ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਖ਼ਤਰੇ ਕਰਕੇ ਬੀਸੀਸੀਆਈ ਨੇ 29 ਮਾਰਚ ਤੋਂ ਸ਼ੁਰੂ ਹੋਣ ਵਾਲੇ ਆਈਪੀਐਲ ਦੇ 13 ਵੇਂ ਸੀਜ਼ਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਬੀਸੀਸੀਆਈ ਹੁਣ 15 ਅਪ੍ਰੈਲ ਤੋਂ ਨਵੇਂ ਸੀਜ਼ਨ ਦਾ ਆਯੋਜਨ ਕਰ ਸਕਦੀ ਹੈ। ਹਾਲਾਂਕਿ, ਬੀਸੀਸੀਆਈ ਵੱਲੋਂ ਅਜੇ ਤੱਕ ਅਧਿਕਾਰਤ ਤੌਰ 'ਤੇ ਫੈਸਲੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।
ਇਸ ਤੋਂ ਕੁਝ ਦੇਰ ਪਹਿਲਾਂ ਕੋਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਰਾਜ ਵਿੱਚ ਇੱਕ ਵੀ ਮੈਚ ਨਹੀਂ ਕਰਵਾਉਣ ਦਾ ਫੈਸਲਾ ਕੀਤਾ ਹੈ। ਨਾਲ ਹੀ ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿੱਚ ਆਈਪੀਐਲ ਟਿਕਟਾਂ ਦੀ ਵਿਕਰੀ 'ਤੇ ਪਾਬੰਦੀ ਲਾ ਦਿੱਤੀ ਸੀ। ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਰਾਜ 'ਚ ਆਈਪੀਐਲ ਦੇ ਸਾਰੇ ਮੈਚ ਬੰਦ ਦਰਵਾਜ਼ਿਆਂ ਵਿਚ ਖੇਡੇ ਜਾਣਗੇ।