੰਗ ਚੈਂਪੀਅਨ ਜਾਪਾਨ ਨੂੰ ਹਰਾ ਕੇ ਰਚਿਆ ਇਤਿਹਾਸ
Asian Games 2023 Women's Hockey: ਭਾਰਤ ਦੀ ਮਹਿਲਾ ਹਾਕੀ ਟੀਮ ਨੇ ਵੀ ਇਤਿਹਾਸ ਰਚ ਦਿੱਤਾ ਹੈ। ਇਸ ਟੀਮ ਨੇ ਮੌਜੂਦਾ ਚੈਂਪੀਅਨ ਜਾਪਾਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਹੈ।
19th Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਲਗਾਤਾਰ ਨਵਾਂ ਇਤਿਹਾਸ ਰਚ ਰਿਹਾ ਹੈ। ਭਾਰਤ ਨੇ ਏਸ਼ੀਆਈ ਖੇਡਾਂ ਦੇ 14ਵੇਂ ਦਿਨ ਤਗਮਾ ਜਿੱਤਣ ਦਾ ਸਿਲਸਿਲਾ ਜਾਰੀ ਰੱਖਿਆ ਹੈ। ਹਾਕੀ 'ਚ ਭਾਰਤੀ ਪੁਰਸ਼ ਟੀਮ ਨੇ 13ਵੇਂ ਦਿਨ ਦੀ ਸ਼ਾਮ ਨੂੰ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਸੀ। ਹੁਣ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਕਾਂਸੀ ਦਾ ਤਗਮਾ ਜਿੱਤ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ।
ਭਾਰਤੀ ਮਹਿਲਾ ਹਾਕੀ ਟੀਮ ਨੇ ਮੌਜੂਦਾ ਚੈਂਪੀਅਨ ਜਾਪਾਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਭਾਰਤ ਲਈ ਦੀਪਿਕਾ ਅਤੇ ਸੁਸ਼ੀਲਾ ਚਾਨੂ ਨੇ ਦੋ-ਦੋ ਗੋਲ ਕੀਤੇ, ਜਿਸ ਦੀ ਮਦਦ ਨਾਲ ਭਾਰਤ ਜਾਪਾਨ ਵਰਗੀ ਮਜ਼ਬੂਤ ਟੀਮ ਨੂੰ ਹਰਾਉਣ 'ਚ ਕਾਮਯਾਬ ਰਿਹਾ। ਤੁਹਾਨੂੰ ਦੱਸ ਦਈਏ ਕਿ ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦਾ ਇਹ ਸੱਤਵਾਂ ਤਗਮਾ ਹੈ।
ਇਹ ਵੀ ਪੜ੍ਹੋ: Asian Games: ਭਾਰਤ ਨੇ ਬੈਡਮਿੰਟਨ 'ਚ ਰਚਿਆ ਇਤਿਹਾਸ, ਦੱਖਣੀ ਕੋਰੀਆ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਸੋਨ ਤਗਮਾ
ਭਾਰਤ ਨੇ ਜਿੱਤੇ 104 ਤਗਮੇ
ਏਸ਼ਿਆਈ ਖੇਡਾਂ ਦੇ 14ਵੇਂ ਦਿਨ ਭਾਰਤ ਨੇ ਹੁਣ ਤੱਕ ਕੁੱਲ 9 ਤਗਮੇ ਜਿੱਤੇ ਹਨ, ਜਿਨ੍ਹਾਂ ਵਿੱਚ 6 ਸੋਨ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ ਸ਼ਾਮਲ ਹਨ। ਮਹਿਲਾ ਹਾਕੀ ਟੀਮ ਤੋਂ ਪਹਿਲਾਂ ਭਾਰਤ ਦੀ ਪੁਰਸ਼ ਕਬੱਡੀ ਟੀਮ ਅਤੇ ਪੁਰਸ਼ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤਿਆ ਸੀ। ਇਨ੍ਹਾਂ ਤੋਂ ਇਲਾਵਾ ਭਾਰਤ ਦੇ ਸਾਤਵਿਕਸਾਈਰਾਜ ਰੈਂਕੀਰੈੱਡੀ-ਚਿਰਾਗ ਸ਼ੈੱਟੀ ਨੇ ਦੱਖਣੀ ਕੋਰੀਆ ਦੀ ਜੋੜੀ ਨੂੰ ਹਰਾ ਕੇ ਬੈਡਮਿੰਟਨ ਵਿੱਚ ਭਾਰਤ ਲਈ ਪਹਿਲੀ ਵਾਰ ਸੋਨ ਤਗ਼ਮਾ ਜਿੱਤਿਆ ਹੈ।
ਇਸ ਤੋਂ ਇਲਾਵਾ ਭਾਰਤ ਦੀ ਮਹਿਲਾ ਕਬੱਡੀ ਟੀਮ ਨੇ ਵੀ ਸੋਨ ਤਗਮਾ ਜਿੱਤਿਆ ਹੈ। ਇਸ ਦੇ ਨਾਲ ਹੀ ਕੰਪਾਊਂਡ ਤੀਰਅੰਦਾਜ਼ੀ ਵਿੱਚ ਓਜਸ ਦੇਵਤਾਲੇ ਅਤੇ ਜੋਤੀ ਵੇੱਨਨ ਨੇ ਵੀ ਅੱਜ ਸੋਨ ਤਗਮਾ ਜਿੱਤਿਆ ਹੈ। ਭਾਰਤ ਦੇ ਅਭਿਸ਼ੇਕ ਸ਼ਰਮਾ ਨੇ ਕੰਪਾਊਂਡ ਤੀਰਅੰਦਾਜ਼ੀ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਦੇ ਨਾਲ ਹੀ ਕੰਪਾਊਂਡ ਤੀਰਅੰਦਾਜ਼ੀ ਵਿੱਚ ਅਦਿਤੀ ਸਵਾਮੀ ਨੇ 14ਵੇਂ ਦਿਨ ਭਾਰਤ ਨੂੰ ਪਹਿਲਾ ਕਾਂਸੀ ਦਾ ਤਗਮਾ ਦਿਵਾਇਆ।
ਇਸ ਤਰ੍ਹਾਂ ਭਾਰਤ ਨੇ ਏਸ਼ੀਆਈ ਖੇਡਾਂ 2023 'ਚ ਹੁਣ ਤੱਕ ਕੁੱਲ 104 ਤਗਮੇ ਜਿੱਤੇ ਹਨ, ਜਿਨ੍ਹਾਂ 'ਚ 28 ਸੋਨ, 35 ਚਾਂਦੀ ਅਤੇ 41 ਕਾਂਸੀ ਦੇ ਤਗਮੇ ਸ਼ਾਮਲ ਹਨ। ਤੁਹਾਨੂੰ ਦੱਸ ਦਈਏ ਕਿ ਪਿਛਲੇ 72 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 100 ਤੋਂ ਵੱਧ ਤਗਮੇ ਜਿੱਤੇ ਹਨ।
ਇਹ ਵੀ ਪੜ੍ਹੋ: Asian Games 2023: ਭਾਰਤ ਨੇ ਕਬੱਡੀ 'ਚ ਜਿੱਤਿਆ ਸੋਨ ਤਮਗਾ, ਫਾਈਨਲ 'ਚ ਈਰਾਨ ਨੂੰ ਹਰਾ ਕੇ ਰਚਿਆ ਇਤਿਹਾਸ