IPL 2022: ਰਵਿੰਦਰ ਜੇਡੇਜਾ ਨੇ ਫਿਰ ਸੌਂਪੀ MS ਧੋਨੀ ਨੂੰ CSK ਦੀ ਕਪਤਾਨੀ, ਇਸ ਲਈ ਲਿਆ ਇਹ ਫੈਸਲਾ
IPL 15 'ਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦੇ ਮੌਜੂਦਾ ਕਪਤਾਨ ਰਵਿੰਦਰ ਜਡੇਜਾ ਨੇ ਵੱਡਾ ਫੈਸਲਾ ਲਿਆ ਹੈ।
IPL 2022: IPL 15 'ਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦੇ ਮੌਜੂਦਾ ਕਪਤਾਨ ਰਵਿੰਦਰ ਜਡੇਜਾ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਇਕ ਵਾਰ ਫਿਰ ਮਹਿੰਦਰ ਸਿੰਘ ਧੋਨੀ ਨੂੰ ਟੀਮ ਦੀ ਕਮਾਨ ਸੌਂਪ ਦਿੱਤੀ ਹੈ। CSK ਨੇ ਆਪਣੇ ਟਵਿਟਰ ਅਕਾਊਂਟ 'ਤੇ ਇਹ ਜਾਣਕਾਰੀ ਦਿੱਤੀ ਹੈ।
ਖੇਡ 'ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਨ
ਰਵਿੰਦਰ ਜਡੇਜਾ ਨੇ ਆਪਣੀ ਖੇਡ 'ਤੇ ਜ਼ਿਆਦਾ ਧਿਆਨ ਦੇਣ ਲਈ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ ਅਤੇ ਐਮਐਸ ਧੋਨੀ ਨੂੰ ਸੀਐਸਕੇ ਦੀ ਅਗਵਾਈ ਕਰਨ ਦੀ ਬੇਨਤੀ ਕੀਤੀ ਹੈ। ਮਹਿੰਦਰ ਸਿੰਘ ਧੋਨੀ ਨੇ ਇਕ ਵਾਰ ਫਿਰ ਕਪਤਾਨੀ ਸੰਭਾਲਣ ਦਾ ਫੈਸਲਾ ਕੀਤਾ ਹੈ ਅਤੇ ਉਸ ਨੇ ਜਡੇਜਾ ਨੂੰ ਆਪਣੀ ਖੇਡ 'ਤੇ ਧਿਆਨ ਦੇਣ ਲਈ ਕਿਹਾ ਹੈ।
📢 Official announcement!
— Chennai Super Kings (@ChennaiIPL) April 30, 2022
Read More: 👇#WhistlePodu #Yellove 🦁💛 @msdhoni @imjadeja
ਸੀਐਸਕੇ ਦਾ ਨਿਰਾਸ਼ਾਜਨਕ ਪ੍ਰਦਰਸ਼ਨ
ਇਸ ਸੀਜ਼ਨ 'ਚ ਚੇਨਈ ਸੁਪਰ ਕਿੰਗਜ਼ ਦਾ ਪ੍ਰਦਰਸ਼ਨ ਕਾਫੀ ਨਿਰਾਸ਼ਾਜਨਕ ਰਿਹਾ ਹੈ। ਟੀਮ ਨੂੰ ਸ਼ੁਰੂਆਤੀ ਮੈਚਾਂ 'ਚ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਨੇ ਇਸ ਸੀਜ਼ਨ 'ਚ ਹੁਣ ਤੱਕ 8 ਮੈਚ ਖੇਡੇ ਹਨ। ਇਸ ਦੌਰਾਨ ਟੀਮ ਨੂੰ ਸਿਰਫ਼ ਦੋ ਮੈਚਾਂ ਵਿੱਚ ਹੀ ਸਫ਼ਲਤਾ ਮਿਲੀ ਹੈ। ਜਦਕਿ 6 ਮੈਚਾਂ 'ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਇਸ ਸਮੇਂ ਅੰਕ ਸੂਚੀ ਵਿਚ 9ਵੇਂ ਸਥਾਨ 'ਤੇ ਹੈ ਅਤੇ ਇਸ ਦੇ ਪਲੇਆਫ ਵਿਚ ਪਹੁੰਚਣ ਦੀਆਂ ਸੰਭਾਵਨਾਵਾਂ ਵੀ ਬਹੁਤ ਘੱਟ ਹਨ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਧੋਨੀ ਨੇ ਟੀਮ ਨੂੰ ਭਵਿੱਖ ਲਈ ਤਿਆਰ ਕਰਨ ਲਈ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਜਡੇਜਾ ਨੂੰ ਕਪਤਾਨ ਬਣਾਇਆ ਗਿਆ। ਜਡੇਜਾ ਨੇ ਪਹਿਲਾਂ ਕਦੇ ਵੀ ਸੀਐਸਕੇ ਦੀ ਕਪਤਾਨੀ ਨਹੀਂ ਕੀਤੀ ਸੀ।