Royal Challengers Bangalore Player Security Breach: ਇੰਡੀਅਨ ਪ੍ਰੀਮੀਅਰ ਲੀਗ (IPL) ਦੇ 16ਵੇਂ ਸੀਜ਼ਨ 'ਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਟੀਮ ਦੇ ਖਿਡਾਰੀਆਂ ਦੀ ਸੁਰੱਖਿਆ 'ਚ ਵੱਡੀ ਕਮੀ ਸਾਹਮਣੇ ਆਈ ਹੈ। ਪੰਜਾਬ ਕਿੰਗਜ਼ (PBKS) ਦੇ ਖਿਲਾਫ ਖੇਡਣ ਲਈ ਮੋਹਾਲੀ ਪਹੁੰਚੀ RCB ਟੀਮ ਦੇ ਖਿਡਾਰੀਆਂ ਨੂੰ ਚੰਡੀਗੜ੍ਹ ਦੇ ਹੋਟਲ ਤੋਂ ਪੁਲਿਸ ਨੇ 3 ਬਦਨਾਮ ਹਿਸਟਰੀ ਸ਼ੀਟਰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਵਿੱਚ ਕੇਸ ਦਰਜ ਹਨ।
ਇਹ ਵੀ ਪੜ੍ਹੋ: ਅਮਿਤ ਮਿਸ਼ਰਾ IPL ਇਤਿਹਾਸ ਦੇ ਤੀਜੇ ਸਭ ਤੋਂ ਕਾਮਯਾਬ ਗੇਂਦਬਾਜ਼ ਬਣੇ, ਲਸਿਤ ਮਲਿੰਗਾ ਦੀ ਕੀਤੀ ਬਰਾਬਰੀ
20 ਅਪ੍ਰੈਲ ਨੂੰ ਮੋਹਾਲੀ ਦੇ IS ਬਿੰਦਰਾ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੈਚ ਖੇਡਿਆ ਗਿਆ। ਦੈਨਿਕ ਭਾਸਕਰ ਦੀ ਖਬਰ ਮੁਤਾਬਕ ਜਦੋਂ ਪੁਲਿਸ ਨੇ ਗ੍ਰਿਫਤਾਰ ਹਿਸਟਰੀਸ਼ੀਟਰਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਖਿਡਾਰੀਆਂ ਨਾਲ ਫੋਟੋ ਖਿਚਵਾਉਣਾ ਚਾਹੁੰਦੇ ਸਨ। ਆਈਟੀ ਪਾਰਕ ਥਾਣੇ ਦੇ ਐਸਐਚਓ ਰੋਹਤਾਸ਼ ਯਾਦਵ ਹੁਣ ਸੱਟੇਬਾਜ਼ੀ ਦੇ ਕੋਣ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਗੋਲੀਬਾਰੀ ਸਮੇਤ ਕਈ ਗੰਭੀਰ ਮਾਮਲਿਆਂ ਵਿੱਚ ਕੇਸ ਦਰਜ ਹਨ। ਪੁਲਿਸ ਨੂੰ ਹੋਟਲ 'ਚ ਠਹਿਰੇ ਮਹਿਮਾਨਾਂ ਦੀ ਸੂਚੀ ਚੈੱਕ ਕਰਨ ਤੋਂ ਬਾਅਦ ਇਨ੍ਹਾਂ ਤਿੰਨਾਂ ਬਾਰੇ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਆਈਟੀ ਪਾਰਕ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ।
ਆਰਸੀਬੀ ਟੀਮ ਨੂੰ ਹੋਟਲ ਦੀ 5ਵੀਂ ਮੰਜ਼ਿਲ 'ਤੇ ਠਹਿਰਾਇਆ ਗਿਆ ਸੀ
ਵਿਰਾਟ ਕੋਹਲੀ ਦੀ ਰਾਇਲ ਚੈਲੰਜਰਜ਼ ਬੰਗਲੌਰ ਟੀਮ ਦੇ ਖਿਡਾਰੀਆਂ ਨੂੰ ਚੰਡੀਗੜ੍ਹ ਦੇ ਇਸ ਹੋਟਲ ਦੀ 5ਵੀਂ ਮੰਜ਼ਿਲ 'ਤੇ ਠਹਿਰਾਇਆ ਗਿਆ ਸੀ। ਇਨ੍ਹਾਂ ਤਿੰਨਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੇ ਪੂਰੇ ਹੋਟਲ 'ਚ ਤਲਾਸ਼ੀ ਮੁਹਿੰਮ ਵੀ ਚਲਾਈ, ਜਿਸ 'ਚ ਦੋਸ਼ੀਆਂ ਕੋਲੋਂ ਇਕ ਕਾਰ ਵੀ ਬਰਾਮਦ ਹੋਈ। ਹਾਲਾਂਕਿ, ਉਨ੍ਹਾਂ ਦੇ ਹੋਟਲ ਦੇ ਕਮਰਿਆਂ ਤੋਂ ਕੁਝ ਵੀ ਬਰਾਮਦ ਨਹੀਂ ਹੋਇਆ। ਹਿਸਟਰੀਸ਼ੀਟਰਾਂ ਨੇ ਹੋਟਲ ਦੀ ਤੀਜੀ ਮੰਜ਼ਿਲ 'ਤੇ ਆਪਣਾ ਕਮਰਾ ਬੁੱਕ ਕਰਵਾਇਆ ਸੀ, ਜਿੱਥੋਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਸਚਿਨ ਤੇਂਦੁਲਕਰ ਨੇ ਵੀ ਟਵਿੱਟਰ ਬਲੂ ਟਿੱਕ ਹੱਟਣ ਤੇ ਉਡਾਇਆ ਮਜ਼ਾਕ, ਫੈਨਜ਼ ਹੱਸ-ਹੱਸ ਹੋਏ ਲੋਟ-ਪੋਟ