ਪੜਚੋਲ ਕਰੋ

KKR vs DC: ਰੋਮਾਂਚਕ ਮੈਚ 'ਚ ਦਿੱਲੀ ਕੈਪੀਟਲਜ਼ ਨੇ ਹਾਸਲ ਕੀਤੀ ਸ਼ਾਨਦਾਰ ਜਿੱਤ, ਕੋਲਕਾਤਾ ਨੂੰ 4 ਵਿਕਟਾਂ ਨਾਲ ਹਰਾਇਆ

Delhi Capitals Won: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 4 ਵਿਕਟਾਂ ਨਾਲ ਹਰਾਇਆ। ਦਿੱਲੀ ਲਈ ਡੇਵਿਡ ਵਾਰਨਰ ਅਤੇ ਰੋਵਮੈਨ ਪਾਵੇਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Delhi Capitals Vs Kolkata Knight Riders: ਦਿੱਲੀ ਕੈਪੀਟਲਜ਼ (Delhi capitals) ਨੇ ਰੋਮਾਂਚਕ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (kolkata knight riders) ਨੂੰ 4 ਵਿਕਟਾਂ ਨਾਲ ਹਰਾਇਆ। ਦਿੱਲੀ ਲਈ ਡੇਵਿਡ ਵਾਰਨਰ (David Warner), ਰੋਵਮੈਨ ਪਾਵੇਲ ਅਤੇ ਅਕਸ਼ਰ ਪਟੇਲ ਨੇ ਅਹਿਮ ਪਾਰੀਆਂ ਖੇਡੀਆਂ। ਉਥੇ ਹੀ ਗੇਂਦਬਾਜ਼ੀ ਵਿੱਚ ਕੁਲਦੀਪ ਯਾਦਵ (Kuldeep Yadav) ਨੇ ਕਮਾਲ ਦਾ ਖੇਡ ਦਿਖਾਇਆ। ਉਸ ਨੇ 4 ਵਿਕਟਾਂ ਲਈਆਂ। ਕੋਲਕਾਤਾ ਲਈ ਨਿਤੀਸ਼ ਰਾਣਾ ਨੇ ਤੂਫਾਨੀ ਪਾਰੀ ਖੇਡੀ। ਉਸ ਨੇ 57 ਦੌੜਾਂ ਬਣਾਈਆਂ। ਜਦਕਿ ਉਮੇਸ਼ ਯਾਦਵ (Umesh Yadav) ਨੇ 3 ਵਿਕਟਾਂ ਲਈਆਂ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 147 ਦੌੜਾਂ ਦਾ ਟੀਚਾ ਦਿੱਤਾ ਸੀ। ਦਿੱਲੀ ਨੇ 19 ਓਵਰਾਂ 'ਚ ਇਹ ਟੀਚਾ ਹਾਸਲ ਕਰ ਲਿਆ।

ਕੇਕੇਆਰ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਪ੍ਰਿਥਵੀ ਸ਼ਾਅ ਅਤੇ ਡੇਵਿਡ ਵਾਰਨਰ ਡੀਸੀ ਲਈ ਓਪਨਿੰਗ ਕਰਨ ਆਏ। ਇਸ ਦੌਰਾਨ ਪ੍ਰਿਥਵੀ ਪਹਿਲੀ ਹੀ ਗੇਂਦ 'ਤੇ ਹੀ ਬਗੈਰ ਖਾਤਾ ਖੋਲ੍ਹੇ ਆਊਟ ਹੋ ਗਏ। ਜਦਕਿ ਵਾਰਨਰ ਨੇ ਤੂਫਾਨੀ ਪਾਰੀ ਖੇਡੀ। ਉਸ ਨੇ 26 ਗੇਂਦਾਂ 'ਚ 8 ਚੌਕਿਆਂ ਦੀ ਮਦਦ ਨਾਲ 42 ਦੌੜਾਂ ਬਣਾਈਆਂ। ਲਲਿਤ ਯਾਦਵ ਨੇ 29 ਗੇਂਦਾਂ ਵਿੱਚ 22 ਦੌੜਾਂ ਬਣਾਈਆਂ। ਮਿਸ਼ੇਲ ਮਾਰਸ਼ਨ ਨੇ 13 ਦੌੜਾਂ ਦਾ ਯੋਗਦਾਨ ਪਾਇਆ। ਕਪਤਾਨ ਰਿਸ਼ਭ ਪੰਤ ਦਾ ਬੱਲਾ ਵੀ ਕਮਾਲ ਨਹੀਂ ਦਿਖਾ ਸਕਿਆ ਅਤੇ ਉਹ ਸਿਰਫ਼ 2 ਦੌੜਾਂ ਬਣਾ ਕੇ ਆਊਟ ਹੋ ਗਏ।

ਅਕਸ਼ਰ ਪਟੇਲ ਨੇ ਚੰਗੀ ਬੱਲੇਬਾਜ਼ੀ ਕੀਤੀ। ਉਸ ਨੇ 17 ਗੇਂਦਾਂ 'ਚ 2 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 24 ਦੌੜਾਂ ਬਣਾਈਆਂ। ਟੀਮ ਲਈ ਰੋਵਮੈਨ ਪਾਵੇਲ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਉਸ ਨੇ 16 ਗੇਂਦਾਂ 'ਤੇ ਨਾਬਾਦ 33 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 3 ਛੱਕੇ ਅਤੇ 1 ਚੌਕਾ ਲਗਾਇਆ। ਜਦਕਿ ਸ਼ਾਰਦੁਲ ਠਾਕੁਰ 8 ਦੌੜਾਂ ਬਣਾ ਕੇ ਨਾਬਾਦ ਰਿਹਾ। ਇਸ ਤਰ੍ਹਾਂ ਦਿੱਲੀ ਨੇ 19 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ।

ਕੋਲਕਾਤਾ ਲਈ ਉਮੇਸ਼ ਯਾਦਵ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ 4 ਓਵਰਾਂ 'ਚ 24 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਸੁਨੀਲ ਨਰਾਇਣ ਨੇ 4 ਓਵਰਾਂ ਵਿੱਚ 19 ਦੌੜਾਂ ਦੇ ਕੇ ਇੱਕ ਵਿਕਟ ਲਈ। ਉਸ ਨੇ ਆਈਪੀਐਲ ਵਿੱਚ ਆਪਣੀਆਂ 150 ਵਿਕਟਾਂ ਵੀ ਪੂਰੀਆਂ ਕੀਤੀਆਂ। ਟਿਮ ਸਾਊਥੀ ਨੇ 4 ਓਵਰਾਂ 'ਚ 19 ਦੌੜਾਂ ਦੇ ਕੇ ਇੱਕ ਵਿਕਟ ਲਈ।

ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਕੋਲਕਾਤਾ ਨੇ 20 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 146 ਦੌੜਾਂ ਬਣਾਈਆਂ। ਇਸ ਦੌਰਾਨ ਨਿਤੀਸ਼ ਰਾਣਾ ਨੇ ਤੂਫਾਨੀ ਪਾਰੀ ਖੇਡੀ। ਉਸ ਨੇ 34 ਗੇਂਦਾਂ 'ਚ 4 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 57 ਦੌੜਾਂ ਬਣਾਈਆਂ। ਜਦਕਿ ਕਪਤਾਨ ਸ਼੍ਰੇਅਸ ਅਈਅਰ ਨੇ 42 ਦੌੜਾਂ ਦਾ ਯੋਗਦਾਨ ਪਾਇਆ। ਸ਼੍ਰੇਅਸ ਨੇ 37 ਗੇਂਦਾਂ ਦਾ ਸਾਹਮਣਾ ਕੀਤਾ ਅਤੇ 4 ਚੌਕੇ ਲਗਾਏ। ਰਿੰਕੂ ਸਿੰਘ ਨੇ 23 ਦੌੜਾਂ ਦੀ ਅਹਿਮ ਪਾਰੀ ਖੇਡੀ। ਇਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕਿਆ।

ਦਿੱਲੀ ਲਈ ਗੇਂਦਬਾਜ਼ੀ ਕਰਦੇ ਹੋਏ ਕੁਲਦੀਪ ਯਾਦਵ ਨੇ 4 ਵਿਕਟਾਂ ਲਈਆਂ। ਉਸ ਨੇ 3 ਓਵਰਾਂ 'ਚ ਸਿਰਫ 14 ਦੌੜਾਂ ਦਿੱਤੀਆਂ। ਮੁਸਤਫਿਜ਼ੁਰ ਰਹਿਮਾਨ ਨੇ ਆਖਰ ਵਿੱਚ ਚੰਗੀ ਗੇਂਦਬਾਜ਼ੀ ਕੀਤੀ। ਉਸ ਨੇ 4 ਓਵਰਾਂ 'ਚ 18 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਚੇਤਨ ਸਾਕਾਰੀਆ ਅਤੇ ਅਕਸ਼ਰ ਪਟੇਲ ਨੂੰ ਵੀ ਇੱਕ-ਇੱਕ ਵਿਕਟ ਮਿਲੀ।

ਇਹ ਵੀ ਪੜ੍ਹੋ: Heatwave Alert: ਤਾਪਮਾਨ 45 ਡਿਗਰੀ ਤੋਂ ਪਾਰ, IMD ਨੇ ਇਨ੍ਹਾਂ ਪੰਜ ਸੂਬਿਆਂ ਲਈ ਜਾਰੀ ਕੀਤਾ ਔਰੇਂਜ ਅਲਰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget