Asian Champions Trophy: ਭਾਰਤੀ ਹਾਕੀ ਟੀਮ (Indian hockey team) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਏਸ਼ੀਅਨ ਚੈਂਪੀਅਨਸ ਟਰਾਫੀ 2024 ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ। ਉਨ੍ਹਾਂ ਨੇ ਤੀਜੇ ਮੈਚ ਵਿੱਚ ਮਲੇਸ਼ੀਆ ਨੂੰ ਹਰਾਇਆ ਹੈ। ਉਨ੍ਹਾਂ ਮਲੇਸ਼ੀਆ (Malaysia ) ਨੂੰ 8-1 ਨਾਲ ਹਰਾਇਆ। ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਤੀਜੀ ਜਿੱਤ ਹੈ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੇ ਮੈਚ ਵਿੱਚ ਚੀਨ ਅਤੇ ਦੂਜੇ ਮੈਚ ਵਿੱਚ ਜਾਪਾਨ ਨੂੰ ਹਰਾਇਆ ਸੀ। ਭਾਰਤ ਦਾ ਅਗਲਾ ਮੈਚ 2 ਸਤੰਬਰ ਨੂੰ ਕੋਰੀਆ ਨਾਲ ਹੋਵੇਗਾ।



ਇਸ ਮੈਚ ਵਿੱਚ ਭਾਰਤ ਲਈ ਰਾਜਕੁਮਾਰ ਪਾਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੈਚ 'ਚ ਉਸ ਨੇ ਹੈਟ੍ਰਿਕ ਬਣਾਈ ਸੀ। ਇਸ ਤੋਂ ਇਲਾਵਾ ਅਰਿਜੀਤ ਸਿੰਘ ਨੇ 2, ਹਰਮਨਪ੍ਰੀਤ ਸਿੰਘ, ਉੱਤਮ ਸਿੰਘ ਅਤੇ ਜੁਗਰਾਜ ਨੇ 1-1 ਗੋਲ ਕੀਤਾ। ਰਾਜਕੁਮਾਰ ਨੇ ਤੀਜੇ, 25ਵੇਂ ਅਤੇ 33ਵੇਂ ਮਿੰਟ ਵਿੱਚ ਤਿੰਨ ਗੋਲ ਕੀਤੇ। ਇਸ ਤੋਂ ਇਲਾਵਾ ਇਸ ਮੈਚ ਵਿੱਚ ਭਾਰਤ ਲਈ ਅਰਜੀਤ ਸਿੰਘ ਹੁੰਦਲ ਨੇ ਵੀ 2 ਗੋਲ ਕੀਤੇ। ਜੁਗਰਾਜ ਸਿੰਘ, ਹਰਮਨਪ੍ਰੀਤ ਸਿੰਘ ਅਤੇ ਉੱਤਮ ਸਿੰਘ ਨੇ ਵੀ 1-1-1 ਗੋਲ ਕੀਤੇ।


ਅੰਕ ਸੂਚੀ 'ਚ ਭਾਰਤ ਪਹਿਲੇ ਸਥਾਨ 'ਤੇ 


ਏਸ਼ੀਅਨ ਚੈਂਪੀਅਨਸ ਟਰਾਫੀ ਦੇ ਅੰਕ ਸੂਚੀ 'ਚ ਭਾਰਤ ਪਹਿਲੇ ਸਥਾਨ 'ਤੇ ਹੈ। ਭਾਰਤ ਨੇ ਤਿੰਨ ਮੈਚ ਜਿੱਤੇ ਹਨ। ਇਸ ਨਾਲ ਭਾਰਤੀ ਹਾਕੀ ਟੀਮ ਦੇ 9 ਅੰਕ ਹੋ ਗਏ ਹਨ। ਇਸ ਤੋਂ ਇਲਾਵਾ ਪਾਕਿਸਤਾਨ ਦੀ ਹਾਕੀ ਟੀਮ ਅੰਕ ਸੂਚੀ 'ਚ ਦੂਜੇ ਸਥਾਨ 'ਤੇ ਹੈ। ਪਾਕਿਸਤਾਨ ਨੇ ਇਸ ਟੂਰਨਾਮੈਂਟ 'ਚ ਹੁਣ ਤੱਕ 3 ਮੈਚ ਖੇਡੇ ਹਨ, ਜਿਸ 'ਚ ਟੀਮ ਨੇ 1 ਜਿੱਤਿਆ ਹੈ। ਇਸ ਤੋਂ ਇਲਾਵਾ ਇਕ ਮੈਚ ਡਰਾਅ ਰਿਹਾ। ਫਿਲਹਾਲ ਪਾਕਿਸਤਾਨ ਦੇ 5 ਅੰਕ ਹਨ।



ਇਸ ਤੋਂ ਇਲਾਵਾ ਮਲੇਸ਼ੀਆ ਲਈ ਇਕਮਾਤਰ ਗੋਲ ਅਖਿਮੁੱਲ੍ਹਾ ਅਨਵਾਰ ਨੇ ਕੀਤਾ। ਅਖਿਮੁੱਲ੍ਹਾ ਅਨਵਾਰ ਨੇ 34ਵੇਂ ਮਿੰਟ ਵਿੱਚ ਆਪਣੀ ਟੀਮ ਲਈ ਗੋਲ ਕੀਤਾ। ਇਸ ਤੋਂ ਇਲਾਵਾ ਮਲੇਸ਼ੀਆ ਦਾ ਕੋਈ ਵੀ ਖਿਡਾਰੀ ਗੋਲ ਨਹੀਂ ਕਰ ਸਕਿਆ। ਤੁਹਾਨੂੰ ਦੱਸ ਦੇਈਏ ਕਿ ਟਾਪ-4 ਵਿੱਚ ਚਾਰ ਟੀਮਾਂ ਸੈਮੀਫਾਈਨਲ ਵਿੱਚ ਪਹੁੰਚਣਗੀਆਂ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।