ਪੜਚੋਲ ਕਰੋ

DC vs SRH: ਦਿੱਲੀ ਨੇ ਹੈਦਰਾਬਾਦ ਨੂੰ 21 ਦੌੜਾਂ ਨਾਲ ਹਰਾਇਆ, ਖਲੀਲ ਅਹਿਮਦ ਨੇ 3 ਵਿਕਟਾਂ ਕੀਤੀਆਂ ਹਾਸਲ

Delhi Capitals vs Sunrisers Hyderabad: ਦਿੱਲੀ ਕੈਪੀਟਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 21 ਦੌੜਾਂ ਨਾਲ ਹਰਾਇਆ। ਇਸ ਮੈਚ 'ਚ ਦਿੱਲੀ ਲਈ ਖਲੀਲ ਅਹਿਮਦ ਨੇ 3 ਵਿਕਟਾਂ ਲਈਆਂ।

David Warner Rovman Powell Delhi Capitals vs Sunrisers Hyderabad IPL 2022: ਦਿੱਲੀ ਕੈਪੀਟਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 21 ਦੌੜਾਂ ਨਾਲ ਹਰਾਇਆ। ਆਈਪੀਐਲ 2022 ਦੇ 50ਵੇਂ ਮੈਚ ਵਿੱਚ ਦਿੱਲੀ ਨੇ ਜਿੱਤ ਲਈ 208 ਦੌੜਾਂ ਦਾ ਟੀਚਾ ਰੱਖਿਆ। ਜਵਾਬ ਵਿੱਚ ਹੈਦਰਾਬਾਦ ਦੀ ਟੀਮ 186 ਦੌੜਾਂ ਹੀ ਬਣਾ ਸਕੀ। ਦਿੱਲੀ ਲਈ ਡੇਵਿਡ ਵਾਰਨਰ ਅਤੇ ਰੋਵਮੈਨ ਪਾਵੇਲ ਨੇ ਬੱਲੇਬਾਜ਼ੀ ਕੀਤੀ। ਜਦਕਿ ਖਲੀਲ ਅਹਿਮਦ ਨੇ ਗੇਂਦਬਾਜ਼ੀ 'ਚ ਕਮਾਲ ਕਰ ਦਿੱਤਾ। ਉਸ ਨੇ 3 ਵਿਕਟਾਂ ਹਾਸਲ ਕੀਤੀਆਂ। ਦਿੱਲੀ ਲਈ ਨਿਕਲੋਸ ਪੂਰਨ ਨੇ 62 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਹੈਦਰਾਬਾਦ ਲਈ ਅਭਿਸ਼ੇਕ ਸ਼ਰਮਾ ਅਤੇ ਕਪਤਾਨ ਕੇਨ ਵਿਲੀਅਮਸਨ ਓਪਨਿੰਗ ਕਰਨ ਆਏ। ਇਸ ਦੌਰਾਨ ਅਭਿਸ਼ੇਕ ਸਿਰਫ਼ 7 ਦੌੜਾਂ ਬਣਾ ਕੇ ਆਊਟ ਹੋਏ। ਇਸ ਦੇ ਨਾਲ ਹੀ ਵਿਲੀਅਮਸਨ 4 ਦੌੜਾਂ ਬਣਾ ਕੇ ਆਊਟ ਹੋ ਗਏ। ਰਾਹੁਲ ਤ੍ਰਿਪਾਠੀ ਅਤੇ ਏਡਿਨ ਮਾਰਕਰਮ ਨੇ ਚੰਗਾ ਪ੍ਰਦਰਸ਼ਨ ਕੀਤਾ। ਰਾਹੁਲ ਨੇ 18 ਗੇਂਦਾਂ ਦਾ ਸਾਹਮਣਾ ਕਰਦੇ ਹੋਏ 2 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 22 ਦੌੜਾਂ ਬਣਾਈਆਂ। ਜਦਕਿ ਮਾਰਕਰਮ ਨੇ 25 ਗੇਂਦਾਂ 'ਤੇ 42 ਦੌੜਾਂ ਬਣਾਈਆਂ। ਉਸ ਨੇ 4 ਚੌਕੇ ਅਤੇ 3 ਛੱਕੇ ਲਗਾਏ।

ਸ਼ਸ਼ਾਂਕ ਸਿੰਘ 6 ਗੇਂਦਾਂ 'ਚ 2 ਚੌਕਿਆਂ ਦੀ ਮਦਦ ਨਾਲ 10 ਦੌੜਾਂ ਬਣਾ ਕੇ ਆਊਟ ਹੋਏ। ਜਦਕਿ ਸੀਨ ਐਬੋਟ 7 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਵਿਕਟਕੀਪਰ ਬੱਲੇਬਾਜ਼ ਪੂਰਨ ਨੇ ਜ਼ਬਰਦਸਤ ਬੱਲੇਬਾਜ਼ੀ ਕੀਤੀ। ਉਨ੍ਹਾਂ ਨੇ 34 ਗੇਂਦਾਂ 'ਚ 6 ਛੱਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ 62 ਦੌੜਾਂ ਬਣਾਈਆਂ। ਕਾਰਤਿਕ ਤਿਆਗੀ 7 ਦੌੜਾਂ ਬਣਾ ਕੇ ਆਊਟ ਹੋ ਗਏ। ਅੰਤ ਵਿੱਚ ਸ਼੍ਰੇਅਸ ਗੋਪਾਲ 9 ਦੌੜਾਂ ਬਣਾ ਕੇ ਨਾਬਾਦ ਰਹੇ।

ਦਿੱਲੀ ਲਈ ਖਲੀਲ ਅਹਿਮਦ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ 4 ਓਵਰਾਂ 'ਚ 30 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਨੌਰਟਜੇ ਨੇ 4 ਓਵਰਾਂ 'ਚ 35 ਦੌੜਾਂ ਦੇ ਕੇ ਇਕ ਵਿਕਟ ਲਈ। ਸ਼ਾਰਦੁਲ ਠਾਕੁਰ ਨੇ 4 ਓਵਰਾਂ 'ਚ 44 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਮਿਸ਼ੇਲ ਮਾਰਸ਼ ਨੇ 4 ਓਵਰਾਂ 'ਚ 36 ਦੌੜਾਂ ਦੇ ਕੇ ਇਕ ਵਿਕਟ ਲਈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 207 ਦੌੜਾਂ ਬਣਾਈਆਂ। ਇਸ ਦੌਰਾਨ ਡੇਵਿਡ ਵਾਰਨਰ ਅਤੇ ਰੋਵਮੈਨ ਪਾਵੇਲ ਨੇ ਧਮਾਕੇਦਾਰ ਪਾਰੀਆਂ ਖੇਡੀਆਂ। ਵਾਰਨਰ ਨੇ 58 ਗੇਂਦਾਂ ਦਾ ਸਾਹਮਣਾ ਕਰਦਿਆਂ 12 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ ਅਜੇਤੂ 92 ਦੌੜਾਂ ਬਣਾਈਆਂ। ਜਦਕਿ ਪਾਵੇਲ ਨੇ 35 ਗੇਂਦਾਂ 'ਤੇ ਅਜੇਤੂ 67 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 6 ਛੱਕੇ ਅਤੇ 3 ਚੌਕੇ ਸ਼ਾਮਲ ਸਨ। ਕਪਤਾਨ ਰਿਸ਼ਭ ਪੰਤ ਨੇ 16 ਗੇਂਦਾਂ ਵਿੱਚ 26 ਦੌੜਾਂ ਬਣਾਈਆਂ। ਪੰਤ ਦੇ ਬੱਲੇ ਤੋਂ 3 ਛੱਕੇ ਲੱਗੇ।

ਹੈਦਰਾਬਾਦ ਲਈ ਭੁਵਨੇਸ਼ਵਰ ਕੁਮਾਰ ਨੇ ਚੰਗੀ ਗੇਂਦਬਾਜ਼ੀ ਕੀਤੀ। ਉਸ ਨੇ 4 ਓਵਰਾਂ 'ਚ 25 ਦੌੜਾਂ ਦੇ ਕੇ ਇੱਕ ਵਿਕਟ ਲਈ। ਇਸ ਦੇ ਨਾਲ ਹੀ ਇੱਕ ਮੇਡਨ ਓਵਰ ਵੀ ਕੱਢਿਆ ਗਿਆ। ਸੀਨ ਐਬੋਟ ਅਤੇ ਸ਼੍ਰੇਅਸ ਗੋਪਾਲ ਨੂੰ ਵੀ ਇੱਕ-ਇੱਕ ਸਫਲਤਾ ਮਿਲੀ। ਹੈਦਰਾਬਾਦ ਲਈ ਗੋਪਾਲ ਦਾ ਇਹ ਡੈਬਿਊ ਮੈਚ ਸੀ।

ਇਹ ਵੀ ਪੜ੍ਹੋ: ਕੀ ਰਣਵੀਰ ਸਿੰਘ ਤੇ ਆਲੀਆ ਭੱਟ 'Koffee With Karan 7' ਦੇ ਪਹਿਲੇ ਹੋਣਗੇ ਮਹਿਮਾਨ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget