ਪੜਚੋਲ ਕਰੋ

MS Dhoni: 'ਮੰਦਰ 'ਚ ਵਿਰਾਜਮਾਨ ਹੋਣਗੇ MS ਧੋਨੀ..', ਸਾਬਕਾ ਭਾਰਤੀ ਦਿੱਗਜ ਨੇ ਮਾਹੀ ਨੂੰ ਬਣਾਇਆ ਭਗਵਾਨ, ਮੰਦਰ ਬਣਾਉਣ ਦੀ ਕਹੀ ਗੱਲ

IPL 2024: MS ਧੋਨੀ IPL 2024 'ਚ ਆਪਣੇ ਪ੍ਰਦਰਸ਼ਨ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਸੀਜ਼ਨ ਉਸ ਦਾ ਆਖਰੀ IPL ਸੀਜ਼ਨ ਹੋ ਸਕਦਾ ਹੈ। ਹੁਣ ਇਕ ਦਿੱਗਜ ਕ੍ਰਿਕਟਰ ਨੇ ਧੋਨੀ ਲਈ ਮੰਦਰ ਬਣਾਉਣ ਦੀ ਗੱਲ ਕੀਤੀ ਹੈ।

MS Dhoni Temple: IPL 2024 ਦੇ 61ਵੇਂ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਇਆ। ਇਸ ਮੈਚ ਵਿੱਚ ਚੇਨਈ ਨੇ ਰਾਜਸਥਾਨ ਨੂੰ ਹਰਾਇਆ। ਜਿਸ ਤੋਂ ਬਾਅਦ ਚੇਨਈ ਲਈ ਪਲੇਆਫ ਦਾ ਰਸਤਾ ਆਸਾਨ ਹੋ ਗਿਆ ਹੈ। ਇਸ ਮੈਚ ਵਿੱਚ ਐਮਐਸ ਧੋਨੀ ਨੂੰ ਬੱਲੇਬਾਜ਼ੀ ਦਾ ਮੌਕਾ ਨਹੀਂ ਮਿਲਿਆ। ਪਰ ਸਾਬਕਾ ਭਾਰਤੀ ਕ੍ਰਿਕਟਰ ਅਤੇ ਚੇਨਈ ਸੁਪਰ ਕਿੰਗਜ਼ ਦੇ ਸਾਬਕਾ ਬੱਲੇਬਾਜ਼ ਅੰਬਾਤੀ ਰਾਇਡੂ ਨੇ ਵੱਡਾ ਬਿਆਨ ਦਿੱਤਾ ਹੈ। ਰਾਇਡੂ ਦਾ ਕਹਿਣਾ ਹੈ ਕਿ ਭਵਿੱਖ 'ਚ ਚੇਨਈ 'ਚ ਮਹਿੰਦਰ ਸਿੰਘ ਧੋਨੀ ਦਾ ਮੰਦਰ ਬਣਾਇਆ ਜਾ ਸਕਦਾ ਹੈ। 

ਧੋਨੀ ਚੇਨਈ ਦਾ ਭਗਵਾਨ ਹੈ
ਰਾਇਡੂ ਨੇ ਕਿਹਾ, "ਭਾਰਤ ਅਤੇ ਚੇਨਈ ਸੁਪਰ ਕਿੰਗਜ਼ ਲਈ ਪਿਛਲੇ ਕੁਝ ਸਾਲਾਂ 'ਚ ਉਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ, ਚੇਨਈ 'ਚ ਐੱਮ.ਐੱਸ. ਧੋਨੀ ਦਾ ਮੰਦਰ ਬਣਾਇਆ ਜਾਵੇਗਾ। ਦੱਖਣੀ ਭਾਰਤ 'ਚ ਉਸ ਦੇ ਕ੍ਰੇਜ਼ ਨੂੰ ਦੇਖਦੇ ਹੋਏ ਇਹ ਹੈਰਾਨੀ ਵਾਲੀ ਗੱਲ ਨਹੀਂ ਹੈ।"

ਉਸਨੇ ਅੱਗੇ ਕਿਹਾ, "ਧੋਨੀ ਚੇਨਈ ਦਾ ਭਗਵਾਨ ਹੈ ਅਤੇ ਮੈਨੂੰ ਯਕੀਨ ਹੈ ਕਿ ਆਉਣ ਵਾਲੇ ਸਾਲਾਂ ਵਿੱਚ, ਚੇਨਈ ਵਿੱਚ ਐਮਐਸ ਧੋਨੀ ਦੇ ਮੰਦਰ ਬਣਾਏ ਜਾਣਗੇ। ਉਹ ਇੱਕ ਅਜਿਹਾ ਵਿਅਕਤੀ ਹੈ ਜੋ ਆਪਣੇ ਖਿਡਾਰੀਆਂ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਹਮੇਸ਼ਾ ਟੀਮ, ਦੇਸ਼ ਲਈ ਕੰਮ ਕੀਤਾ ਹੈ। ਅਤੇ ਚੇਨਈ ਸੁਪਰ ਕਿੰਗਜ਼ ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ।

View this post on Instagram
 
A post shared by Chennai Super Kings (@chennaiipl)

ਆਈਪੀਐਲ 2024 ਵਿੱਚ ਐਮਐਸ ਧੋਨੀ ਦਾ ਪ੍ਰਦਰਸ਼ਨ
ਹਰ ਪ੍ਰਸ਼ੰਸਕ ਐਮਐਸ ਧੋਨੀ ਨੂੰ ਆਈਪੀਐਲ 2024 ਵਿੱਚ ਖੇਡਦੇ ਦੇਖਣਾ ਚਾਹੁੰਦਾ ਸੀ। ਅਜਿਹੇ 'ਚ ਧੋਨੀ ਵੀ ਪ੍ਰਸ਼ੰਸਕਾਂ ਦਾ ਦਿਲ ਨਹੀਂ ਤੋੜ ਸਕੇ। ਇਸ ਸੀਜ਼ਨ 'ਚ ਉਹ ਕਈ ਮੈਚਾਂ 'ਚ ਆਖਰੀ ਓਵਰਾਂ 'ਚ ਬੱਲੇਬਾਜ਼ੀ ਕਰਨ ਆਏ ਅਤੇ ਚੌਕੇ-ਛੱਕੇ ਲਗਾ ਕੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਧੋਨੀ ਨੇ ਇਸ ਸੀਜ਼ਨ 'ਚ ਹੁਣ ਤੱਕ 13 ਮੈਚ ਖੇਡੇ ਹਨ। ਇਨ੍ਹਾਂ 13 ਮੈਚਾਂ 'ਚ ਉਸ ਨੇ 226.67 ਦੀ ਸਟ੍ਰਾਈਕ ਰੇਟ ਨਾਲ 136 ਦੌੜਾਂ ਬਣਾਈਆਂ ਹਨ, ਜਿਸ 'ਚ 11 ਚੌਕੇ ਅਤੇ 12 ਛੱਕੇ ਸ਼ਾਮਲ ਹਨ।

CSK ਦਾ ਪਲੇਆਫ ਲਈ ਰਾਹ
ਐਤਵਾਰ ਦੀ ਜਿੱਤ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦੇ 13 ਮੈਚਾਂ 'ਚ 7 ਜਿੱਤਾਂ ਨਾਲ 14 ਅੰਕ ਹੋ ਗਏ ਹਨ। ਉਹ +0.528 ਦੀ ਨੈੱਟ ਰਨ ਰੇਟ ਨਾਲ ਤੀਜੇ ਸਥਾਨ 'ਤੇ ਹੈ। ਪਲੇਆਫ 'ਚ ਪਹੁੰਚਣ ਲਈ ਉਸ ਨੂੰ 18 ਮਈ ਨੂੰ ਬੈਂਗਲੁਰੂ 'ਚ ਆਪਣੇ ਆਖਰੀ ਮੈਚ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਰਾਉਣਾ ਹੋਵੇਗਾ। ਇਸ ਨਾਲ ਉਸ ਨੂੰ 16 ਅੰਕ ਮਿਲਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget