Tokyo Olympics 2020: ਹਾਕੀ 'ਚ ਮੁੰਡਿਆਂ ਨੇ ਡਿਫੈਂਡਿੰਗ ਚੈਂਪੀਅਨ ਅਰਜਨਟੀਨਾ ਨੂੰ 3-0 ਨਾਲ ਹਰਾਇਆ
ਭਾਰਤ ਨੇ ਓਲੰਪਿਕ ਵਿੱਚ ਹੁਣ ਤੱਕ ਚਾਰ ਮੈਚ ਖੇਡੇ ਹਨ ਜਿਨ੍ਹਾਂ ਵਿੱਚੋਂ ਆਸਟ੍ਰੇਲੀਆ ਹੱਥੋਂ 7-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਨਿਊਜ਼ੀਲੈਂਡ ਤੋਂ ਭਾਰਤ ਨੇ 3-2 ਅਤੇ ਸਪੇਨ ਤੋਂ 3-0 ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ।
Tokyo Olympics 2020: ਓਲੰਪਿਕ ਖੇਡਾਂ ਦੇ ਸੱਤਵੇਂ ਦਿਨ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਮਿਲੀ ਹੈ। ਜਿੱਥੇ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਕੁਆਟਰ ਫਾਈਨਲ ਵਿੱਚ ਪਹੁੰਚੀ ਗਈ ਹੈ ਉੱਥੇ ਹੀ ਪੁਰਸ਼ ਹਾਕੀ ਟੀਮ ਵੀ ਕੁਆਟਰ ਫਾਈਨਲ ਵਿੱਚ ਪਹੁੰਚ ਗਈ ਹੈ।
ਭਾਰਤ ਨੇ ਡਿਫੈਂਡਿੰਗ ਚੈਂਪੀਅਨ ਰਹਿਣ ਵਾਲੀ ਟੀਮ ਅਰਜਨਟੀਨਾ ਨੂੰ 3-1 ਗੋਲਾਂ ਨਾਲ ਹਰਾਇਆ। ਭਾਰਤ ਵੱਲੋਂ ਵਰੁਨ ਕੁਮਾਰ,ਹਰਮਨਪ੍ਰੀਤ ਸਿੰਘ ਤੇ ਵਿਵੇਕ ਸਾਗਰ ਪ੍ਰਸਾਦ ਨੇ 1-1 ਗੋਲ ਕਰ ਟੀਮ ਦਾ ਸਕੋਰ ਤਿੰਨ ਗੋਲ ਤੱਕ ਪਹੁੰਚਾਇਆ। ਜਦਕਿ ਅਰਜਨਟੀਨ ਵੱਲੋਂ ਖੇਡ ਦੇ 48ਵੇਂ ਮਿੰਟ ਵਿੱਚ ਇਕਲੌਤਾ ਗੋਲ ਸ਼ੱਥ ਕੈਸੇਲਾ ਨੇ ਕੀਤਾ।
Good morning from Tokyo! 🇮🇳
— Hockey India (@TheHockeyIndia) July 29, 2021
Here are some glimpses from #TeamIndia's thumping win against Argentina. 📸#INDvARG #IndiaKaGame #HaiTayyar #Tokyo2020 #TokyoTogether #StrongerTogether #HockeyInvites #WeAreTeamIndia #Hockey pic.twitter.com/G6xFNXUVyI
ਇਸ ਜਿੱਤ ਨਾਲ ਭਾਰਤ ਨੇ ਆਸਟ੍ਰੇਲੀਆ ਤੋਂ ਬਾਅਦ ਪੂਲ ਏ ਵਿੱਚ ਦੂਜਾ ਥਾਂ ਪਾਇਆ ਹੈ। ਉੱਧਰ, ਪੂਲ ਵਿੱਚ ਪੰਜਵੇਂ ਸਥਾਨ 'ਤੇ ਜੂਝ ਰਹੀ ਡਿਫੈਂਡਿੰਗ ਚੈਂਪੀਅਨ ਰਹੀ ਅਰਜਨਟੀਨਾ ਨੂੰ ਇਸ ਵਾਰ ਕੁਆਟਰਫਾਈਨਲ ਵਿੱਚ ਆਪਣੀ ਥਾਂ ਬਚਾਉਣ ਲਈ ਭਲਕੇ ਹੋਣ ਵਾਲਾ ਮੈਚ ਨਿਊਜ਼ਲੈਂਡ ਤੋਂ ਹਰ ਹਾਲ ਮੈਚ ਜਿੱਤਣਾ ਹੋਵੇਗਾ।
ਭਾਰਤ ਨੇ ਓਲੰਪਿਕ ਵਿੱਚ ਹੁਣ ਤੱਕ ਚਾਰ ਮੈਚ ਖੇਡੇ ਹਨ ਜਿਨ੍ਹਾਂ ਵਿੱਚੋਂ ਆਸਟ੍ਰੇਲੀਆ ਹੱਥੋਂ 7-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਨਿਊਜ਼ੀਲੈਂਡ ਤੋਂ ਭਾਰਤ ਨੇ 3-2 ਅਤੇ ਸਪੇਨ ਤੋਂ 3-0 ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਭਾਰਤ ਨੇ ਭਲਕੇ ਮੇਜ਼ਬਾਨ ਜਾਪਾਨ ਨਾਲ ਪੂਲ ਦਾ ਅੰਤਮ ਮੈਚ ਖੇਡਣਾ ਹੈ।
#INDvARG #IndiaKaGame #HaiTayyar #Tokyo2020 #TokyoTogether #StrongerTogether #HockeyInvites #WeAreTeamIndia #Hockey pic.twitter.com/LsSqzn1nHN
— Hockey India (@TheHockeyIndia) July 29, 2021
ਇਹ ਵੀ ਪੜ੍ਹੋ: ਪੰਜਾਬ ਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904