Rajat Patidar Ruled Out: RCB ਨੂੰ ਵੱਡਾ ਝਟਕਾ, ਪੂਰੇ ਸੀਜ਼ਨ 'ਚੋਂ ਬਾਹਰ ਹੋਏ ਇਹ ਸਟਾਰ ਖਿਡਾਰੀ
Indian Premier League: IPL ਦੇ 16ਵੇਂ ਸੀਜ਼ਨ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਨੂੰ ਰਜਤ ਪਾਟੀਦਾਰ ਦੇ ਰੂਪ 'ਚ ਵੱਡਾ ਝਟਕਾ ਲੱਗਾ ਹੈ, ਜੋ ਹੁਣ ਸੱਟ ਕਾਰਨ ਪੂਰੇ ਸੀਜ਼ਨ ਲਈ ਬਾਹਰ ਹੋ ਗਿਆ ਹੈ।
Indian Premier League: IPL ਦੇ 16ਵੇਂ ਸੀਜ਼ਨ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਨੂੰ ਰਜਤ ਪਾਟੀਦਾਰ ਦੇ ਰੂਪ 'ਚ ਵੱਡਾ ਝਟਕਾ ਲੱਗਾ ਹੈ, ਜੋ ਹੁਣ ਸੱਟ ਕਾਰਨ ਪੂਰੇ ਸੀਜ਼ਨ ਲਈ ਬਾਹਰ ਹੋ ਗਿਆ ਹੈ। Royal Challengers Bangalore ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਹ ਜਾਣਕਾਰੀ ਦਿੱਤੀ। ਪਾਟੀਦਾਰ ਦਾ ਬਾਹਰ ਹੋਣਾ ਬੈਂਗਲੁਰੂ ਦੀ ਟੀਮ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਸੀਜ਼ਨ 'ਚ ਉਸ ਨੇ ਟੀਮ ਲਈ ਬਹੁਤ ਅਹਿਮ ਭੂਮਿਕਾ ਨਿਭਾਈ ਸੀ।
ਰਾਇਲ ਚੈਲੇਂਜਰਸ ਬੈਂਗਲੁਰੂ ਵਲੋਂ ਕੀਤੇ ਗਏ ਟਵੀਟ 'ਚ ਉਨ੍ਹਾਂ ਦੱਸਿਆ ਕਿ ਰਜਤ ਜੋਕਿ ਹੁਣ ਅੱਡੀ ਦੀ ਸੱਟ ਕਾਰਨ ਇਸ ਪੂਰੇ ਸੀਜ਼ਨ 'ਚ ਨਹੀਂ ਖੇਡ ਸਕਣਗੇ। ਉਨ੍ਹਾਂ ਲਿਖਿਆ ਕਿ ਬਦਕਿਸਮਤੀ ਨਾਲ ਰਜਤ ਪਾਟੀਦਾਰ ਸੱਟ ਕਾਰਨ ਇਸ ਪੂਰੇ ਸੀਜ਼ਨ ਤੋਂ ਬਾਹਰ ਹੋ ਗਏ ਹਨ। ਅਸੀਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ ਅਤੇ ਇਸ ਦੌਰਾਨ ਉਸ ਨੂੰ ਫ੍ਰੈਂਚਾਈਜ਼ੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਕੋਚ ਅਤੇ ਟੀਮ ਪ੍ਰਬੰਧਨ ਨੇ ਫੈਸਲਾ ਕੀਤਾ ਹੈ ਕਿ ਫਿਲਹਾਲ ਅਸੀਂ ਰਜਤ ਦੇ ਬਦਲਵੇਂ ਖਿਡਾਰੀ ਦੇ ਨਾਂ ਦਾ ਐਲਾਨ ਨਹੀਂ ਕਰਾਂਗੇ।
ਜੇਕਰ ਅਸੀਂ ਰਜਤ ਪਾਟੀਦਾਰ ਦੇ IPL ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਉਹ ਹੁਣ ਤੱਕ 12 ਮੈਚ ਖੇਡ ਚੁੱਕੇ ਹਨ, ਜਿਸ 'ਚ ਉਸ ਨੇ 40.4 ਦੀ ਔਸਤ ਨਾਲ ਕੁੱਲ 404 ਦੌੜਾਂ ਬਣਾਈਆਂ ਹਨ, ਜਿਸ 'ਚ ਇਕ ਸੈਂਕੜਾ ਅਤੇ ਦੋ ਅਰਧ ਸੈਂਕੜੇ ਸ਼ਾਮਲ ਹਨ।
ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਨਵੇਂ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ
IPL ਦੇ 16ਵੇਂ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕਰਦੇ ਹੋਏ RCB ਟੀਮ ਨੇ ਆਪਣੇ ਪਹਿਲੇ ਮੈਚ 'ਚ ਮੁੰਬਈ ਇੰਡੀਅਨਜ਼ ਖਿਲਾਫ 8 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਮੈਚ 'ਚ ਵਿਰਾਟ ਕੋਹਲੀ ਨੇ 82 ਦੌੜਾਂ ਦੀ ਸਭ ਤੋਂ ਸ਼ਾਨਦਾਰ ਪਾਰੀ ਖੇਡ ਕੇ ਟੀਮ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਹੁਣ ਆਰਸੀਬੀ ਟੀਮ ਨੇ ਇਸ ਸੀਜ਼ਨ ਵਿੱਚ ਆਪਣਾ ਦੂਜਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ 6 ਅਪ੍ਰੈਲ ਨੂੰ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ਵਿੱਚ ਖੇਡਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Unfortunately, Rajat Patidar has been ruled out of #IPL2023 due to an Achilles Heel injury. 💔
— Royal Challengers Bangalore (@RCBTweets) April 4, 2023
We wish Rajat a speedy recovery and will continue to support him during the process. 💪
The coaches and management have decided not to name a replacement player for Rajat just yet. 🗒️ pic.twitter.com/c76d2u70SY