ਮੁੰਬਈ: ਭਾਰਤ ਨੇ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਵਰਲਡ ਕੱਪ ਵਿੱਚ ਇਸ ਟੀਮ ਦੀ ਕਮਾਨ ਹਰਮਨਪ੍ਰੀਤ ਕੌਰ ਨੂੰ ਸੌਂਪੀ ਗਈ ਹੈ। ਉਸੇ ਸਮੇਂ, ਇਸ ਟੀਮ ਵਿੱਚ ਇੱਕ ਨਵਾਂ ਚਿਹਰਾ ਵੀ ਸ਼ਾਮਲ ਕੀਤਾ ਗਿਆ ਹੈ। ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਨੂੰ ਟੀਮ ਵਿੱਚ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਹਰਿਆਣੇ ਦੀ 15 ਸਾਲਾ ਸ਼ੈਫਾਲੀ ਵਰਮਾ ਆਪਣੇ ਪਹਿਲੇ ਸੀਜ਼ਨ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਕੁਝ ਵਧੀਆ ਪ੍ਰਦਰਸ਼ਨ ਕਰਨ ਤੋਂ ਬਾਅਦ ਪਹਿਲੇ ਵਿਸ਼ਵ ਕੱਪ ਵਿੱਚ ਖੇਡਣ ਜਾ ਰਹੀ ਹੈ।
ਟੀ -20 ਵਿਸ਼ਵ ਕੱਪ ਲਈ ਸੰਭਾਵੀ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੈਮੀਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਣਾਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ, ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾਡ, ਸ਼ਿਖਾ ਪਾਂਡੇ, ਪੂਜਾ ਵਾਸਤਕਰ ਤੇ ਅਰੁਧੰਤੀ ਰੈਡੀ ਸ਼ਾਮਲ ਹਨ।

ਇਸ ਦੇ ਨਾਲ ਹੀ ਚੋਣਕਾਰਾਂ ਨੇ ਟੀ -20 ਵਿਸ਼ਵ ਕੱਪ ਤੋਂ ਪਹਿਲਾਂ ਆਸਟਰੇਲੀਆ ਵਿੱਚ ਹੋਣ ਵਾਲੀ ਤਿਕੋਣੀ ਸੀਰੀਜ਼ ਲਈ 16 ਮੈਂਬਰੀ ਟੀਮ ਦਾ ਐਲਾਨ ਵੀ ਕੀਤਾ ਹੈ। ਜਿਸ ਵਿੱਚ ਨੁਜ਼ਹਤ ਪਰਵੀਨ ਨੂੰ 16 ਵੀਂ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।ਇਹ ਟੂਰਨਾਮੈਂਟ 31 ਜਨਵਰੀ ਤੋਂ ਸ਼ੁਰੂ ਹੋਣ ਵਾਲਾ ਹੈ ਤੇ ਤੀਜੀ ਟੀਮ ਇੰਗਲੈਂਡ ਹੈ।
ਤਿਕੋਣੀ ਸੀਰੀਜ਼ ਲਈ ਸੰਭਾਵੀ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੈਮੀਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਣਾਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ, ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾਡ ਸ਼ਿਖਾ ਪਾਂਡੇ, ਪੂਜਾ ਵਾਸਤਕਰ, ਅਰੁੰਧਤੀ ਰੈਡੀ ਤੇ ਨੁਜ਼ਹਤ ਪਰਵੀਨ ਸ਼ਾਮਲ ਹਨ।