IPL 2026 : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ 12ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਪੰਜਾਬ ਕਿੰਗਜ਼  (PBKS) ਵਿਚਾਲੇ ਖੇਡਿਆ ਜਾ ਰਿਹਾ ਹੈ। ਕੋਲਕਾਤਾ ਦੇ ਈਡਨ ਗਾਰਡਨ ਮੈਦਾਨ 'ਚ ਹੋ ਰਹੇ ਇਸ ਮੁਕਾਬਲੇ ਵਿੱਚ ਪੰਜਾਬ ਕਿੰਗਜ਼ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿੱਥੇ KKR ਜਿੱਤ ਨਾਲ ਆਪਣਾ ਖਾਤਾ ਖੋਲ੍ਹਣ ਦੀ ਕੋਸ਼ਿਸ਼ ਕਰੇਗਾ, ਉੱਥੇ PBKS ਜਿੱਤ ਦਾ ਹੈਟ੍ਰਿਕ ਲਗਾਉਣਾ ਹੈ।

Continues below advertisement

ਦੁਨੀਆਂ ਦਾ ਸਭ ਤੋਂ ਮਹਿੰਗਾ ਅੰਬ ਕਿਹੜਾ ਹੈ?

KKR ਨੇ ਆਪਣੇ ਪਹਿਲੇ ਦੋ ਮੈਚ ਹਾਰੇ ਹਨ ਅਤੇ ਅਜੇ ਤੱਕ ਕੋਈ ਜਿੱਤ ਦਰਜ ਨਹੀਂ ਕੀਤੀ ਹੈ। ਦੂਜੇ ਪਾਸੇ ਪੰਜਾਬ ਨੇ ਆਪਣੇ ਦੋਵੇਂ ਪਹਿਲੇ ਦੋ ਮੈਚ ਜਿੱਤੇ ਹਨ। ਕੋਲਕਾਤਾ ਦੀ ਟੀਮ ਲਈ ਇਹ ਮੈਚ ਬਹੁਤ ਮਹੱਤਵਪੂਰਨ ਹੈ ਕਿਉਂਕਿ ਉਨ੍ਹਾਂ ਨੇ ਇਸ ਸੀਜ਼ਨ ਦੇ ਆਪਣੇ ਸ਼ੁਰੂਆਤੀ ਦੋਵੇਂ ਮੈਚ ਹਾਰੇ ਹਨ। 

Continues below advertisement

ਦੂਜੇ ਪਾਸੇ ਪੰਜਾਬ ਕਿੰਗਜ਼ ਦੀ ਟੀਮ ਇਸ ਸਮੇਂ ਸ਼ਾਨਦਾਰ ਫਾਰਮ ਵਿੱਚ ਹੈ। ਪੰਜਾਬ ਨੇ ਆਪਣੇ ਪਹਿਲੇ ਦੋਵੇਂ ਮੈਚ ਜਿੱਤੇ ਹਨ ਅਤੇ ਇਸ ਸੀਜ਼ਨ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਪੰਜਾਬ ਦੀ ਕੋਸ਼ਿਸ਼ ਹੋਵੇਗੀ ਕਿ ਉਹ ਆਪਣੀ ਜਿੱਤ ਦੀ ਇਸ ਲੈਅ ਨੂੰ ਬਰਕਰਾਰ ਰੱਖਣ ਅਤੇ ਅੰਕ ਸੂਚੀ ਵਿੱਚ ਆਪਣੀ ਸਥਿਤੀ ਹੋਰ ਮਜ਼ਬੂਤ ਕਰਨ।

ਕੋਲਕਾਤਾ ਨੇ ਆਪਣੀ ਟੀਮ ਵਿੱਚ ਦੋ ਬਦਲਾਅ ਕੀਤੇ ਹਨ, ਵਰੁਣ ਚੱਕਰਵਰਤੀ ਅਤੇ ਸੁਨੀਲ ਨਾਰਾਇਣ ਨੂੰ ਫਿੱਟ ਨਾ ਹੋਣ ਕਾਰਨ ਬਾਹਰ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਨਵਦੀਪ ਸੈਣੀ ਅਤੇ ਰੋਵਮੈਨ ਪਾਵੇਲ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਵਿੱਚ ਕੋਈ ਬਦਲਾਅ ਨਹੀਂ ਹੈ।

ਪੰਜਾਬ ਕਿੰਗਜ਼ (ਪਲੇਇੰਗ ਇਲੈਵਨ) : ਪ੍ਰਭਸਿਮਰਨ ਸਿੰਘ ( ਵਿਕੇਟਕੀਪਰ) , ਸ਼੍ਰੇਅਸ ਅਈਅਰ ( ਕਪਤਾਨ ), ਕੂਪਰ ਕੋਨੋਲੀ, ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਜੈਨਸਨ, ਜ਼ੇਵੀਅਰ ਬਾਰਟਲੇਟ, ਵਿਜੇ ਕੁਮਾਰ ਵਿਸ਼ਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਕੋਲਕਾਤਾ ਨਾਈਟ ਰਾਈਡਰਜ਼ (ਪਲੇਇੰਗ ਇਲੈਵਨ): ਫਿਨ ਐਲਨ, ਅਜਿੰਕਿਆ ਰਹਾਣੇ (ਕਪਤਾਨ), ਕੈਮਰਨ ਗ੍ਰੀਨ, ਅੰਗਕ੍ਰਿਸ਼ ਰਘੂਵੰਸ਼ੀ (ਵਿਕੇਟਕੀਪਰ ), ਰੋਵਮੈਨ ਪਾਵੇਲ, ਰਿੰਕੂ ਸਿੰਘ, ਰਮਨਦੀਪ ਸਿੰਘ, ਅਨੁਕੁਲ ਰਾਏ, ਨਵਦੀਪ ਸੈਣੀ, ਵੈਭਵ ਅਰੋੜਾ, ਕਾਰਤਿਕ ਤਿਆਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।