SRH vs PBKS: ਪੰਜਾਬ ਕਿੰਗਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 5 ਵਿਕਟਾਂ ਨਾਲ ਦਿੱਤੀ ਮਾਤ, ਲਿਵਿੰਗਸਟੋਨ ਨੇ ਖੇਡੀ ਤੂਫਾਨੀ ਪਾਰੀ
Sunrisers Hyderabad vs Punjab Kings IPL 2022: ਪੰਜਾਬ ਕਿੰਗਜ਼ ਨੇ ਆਈਪੀਐਲ 2022 ਦੇ ਆਖਰੀ ਲੀਗ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾ ਦਿੱਤਾ।
Sunrisers Hyderabad vs Punjab Kings IPL 2022: ਪੰਜਾਬ ਕਿੰਗਜ਼ ਨੇ ਆਈਪੀਐਲ 2022 ਦੇ ਆਖਰੀ ਲੀਗ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 158 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿੱਚ ਪੰਜਾਬ ਨੇ 15.1 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ। ਪੰਜਾਬ ਲਈ ਲਿਆਮ ਲਿਵਿੰਗਸਟੋਨ ਨੇ ਤੂਫਾਨੀ ਬੱਲੇਬਾਜ਼ੀ ਕੀਤੀ। ਉਸ ਨੇ ਸਿਰਫ 22 ਗੇਂਦਾਂ 'ਤੇ ਨਾਬਾਦ 49 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਗੇਂਦਬਾਜ਼ੀ ਵਿੱਚ ਹਰਪ੍ਰੀਤ ਬਰਾੜ ਨੇ ਕਮਾਲ ਦਾ ਪ੍ਰਦਰਸ਼ਨ ਕੀਤਾ। ਉਸ ਨੇ 26 ਦੌੜਾਂ ਦੇ ਕੇ 3 ਵਿਕਟਾਂ ਲਈਆਂ।
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਨੇ 157 ਦੌੜਾਂ ਬਣਾਈਆਂ। ਜਵਾਬ ਵਿੱਚ ਪੰਜਾਬ ਲਈ ਜੌਨੀ ਬੇਅਰਸਟੋ ਅਤੇ ਸ਼ਿਖਰ ਧਵਨ ਓਪਨਿੰਗ ਕਰਨ ਆਏ। ਧਵਨ ਨੇ 32 ਗੇਂਦਾਂ ਦਾ ਸਾਹਮਣਾ ਕੀਤਾ ਅਤੇ ਦੋ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 39 ਦੌੜਾਂ ਬਣਾਈਆਂ। ਜਦਕਿ ਬੇਅਰਸਟੋ 15 ਗੇਂਦਾਂ 'ਚ 23 ਦੌੜਾਂ ਬਣਾ ਕੇ ਆਊਟ ਹੋ ਗਏ । ਸ਼ਾਹਰੁਖ ਖਾਨ 10 ਗੇਂਦਾਂ 'ਤੇ 19 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਕਪਤਾਨ ਮਯੰਕ ਅਗਰਵਾਲ ਸਿਰਫ਼ ਇੱਕ ਦੌੜ ਹੀ ਬਣਾ ਸਕੇ। ਜਿਤੇਸ਼ ਸ਼ਰਮਾ ਨੇ 3 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 19 ਦੌੜਾਂ ਬਣਾਈਆਂ।
ਅੰਤ 'ਚ ਲਿਵਿੰਗਸਟੋਨ ਨੇ ਤੂਫਾਨੀ ਬੱਲੇਬਾਜ਼ੀ ਕੀਤੀ। ਉਸ ਨੇ 22 ਗੇਂਦਾਂ 'ਤੇ 5 ਛੱਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ ਨਾਬਾਦ 49 ਦੌੜਾਂ ਬਣਾਈਆਂ। ਜਦਕਿ ਪ੍ਰੇਰਕ ਮਾਂਕੜ 4 ਦੌੜਾਂ ਬਣਾ ਕੇ ਨਾਬਾਦ ਰਹੇ। ਉਸ ਨੇ ਇਕ ਗੇਂਦ 'ਤੇ ਚੌਕਾ ਲਗਾਇਆ ਸੀ। ਇਸ ਤਰ੍ਹਾਂ ਪੰਜਾਬ ਨੇ 5 ਵਿਕਟਾਂ ਦੇ ਨੁਕਸਾਨ 'ਤੇ 15.1 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਹੈਦਰਾਬਾਦ ਲਈ ਗੇਂਦਬਾਜ਼ੀ ਕਰਦੇ ਹੋਏ ਫਾਰੂਕੀ ਨੇ 4 ਓਵਰਾਂ 'ਚ 32 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਵਾਸ਼ਿੰਗਟਨ ਸੁੰਦਰ ਨੇ 2 ਓਵਰਾਂ 'ਚ 19 ਦੌੜਾਂ ਦੇ ਕੇ ਇਕ ਵਿਕਟ ਲਈ। ਉਮਰਾਨ ਮਲਿਕ ਨੇ 2.1 ਓਵਰਾਂ ਵਿੱਚ 24 ਦੌੜਾਂ ਦੇ ਕੇ ਇੱਕ ਵਿਕਟ ਲਈ। ਜਗਦੀਸ਼ਾ ਨੂੰ ਵੀ ਕਾਮਯਾਬੀ ਮਿਲੀ।
ਸਨਰਾਈਜ਼ਰਜ਼ ਹੈਦਰਾਬਾਦ ਨੇ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 157 ਦੌੜਾਂ ਬਣਾਈਆਂ। ਟੀਮ ਲਈ ਅਭਿਸ਼ੇਕ ਸ਼ਰਮਾ ਨੇ ਸਭ ਤੋਂ ਵੱਧ 43 ਦੌੜਾਂ ਬਣਾਈਆਂ। ਉਸ ਨੇ 32 ਗੇਂਦਾਂ 'ਚ 5 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 43 ਦੌੜਾਂ ਬਣਾਈਆਂ। ਜਦਕਿ ਵਾਸ਼ਿੰਗਟਨ ਸੁੰਦਰ ਨੇ 19 ਗੇਂਦਾਂ 'ਚ 3 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 25 ਦੌੜਾਂ ਬਣਾਈਆਂ। ਸ਼ੈਫਰਡ ਨੇ 26 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ 15 ਗੇਂਦਾਂ 'ਚ 2 ਚੌਕੇ ਅਤੇ 2 ਛੱਕੇ ਲਗਾਏ।