INDW vs PAKW : ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ, ਨਿਦਾ ਡਾਰ ਦਾ ਆਲਰਾਊਂਡਰ ਪ੍ਰਦਰਸ਼ਨ
India Women vs Pakistan Women : ਮਹਿਲਾ ਟੀ-20 ਏਸ਼ੀਆ ਕੱਪ 2022 ਵਿੱਚ ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 138 ਦੌੜਾਂ ਦਾ ਟੀਚਾ ਦਿੱਤਾ ਸੀ।
India Women vs Pakistan Women : ਮਹਿਲਾ ਟੀ-20 ਏਸ਼ੀਆ ਕੱਪ 2022 ਵਿੱਚ ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 138 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਭਾਰਤੀ ਟੀਮ 124 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਦੇ ਲਈ ਨਿਦਾ ਡਾਰ ਨੇ ਆਲ ਰਾਊਂਡਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਅਰਧ ਸੈਂਕੜਾ ਬਣਾਉਣ ਦੇ ਨਾਲ ਹੀ ਦੋ ਵਿਕਟਾਂ ਵੀ ਲਈਆਂ।
ਭਾਰਤ ਲਈ ਮੇਘਨਾ ਅਤੇ ਸਮ੍ਰਿਤੀ ਮੰਧਾਨਾ ਓਪਨਿੰਗ ਕਰਨ ਆਈਆਂ। ਮੰਧਾਨਾ ਨੇ 19 ਗੇਂਦਾਂ 'ਤੇ 17 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 2 ਚੌਕੇ ਸ਼ਾਮਲ ਸਨ। ਮੇਘਨਾ ਨੇ 14 ਗੇਂਦਾਂ ਵਿੱਚ 15 ਦੌੜਾਂ ਬਣਾਈਆਂ। ਮੇਘਨਾ ਨੇ ਇੱਕ ਚੌਕਾ ਅਤੇ ਇੱਕ ਛੱਕਾ ਲਗਾਇਆ। ਜੇਮਿਮਾ ਰੌਡਰਿਗਜ਼ 2 ਦੌੜਾਂ ਬਣਾ ਕੇ ਆਊਟ ਹੋ ਗਈ। ਹੇਮਲਤਾ ਨੇ 22 ਗੇਂਦਾਂ 'ਤੇ 20 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 3 ਚੌਕੇ ਸ਼ਾਮਲ ਸਨ।
ਰਿਚਾ ਘੋਸ਼ ਨੇ 26 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੇ 13 ਗੇਂਦਾਂ 'ਤੇ 26 ਦੌੜਾਂ ਬਣਾਈਆਂ। ਰਿਚਾ ਦੀ ਪਾਰੀ ਵਿੱਚ 3 ਛੱਕੇ ਅਤੇ ਇੱਕ ਚੌਕਾ ਸ਼ਾਮਲ ਸੀ। ਕਪਤਾਨ ਹਰਮਨਪ੍ਰੀਤ ਕੌਰ 12 ਦੌੜਾਂ ਬਣਾ ਕੇ ਆਊਟ ਹੋ ਗਈ। ਉਸ ਨੇ 12 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਚੌਕਾ ਲਗਾਇਆ। ਇਸ ਤਰ੍ਹਾਂ ਭਾਰਤੀ ਟੀਮ ਆਲ ਆਊਟ ਹੋਣ ਤੱਕ 19.4 ਓਵਰਾਂ 'ਚ 124 ਦੌੜਾਂ ਹੀ ਬਣਾ ਸਕੀ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਕਿਹਾ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਦੀ ਮਹਿਲਾ ਟੀਮ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ। ਇਸ ਦੌਰਾਨ ਨਿਦਾ ਡਾਰ ਨੇ ਅਜੇਤੂ ਅਰਧ ਸੈਂਕੜਾ ਜੜਿਆ। ਉਸ ਨੇ 37 ਗੇਂਦਾਂ 'ਤੇ ਅਜੇਤੂ 56 ਦੌੜਾਂ ਬਣਾਈਆਂ। ਡਾਰ ਨੇ ਇਸ ਪਾਰੀ 'ਚ 5 ਚੌਕੇ ਅਤੇ 1 ਛੱਕਾ ਲਗਾਇਆ। ਕਪਤਾਨ ਬਿਸਮਾਹ ਮਾਰੂਫ ਨੇ 32 ਦੌੜਾਂ ਦੀ ਪਾਰੀ ਖੇਡੀ। ਉਸ ਦੀ ਪਾਰੀ ਵਿੱਚ 2 ਚੌਕੇ ਸ਼ਾਮਲ ਸਨ।
ਭਾਰਤ ਲਈ ਦੀਪਤੀ ਸ਼ਰਮਾ ਨੇ 4 ਓਵਰਾਂ 'ਚ 27 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਪੂਜਾ ਵਸਤਰਾਕਰ ਨੇ 4 ਓਵਰਾਂ 'ਚ 23 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਰੇਣੁਕਾ ਸਿੰਘ ਨੇ 4 ਓਵਰਾਂ ਵਿੱਚ 24 ਦੌੜਾਂ ਦੇ ਕੇ ਇੱਕ ਵਿਕਟ ਲਈ। ਪਾਕਿਸਤਾਨ ਲਈ ਨਿਦਾ ਡਾਰ ਨੇ ਸ਼ਾਨਦਾਰ ਗੇਂਦਬਾਜ਼ੀ ਦਿਖਾਈ। ਉਸ ਨੇ 4 ਓਵਰਾਂ 'ਚ 23 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਇਕਬਾਲ ਨੇ ਵੀ ਦੋ ਵਿਕਟਾਂ ਲਈਆਂ, ਜਦਕਿ ਸੰਧੂ ਨੇ 3 ਵਿਕਟਾਂ ਲਈਆਂ।