KKR in IPL: ਈਡਨ ਗਾਰਡਨ ਪਹੁੰਚੇ ਸ਼ਾਹਰੁਖ ਖਾਨ ਤੇ ਜੂਹੀ ਚਾਵਲਾ, ਦੇਖੋ ਤਸਵੀਰਾਂ
KKR in IPL: ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਈਡਨ ਗਾਰਡਨ ਮੈਦਾਨ 'ਤੇ ਮੈਚ ਜਾਰੀ ਹੈ।
KKR in IPL: ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਈਡਨ ਗਾਰਡਨ ਮੈਦਾਨ 'ਤੇ ਮੈਚ ਜਾਰੀ ਹੈ। ਇਸ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੇ ਕਪਤਾਨ ਫਾਫ ਡੁਪਲੇਸੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਇਸ ਮੈਚ ਨੂੰ ਦੇਖਣ ਲਈ ਬਾਲੀਵੁੱਡ ਬਾਦਸ਼ਾਹ ਸ਼ਾਹੁਰਖ ਖ਼ਾਨ ਅਤੇ ਅਦਾਕਾਰਾ ਜੂਹੀ ਚਾਵਲਾ ਵੀ ਸਟੇਡੀਅਮ ਪਹੁੰਚ ਚੁੱਕੇ ਹਨ। ਸੋਸ਼ਲ ਮੀਡੀਆ ਉੱਤੇ ਸ਼ਾਹਰੁਖ ਖਾਨ ਅਤੇ ਜੂਹੀ ਚਾਵਲਾ ਦੀਆਂ ਵੀਡੀਓਜ਼ ਅਤੇ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।
ਈਡਨ ਗਾਰਡਨ ਮੈਦਾਨ 'ਤੇ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਾਹਰੁਖ ਖਾਨ ਇਸ ਮੈਚ ਨੂੰ ਦੇਖਣ ਲਈ ਸਟੇਡੀਅਮ ਪਹੁੰਚ ਗਏ ਹਨ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਆਪਣੇ ਪ੍ਰਸ਼ੰਸਕ ਦਾ ਇੰਨਾ ਪਿਆਰ ਦੇਣ ਲਈ ਧੰਨਵਾਦ ਕਰਦੇ ਹੋਏ ਨਜ਼ਰ ਆ ਰਹੇ ਹਨ।
ਸ਼ਾਹਰੁਖ ਖਾਨ ਤੋਂ ਇਲਾਵਾ ਬਾਲੀਵੁੱਡ ਅਭਿਨੇਤਰੀ ਜੂਹੀ ਚਾਵਲਾ ਵੀ ਸਟੇਡੀਅਮ 'ਚ ਮੌਜੂਦ ਹੈ
IPL 'ਚ ਅੱਜ KKR ਅਤੇ RCB ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ ਦੌਰਾਨ ਕਿੰਗ ਖਾਨ ਆਪਣੀ ਟੀਮ ਦੇ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਨਜ਼ਰ ਆ ਰਹੇ ਹਨ। ਕੋਲਕਾਤਾ ਦੇ ਈਡਨ ਗਾਰਡਨ 'ਤੇ ਕੇਕੇਆਰ ਅਤੇ ਆਰਸੀਬੀ ਵਿਚਾਲੇ ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7.30 ਵਜੇ ਸ਼ੁਰੂ ਹੋਇਆ ਹੈ। ਸ਼ਾਹਰੁਖ ਖਾਨ ਤੋਂ ਇਲਾਵਾ ਜੂਹੀ ਚਾਵਲਾ ਵੀ ਮੈਦਾਨ 'ਚ ਨਜ਼ਰ ਆਈ ਹੈ। ਬਾਲੀਵੁੱਡ ਦੇ ਕਈ ਕਲਾਕਾਰ ਅਕਸਰ ਹੀ ਆਈਪੀਐਲ ਮੈਚਾਂ ਦੌਰਾਨ ਸਟੇਡੀਅਮ ਵਿੱਚ ਨਜ਼ਰ ਆਉਂਦੇ ਰਹਿੰਦੇ ਹਨ। ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਚਾਂ 'ਚ ਸ਼ਾਹਰੁਖ ਖਾਨ ਦੇ ਨਾਲ ਮਸ਼ਹੂਰ ਬਾਲੀਵੁੱਡ ਅਭਿਨੇਤਰੀ ਜੂਹੀ ਚਾਵਲਾ ਨੂੰ ਕਈ ਵਾਰ ਸਟੇਡੀਅਮ 'ਚ ਆਪਣੀ ਟੀਮ ਨੂੰ ਚੀਅਰ ਕਰਦੇ ਦੇਖਿਆ ਗਿਆ ਹੈ।
ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਰਟੀਕਲ ਲਿਖਣ ਤੱਕ ਕੋਲਕਾਤਾ ਨੇ 8 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 57 ਦੌੜਾਂ ਬਣਾਈਆਂ। ਰਹਿਮਾਨਉੱਲ੍ਹਾ ਗੁਰਬਾਜ਼ 32 ਗੇਂਦਾਂ ਵਿੱਚ 35 ਦੌੜਾਂ ਬਣਾ ਕੇ ਖੇਡ ਰਿਹਾ ਹੈ। ਉਸ ਨੇ 5 ਚੌਕੇ ਅਤੇ 1 ਛੱਕਾ ਲਗਾਇਆ। ਰਿੰਕੂ ਸਿੰਘ 2 ਦੌੜਾਂ ਬਣਾ ਕੇ ਖੇਡ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
#Pathaan in the house 💜🔥#ShahRukhKhan #KKRvRCB pic.twitter.com/utCUFmirL1
— Shah Rukh Khan Warriors FAN Club (@TeamSRKWarriors) April 6, 2023
Yes, you are the 𝐁𝐄𝐒𝐓 💜#KKRvRCB | #AmiKKR | @iam_juhi pic.twitter.com/RvazVTy5vQ
— KolkataKnightRiders (@KKRiders) April 6, 2023