ਪੜਚੋਲ ਕਰੋ
Advertisement
INDvAUS: ਆਸਟ੍ਰੇਲੀਆ ਨੇ ਟੀਮ ਇੰਡੀਆ ਸਾਹਮਣੇ ਰੱਖਿਆ 237 ਦੌੜਾਂ ਦਾ ਟੀਚਾ
ਚੰਡੀਗੜ੍ਹ: ਹੈਦਰਾਬਾਦ ਵਿੱਚ ਖੇਡੇ ਜਾ ਰਹੇ ਇੱਕ ਰੋਜ਼ਾ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਦੇ ਸਾਹਮਣੇ ਜਿੱਤ ਲਈ 237 ਦੌੜਾਂ ਦਾ ਟੀਚਾ ਰੱਖਿਆ ਹੈ। ਟਾਸ ਜਿੱਤ ਕੇ ਆਸਟ੍ਰੇਲੀਆ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਅਤੇ ਨਿਰਧਾਰਿਤ 50 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 236 ਦੌੜਾਂ ਬਣਾਈਆਂ।
ਆਸਟ੍ਰੇਲੀਆ ਵੱਲੋਂ ਸਲਾਮੀ ਬੱਲੇਬਾਜ਼ ਉਸਮਾਨ ਖਵਾਜਾ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਗਲੇਨ ਮੈਕਸਵੈਲ ਨੇ 40 ਦੌੜਾਂ ਦੀ ਪਾਰੀ ਖੇਡੀ। ਭਾਰਤ ਲਈ ਮੁਹੰਮਦ ਛਮੀ, ਜਸਪ੍ਰੀਤ ਬੁਮਰਾ ਤੇ ‘ਚਾਈਨਾਮੈਨ’ ਕੁਲਦੀਪ ਯਾਦਵ ਨੇ 2-2 ਵਿਕਟਾਂ ਝਟਕਾਈਆਂ। ਕੇਦਾਰ ਜਾਧਵ ਨੇ ਇੱਕ ਵਿਕਟ ਲਈ।
ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉੱਤਰੀ ਆਸਟ੍ਰੇਲੀਆ ਦੀ ਟੀਮ ਦੀ ਸ਼ੁਰੂਆਤ ਕੁਝ ਖ਼ਾਸ ਨਹੀਂ ਰਹੀ। ਬੁਮਰਾਹ ਨੇ ਵਿਰੋਧੀ ਕਪਤਾਨ ਆਰੋਨ ਫਿੰਚ ਨੂੰ ਦੂਜੇ ਓਵਰ ਦੀ ਤੀਜੀ ਗੇਂਦ ’ਤੇ ਹੀ ਬਿਨ੍ਹਾ ਖਾਤਾ ਖੋਲ੍ਹੇ ਵਾਪਸ ਭੇਜ ਦਿੱਤਾ। ਦੂਜੇ ਓਵਰ ਵਿੱਚ ਲੱਗੇ ਇਸ ਝਟਕੇ ਬਾਅਦ ਆਸਟ੍ਰੇਲੀਆ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦਿਆਂ 236 ਦੌੜਾਂ ਦਾ ਸਕੋਰ ਖੜਾ ਕੀਤਾ।Innings Break!#TeamIndia restrict Australia to a total of 236/7 in 50 overs. Two wickets each for Shami, Bumrah and Kuldeep.
— BCCI (@BCCI) March 2, 2019
Scorecard - https://t.co/MaGLAXX1Rn #INDvAUS pic.twitter.com/fzgcEnuIrh
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement