ਪੜਚੋਲ ਕਰੋ
Advertisement
ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਆਸਟਰੇਲੀਆ ਨੂੰ ਹਰਾ ਸੈਮੀਫਾਈਨਲ 'ਚ ਪਹੁੰਚੀ
ਭਾਰਤੀ ਮਹਿਲਾ ਹਾਕੀ ਟੀਮ ਨੇ ਓਲੰਪਿਕ ਵਿੱਚ ਇਤਿਹਾਸ ਸਿਰਜਿਆ ਹੈ। ਭਾਰਤੀ ਟੀਮ ਨੇ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਦਿੱਤਾ ਹੈ।
Tokyo Olympics 2020: ਭਾਰਤੀ ਮਹਿਲਾ ਹਾਕੀ ਟੀਮ ਨੇ ਓਲੰਪਿਕ ਵਿੱਚ ਇਤਿਹਾਸ ਸਿਰਜਿਆ ਹੈ। ਭਾਰਤੀ ਟੀਮ ਨੇ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਸੈਮੀ ਫਾਈਨਲ ਵਿੱਚ ਪਹੁੰਚ ਗਈ ਹੈ।
ਦੱਸ ਦਈਏ ਕਿ ਭਾਰਤੀ ਟੀਮ ਨੇ ਆਇਰਲੈਂਡ ਤੇ ਦੱਖਣੀ ਅਫ਼ਰੀਕਾ ਖਿਲਾਫ਼ ਉਪਰੋਥੱਲੀ ਜਿੱਤਾਂ ਦਰਜ ਕਰਕੇ 6 ਅੰਕਾਂ ਨਾਲ ਪੂਲ ਏ ਵਿੱਚ ਚੌਥੀ ਥਾਵੇਂ ਰਹਿੰਦਿਆਂ 41 ਸਾਲਾਂ ਵਿੱਚ ਪਹਿਲੀ ਵਾਰ ਆਖਰੀ ਅੱਠ ਦੇ ਗੇੜ ਵਿੱਚ ਥਾਂ ਬਣਾਈ ਸੀ।
ਪੂਲ ਦੀਆਂ ਸਿਖਰਲੀਆਂ ਚਾਰ ਟੀਮਾਂ ਨੌਕਆਊਟ ਗੇੜ ਵਿੱਚ ਪਹੁੰਚੀਆਂ ਹਨ। ਭਾਰਤੀ ਮਹਿਲਾ ਹਾਕੀ ਟੀਮ ਦਾ ਓਲੰਪਿਕ ’ਚ ਸਰਵੋਤਮ ਪ੍ਰਦਰਸ਼ਨ 1980 ਵਿੱਚ ਰਿਹਾ ਸੀ, ਜਦੋਂ ਛੇ ਟੀਮਾਂ ’ਚੋਂ ਚੌਥੇ ਸਥਾਨ ’ਤੇ ਰਹੀ ਸੀ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement