ਜੈਪੁਰ 'ਚ ਬਣੇਗਾ ਦੁਨਿਆ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ, 75 ਹਜ਼ਾਰ ਲੋਕ ਵੇਖ ਸਕਣਗੇ ਮੈਚ
ਏਬੀਪੀ ਸਾਂਝਾ | 04 Jul 2020 08:22 PM (IST)
ਰਾਜਸਥਾਨ 'ਚ ਵਿਸ਼ਵ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਬਣਨ ਜਾ ਰਿਹਾ ਹੈ। ਇਸ ਦੇ ਡਿਜ਼ਾਈਨ ਨੂੰ ਵੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।
ਜੈਪੁਰ:ਰਾਜਸਥਾਨ 'ਚ ਵਿਸ਼ਵ ਦਾ ਤੀਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਬਣਨ ਜਾ ਰਿਹਾ ਹੈ। ਇਸ ਦੇ ਡਿਜ਼ਾਈਨ ਨੂੰ ਵੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।100 ਏਕੜ ਦੇ ਇਸ ਸਟੇਡੀਅਮ 'ਤੇ ਲਗਭਗ 350 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਜਾਣਕਾਰੀ ਰਾਜਸਥਾਨ ਕ੍ਰਿਕਟ ਐਸੋਸੀਏਸ਼ਨ (ਆਰਸੀਏ) ਦੇ ਸਕੱਤਰ ਮਹਿੰਦਰ ਸ਼ਰਮਾ ਨੇ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਚ 75 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਹੋਵੇਗੀ। ਇਹ ਅਹਿਮਦਾਬਾਦ ਦੇ ਮੋਟੇਰਾ ਕ੍ਰਿਕਟ ਸਟੇਡੀਅਮ ਅਤੇ ਆਸਟਰੇਲੀਆ ਦੇ ਮੈਲਬੌਰਨ ਸਟੇਡੀਅਮ ਤੋਂ ਬਾਅਦ ਤੀਸਰਾ ਸਭ ਤੋਂ ਵੱਡਾ ਸਟੇਡੀਅਮ ਹੋਵੇਗਾ। ਮੋਟੇਰਾ 'ਚ 1.10 ਲੱਖ ਦਰਸ਼ਕਾਂ ਦੀ ਸਮਰੱਥਾ ਹੈ, ਜਦੋਂ ਕਿ ਮੈਲਬੌਰਨ ਸਟੇਡੀਅਮ ਵਿੱਚ ਮੈਚ ਦੇਖਣ ਲਈ 1.02 ਲੱਖ ਲੋਕ ਆ ਸਕਦੇ ਹਨ। ਇਹ ਵੀ ਪੜ੍ਹੋ:ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ