U20 World Wrestling: ਸੋਨ ਤਮਗਾ ਜਿੱਤਣ ਤੋਂ ਬਾਅਦ ਪਹਿਲਵਾਨ ਅੰਤਿਮ ਪੰਘਾਲ ਦੀ ਸਾਹਮਣੇ ਆਈ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ
Antim Panghal: ਭਾਰਤੀ ਪਹਿਲਵਾਨ ਅੰਤਿਮ ਪੰਘਾਲ ਨੇ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਿਆ ਹੈ। ਅੰਤਿਮ ਪੰਘਾਲ ਨੇ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੱਤੀ।
Antim Panghal On World Wrestling Championship: ਭਾਰਤੀ ਪ੍ਰਸ਼ੰਸਕਾਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਭਾਰਤੀ ਪਹਿਲਵਾਨ ਅੰਤਿਮ ਪੰਘਾਲ ਨੇ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਿਆ ਹੈ। ਹਾਲਾਂਕਿ ਅੰਤਿਮ ਪੰਘਾਲ ਨੇ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੀ ਗੱਲ ਰੱਖੀ।
ਅੰਤਿਮ ਪੰਘਾਲ ਨੇ ਕਿਹਾ ਕਿ ਮੈਂ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਦੇਸ਼ ਲਈ ਦੂਜੀ ਵਾਰ ਸੋਨ ਤਗਮਾ ਜਿੱਤਿਆ ਹੈ। ਇਹ ਮੇਰੇ ਲਈ ਬਹੁਤ ਮਹੱਤਵਪੂਰਨ ਪਲ ਹੈ। ਨਾਲ ਹੀ, ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਹੜੀਆਂ ਚੁਣੌਤੀਆਂ ਸਾਹਮਣੇ ਆਈਆਂ।
ਸੋਨ ਤਮਗਾ ਜਿੱਤਣ ਦਾ ਸਫਰ ਨਹੀਂ ਰਿਹਾ ਸੌਖਾ
ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਪੰਘਾਲ ਨੇ ਕਿਹਾ ਕਿ ਅਭਿਆਸ ਦੌਰਾਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਭਿਆਸ ਲਈ ਵੱਖ-ਵੱਖ ਥਾਵਾਂ 'ਤੇ ਜਾਣਾ ਪੈਂਦਾ ਸੀ। ਮੇਰੇ ਕੋਚ ਹਮੇਸ਼ਾ ਕਹਿੰਦੇ ਸਨ ਕਿ ਤੁਹਾਨੂੰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਅੰਤਿਮ ਪੰਘਾਲ ਨੇ ਅੱਗੇ ਕਿਹਾ ਕਿ ਜਦੋਂ ਮੇਰੇ ਆਲੇ ਦੁਆਲੇ ਸਾਰੇ ਲੋਕ ਚੰਗਾ ਪ੍ਰਦਰਸ਼ਨ ਕਰ ਰਹੇ ਹਨ, ਤਾਂ ਮੈਨੂੰ ਵੀ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ, ਇਸ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ।
A day of incredible achievement for #TeamIndia at the U20 World Wrestling Championship! 🇮🇳
— Kiren Rijiju (@KirenRijiju) August 19, 2023
Gold medals were proudly clinched by our #TOPScheme athletes Antim Panghal, Priya, along with the remarkable #KheloIndia champion, Savita.
Antim Kundu secured a well-deserved Silver, while… pic.twitter.com/2CgGROcOgK
ਇਹ ਵੀ ਪੜ੍ਹੋ: Asia Cup 2023: ਸ਼੍ਰੇਅਸ ਅਈਅਰ ਨੂੰ ਏਸ਼ੀਆ ਕੱਪ ਟੀਮ 'ਚ ਨਹੀਂ ਮਿਲੇਗੀ ਜਗ੍ਹਾ? ਬੀਸੀਸੀਆਈ 21 ਅਗਸਤ ਨੂੰ ਟੀਮ ਇੰਡੀਆ ਦਾ ਕਰੇਗਾ ਐਲਾਨ
ਕੀ ਹੈ ਅੱਗੇ ਦੀ ਰਣਨੀਤੀ?
ਅੰਤਿਮ ਪੰਘਾਲ ਨੇ ਦੱਸਿਆ ਕਿ ਏਸ਼ੀਅਨ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਤੋਂ ਪਹਿਲਾਂ ਸੀਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਕਰਵਾਈ ਜਾਣੀ ਹੈ। ਮੇਰੇ ਲਈ ਸੀਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਏਸ਼ੀਆਈ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮੇਰੀ ਤਰਜੀਹ ਸੀਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਪਹਿਲਵਾਨ ਅੰਤਿਮ ਪੰਘਾਲ ਨੇ ਅੰਡਰ-20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਿਆ ਸੀ। ਅੰਤਿਮ ਪੰਘਾਲ ਨੇ ਅੰਡਰ-20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਦੂਜੀ ਵਾਰ ਸੋਨ ਤਮਗਾ ਜਿੱਤਿਆ ਹੈ। ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਪਹਿਲਵਾਨ ਹਨ। ਇਸ ਤਰ੍ਹਾਂ ਉਨ੍ਹਾਂ ਨੇ ਇਤਿਹਾਸ ਰੱਚ ਦਿੱਤਾ ਹੈ।
ਇਹ ਵੀ ਪੜ੍ਹੋ: Asia Cup 2023: BCCI ਸਕੱਤਰ ਜੈ ਸ਼ਾਹ ਏਸ਼ੀਆ ਕੱਪ ਦਾ ਪਹਿਲਾ ਮੈਚ ਦੇਖਣ ਜਾਣਗੇ ਮੁਲਤਾਨ? ਪਾਕਿਸਤਾਨ ਨੇ ਦਿੱਤਾ ਸੱਦਾ