Harbhajan Singh Picks Team India For T20 WC: IPL 2024 ਵਿੱਚ ਹਾਰਦਿਕ ਪੰਡਯਾ ਦਾ ਪ੍ਰਦਰਸ਼ਨ ਉਮੀਦ ਮੁਤਾਬਕ ਨਹੀਂ ਰਿਹਾ। ਇਸ ਖਿਡਾਰੀ ਨੇ ਆਪਣੀ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਤੋਂ ਨਿਰਾਸ਼ ਕੀਤਾ ਹੈ। ਪਰ ਹੁਣ ਸਵਾਲ ਇਹ ਹੈ ਕਿ ਕੀ ਹਾਰਦਿਕ ਪੰਡਯਾ ਨੂੰ ਆਉਣ ਵਾਲੇ ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ 'ਚ ਜਗ੍ਹਾ ਮਿਲੇਗੀ? ਦਰਅਸਲ, ਸਾਬਕਾ ਭਾਰਤੀ ਆਫ ਸਪਿਨਰ ਹਰਭਜਨ ਸਿੰਘ ਨੇ ਟੀ-20 ਵਿਸ਼ਵ ਕੱਪ ਲਈ ਆਪਣੀ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। ਉਨ੍ਹਾਂ ਨੇ ਹਾਰਦਿਕ ਪੰਡਯਾ ਨੂੰ ਆਪਣੀ ਟੀਮ 'ਚ ਸ਼ਾਮਲ ਨਹੀਂ ਕੀਤਾ। ਇਸ ਦੇ ਨਾਲ ਹੀ ਸਾਬਕਾ ਆਫ ਸਪਿਨਰ ਨੇ ਰੋਹਿਤ ਸ਼ਰਮਾ ਅਤੇ ਯਸ਼ਸਵੀ ਜੈਸਵਾਲ ਨੂੰ ਆਪਣੀ ਟੀਮ 'ਚ ਸਲਾਮੀ ਬੱਲੇਬਾਜ਼ ਚੁਣਿਆ ਹੈ।


ਹਰਭਜਨ ਸਿੰਘ ਨੇ ਇਨ੍ਹਾਂ ਖਿਡਾਰੀਆਂ 'ਤੇ ਭਰੋਸਾ ਜਤਾਇਆ...
ਇਸ ਤੋਂ ਬਾਅਦ ਹਰਭਜਨ ਸਿੰਘ ਨੇ ਵਿਰਾਟ ਕੋਹਲੀ ਨੂੰ ਆਪਣੀ ਟੀਮ 'ਚ ਨੰਬਰ-3 ਬੱਲੇਬਾਜ਼ ਵਜੋਂ ਜਗ੍ਹਾ ਦਿੱਤੀ ਹੈ। ਭੱਜੀ ਨੇ ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਰਿੰਕੂ ਸਿੰਘ ਅਤੇ ਸੰਜੂ ਸੈਮਸਨ 'ਤੇ ਵੀ ਭਰੋਸਾ ਜਤਾਇਆ ਹੈ। ਇਸ ਤੋਂ ਇਲਾਵਾ ਉਸ ਨੇ ਸ਼ਿਵਮ ਦੂਬੇ ਅਤੇ ਰਵਿੰਦਰ ਜਡੇਜਾ ਨੂੰ ਆਪਣੀ ਟੀਮ 'ਚ ਹਰਫਨਮੌਲਾ ਚੁਣਿਆ ਹੈ। ਸਾਬਕਾ ਭਾਰਤੀ ਦਿੱਗਜ ਨੇ ਕੁਲਦੀਪ ਯਾਦਵ ਅਤੇ ਯੁਜਵੇਂਦਰ ਚਾਹਲ ਦੇ ਰੂਪ 'ਚ ਆਪਣੀ 5 ਮੈਂਬਰੀ ਟੀਮ 'ਚ 2 ਸਪਿਨਰਾਂ ਨੂੰ ਸ਼ਾਮਲ ਕੀਤਾ ਹੈ। ਜਦਕਿ ਜਸਪ੍ਰੀਤ ਬੁਮਰਾਹ, ਅਵੇਸ਼ ਖਾਨ, ਅਰਸ਼ਦੀਪ ਸਿੰਘ ਅਤੇ ਮਯੰਕ ਯਾਦਵ ਨੂੰ ਤੇਜ਼ ਗੇਂਦਬਾਜ਼ਾਂ ਵਜੋਂ ਚੁਣਿਆ ਗਿਆ ਹੈ।


ਟੀ-20 ਵਿਸ਼ਵ ਕੱਪ ਲਈ ਹਰਭਜਨ ਸਿੰਘ ਦੀ 5 ਮੈਂਬਰੀ ਟੀਮ ਇੰਡੀਆ-
ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਰਿੰਕੂ ਸਿੰਘ, ਸੰਜੂ ਸੈਮਸਨ, ਸ਼ਿਵਮ ਦੂਬੇ, ਰਵਿੰਦਰ ਜਡੇਜਾ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਅਵੇਸ਼ ਖਾਨ, ਅਰਸ਼ਦੀਪ ਸਿੰਘ ਅਤੇ ਮਯੰਕ ਯਾਦਵ।


ਤੁਹਾਨੂੰ ਦੱਸ ਦਈਏ ਕਿ ਟੀ-20 ਵਰਲਡ 2 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਟੂਰਨਾਮੈਂਟ ਦੀ ਮੇਜ਼ਬਾਨੀ ਵੈਸਟਇੰਡੀਜ਼ ਅਤੇ ਅਮਰੀਕਾ ਕਰ ਰਹੇ ਹਨ। ਇਸ ਦੇ ਨਾਲ ਹੀ ਭਾਰਤੀ ਟੀਮ 5 ਜੂਨ ਨੂੰ ਆਇਰਲੈਂਡ ਖਿਲਾਫ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਤੋਂ ਬਾਅਦ ਟੀਮ ਇੰਡੀਆ 9 ਜੂਨ ਨੂੰ ਪਾਕਿਸਤਾਨ ਖਿਲਾਫ ਮੈਦਾਨ 'ਚ ਉਤਰੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।