ਰਾਂਚੀ: ਭਾਰਤ ਤੇ ਆਸਟ੍ਰੇਲੀਆ ਵਿੱਚ ਰਾਂਚੀ ਵਿੱਚ ਖੇਡੇ ਜਾ ਰਹੇ ਤੀਜੇ ਵਨਡੇਅ ਮੈਚ ਵਿੱਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਬਾਜ਼ੀ ਕਰਨ ਦਾ ਫੈਸਲਾ ਲਿਆ। ਪਿਛਲੇ ਦੋ ਮੈਚਾਂ ਵਿੱਚ ਭਾਰਤ ਨੇ ਆਸਟ੍ਰੇਲੀਆ ’ਤੇ ਜਿੱਤ ਹਾਸਲ ਕਰਕੇ ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾਈ ਹੋਈ ਹੈ।


ਦੱਸ ਦੇਈਏ ਕਿ ਇਸ ਮੈਚ ਵਿੱਚ ਟੀਮ ਇੰਡੀਆ ਖ਼ਾਸ ਤਰੀਕੇ ਨਾਲ ਪੁਲਵਾਮਾ ਹਮਲੇ ਦੇ 40 ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੀ ਹੈ। ਟੀਮ ਇੰਡੀਆ ਦੇ ਖਿਡਾਰੀ ਸ਼ਹੀਦਾਂ ਦੇ ਸਨਮਾਨ ਵਿੱਚ ਫੌਜ ਦੀ ਟੋਪੀ ਪਾ ਕੇ ਮੈਚ ਖੇਡ ਰਹੇ ਹਨ। ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਸਾਰੇ ਖਿਡਾਰੀਆਂ ਨੂੰ ਟੋਪੀ ਦਿੱਤੀ। ਉਨ੍ਹਾਂ ਨੂੰ ਮੌਜੂਦਾ ਕਪਤਾਨ ਵਿਰਾਟ ਕੋਹਲੀ ਨੇ ਟੋਪੀ ਦਿੱਤੀ।

ਹੁਣ ਤਕ ਆਸਟ੍ਰੇਲੀਆ ਨੇ ਕਿਸੇ ਵਿਕਟ ਦੇ ਨੁਕਸਾਨ ਬਗੈਰ 20 ਦੌੜਾਂ ਬਣਾ ਲਈਆਂ ਹਨ।