ਪੜਚੋਲ ਕਰੋ

Jadeja Ruled Out, IPL 2022: ਚੇਨਈ ਸੁਪਰ ਕਿੰਗਜ਼ ਨੂੰ ਲੱਗਾ ਵੱਡਾ ਝਟਕਾ, ਜ਼ਖਮੀ ਰਵਿੰਦਰ ਜਡੇਜਾ ਟੂਰਨਾਮੈਂਟ ਤੋਂ ਬਾਹਰ

ਆਈਪੀਐਲ 2022 'ਚ ਚੇਨਈ ਸੁਪਰ ਕਿੰਗਜ਼ ਨੂੰ ਹੁਣ ਇੱਕ ਹੋਰ ਝਟਕਾ ਲੱਗਾ ਹੈ। ਰਵਿੰਦਰ ਜਡੇਜਾ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਸੁਪਰ ਕਿੰਗਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਾਸੀ ਵਿਸ਼ਵਨਾਥਨ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਆਈਪੀਐਲ 2022 'ਚ ਨਿਰਾਸ਼ਾਜਨਕ ਪ੍ਰਦਰਸ਼ਨ ਕਰਨ ਵਾਲੀ ਚੇਨਈ ਸੁਪਰ ਕਿੰਗਜ਼ ਨੂੰ ਹੁਣ ਇੱਕ ਹੋਰ ਝਟਕਾ ਲੱਗਾ ਹੈ। ਸਾਬਕਾ ਕਪਤਾਨ ਅਤੇ ਆਲਰਾਊਂਡਰ ਰਵਿੰਦਰ ਜਡੇਜਾ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਇਸ ਗੱਲ ਦੀ ਪੁਸ਼ਟੀ ਚੇਨਈ ਸੁਪਰ ਕਿੰਗਜ਼ ਦੇ ਸੀਈਓ ਕਾਸ਼ੀ ਵਿਸ਼ਵਨਾਥਨ ਨੇ ਕੀਤੀ ਹੈ। ਵਿਸ਼ਵਨਾਥਨ ਨੇ ਕਿਹਾ, "ਉਸ ਦੀ ਪਸਲੀ 'ਚ ਸੱਟ ਹੈ।" "ਡਾਕਟਰੀ ਸਲਾਹ ਹੈ ਕਿ ਉਸ ਨੂੰ ਇਸ 'ਤੇ ਦਬਾਅ ਨਹੀਂ ਪਾਉਣਾ ਚਾਹੀਦਾ, ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਉਸ ਨੂੰ ਆਈਪੀਐਲ ਛੱਡ ਦੇਣਾ ਚਾਹੀਦਾ ਹੈ।"

ਰਵਿੰਦਰ ਜਡੇਜਾ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਲਾਫ ਖੇਡੇ ਗਏ ਮੈਚ 'ਚ ਜ਼ਖਮੀ ਹੋ ਗਏ ਸੀ। ਅਜਿਹੇ 'ਚ ਉਸ ਨੂੰ ਦਿੱਲੀ ਕੈਪੀਟਲਸ ਖਿਲਾਫ ਪਲੇਇੰਗ 11 'ਚ ਸ਼ਾਮਲ ਨਹੀਂ ਕੀਤਾ ਗਿਆ। ਟੌਸ ਦੌਰਾਨ ਕਪਤਾਨ ਧੋਨੀ ਨੇ ਦੱਸਿਆ ਸੀ ਕਿ ਜਡੇਜਾ ਫਿੱਟ ਨਹੀਂ ਹੈ। ਇਸ ਮੈਚ ਵਿੱਚ ਚੇਨਈ ਨੇ ਦਿੱਲੀ ਨੂੰ 91 ਦੌੜਾਂ ਨਾਲ ਹਰਾਇਆ। CSK ਪ੍ਰਬੰਧਨ ਲਗਾਤਾਰ ਉਸ ਦੀ ਸੱਟ 'ਤੇ ਨਜ਼ਰ ਰੱਖ ਰਿਹਾ ਸੀ। ਉਹ ਅਜੇ ਪੂਰੀ ਤਰ੍ਹਾਂ ਠੀਕ ਨਹੀਂ ਹੋਇਆ ਹੈ। ਹੁਣ ਆਈ.ਪੀ.ਐੱਲ. ਪਲੇਆਫ ਵੱਲ ਵਧ ਰਿਹਾ ਹੈ ਅਤੇ ਅਜਿਹੇ 'ਚ ਚੇਨਈ ਮੈਦਾਨ 'ਤੇ ਉਤਰ ਕੇ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ।

ਇੰਡੀਅਨ ਪ੍ਰੀਮੀਅਰ ਲੀਗ 'ਚ ਚੇਨਈ ਸੁਪਰ ਕਿੰਗਜ਼ ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ। ਚਾਰ ਵਾਰ ਦੀ ਜੇਤੂ ਚੇਨਈ ਸੁਪਰ ਕਿੰਗਜ਼ ਨੇ ਹੁਣ ਤੱਕ 11 ਮੈਚ ਖੇਡੇ ਹਨ ਅਤੇ 4 ਵਿੱਚ ਜਿੱਤ ਦਰਜ ਕੀਤੀ ਹੈ। ਚੇਨਈ 16 ਅੰਕਾਂ ਨਾਲ ਅੰਕ ਸੂਚੀ ਵਿੱਚ 9ਵੇਂ ਸਥਾਨ 'ਤੇ ਹੈ। ਚੇਨਈ ਦੀ ਟੀਮ ਲਈ ਪਲੇਆਫ 'ਚ ਪਹੁੰਚਣਾ ਥੋੜ੍ਹਾ ਮੁਸ਼ਕਿਲ ਹੈ। ਟੀਮ ਨੂੰ ਆਪਣੇ ਬਾਕੀ ਤਿੰਨ ਮੈਚ ਜਿੱਤਣ ਦੇ ਨਾਲ-ਨਾਲ ਦੂਜੀਆਂ ਟੀਮਾਂ 'ਤੇ ਵੀ ਨਿਰਭਰ ਰਹਿਣਾ ਹੋਵੇਗਾ।

ਉੱਥੇ ਹੀ ਜਡੇਜਾ ਦੀ ਗੱਲ ਕਰੀਏ ਤਾਂ ਇਸ ਸੀਜ਼ਨ 'ਚ ਉਹ ਫਿੱਕੇ ਨਜ਼ਰ ਆਏ। ਉਸ ਨੇ 10 ਮੈਚਾਂ ਵਿੱਚ 19.33 ਦੀ ਔਸਤ ਅਤੇ 118.36 ਦੀ ਸਟ੍ਰਾਈਕ ਰੇਟ ਨਾਲ 116 ਦੌੜਾਂ ਬਣਾਈਆਂ ਹਨ ਅਤੇ 5 ਵਿਕਟਾਂ ਲਈਆਂ ਹਨ। ਇਸ ਸੀਜ਼ਨ ਵਿੱਚ ਉਸਦਾ ਸਰਵੋਤਮ ਸਕੋਰ ਨਾਬਾਦ 26 ਹੈ। ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਉਸ ਨੂੰ ਟੀਮ ਦੀ ਕਮਾਨ ਸੌਂਪੀ ਗਈ ਸੀ ਪਰ 8 ਵਿੱਚੋਂ 6 ਹਾਰਾਂ ਮਗਰੋਂ ਉਸ ਨੇ ਕਪਤਾਨੀ ਛੱਡ ਦਿੱਤੀ ਸੀ।

ਇਹ ਵੀ ਪੜ੍ਹੋ: Mustard Oil Price: ਆਮ ਲੋਕਾਂ ਨੂੰ ਝਟਕਾ! ਖਾਣ ਵਾਲਾ ਤੇਲ ਮਹਿੰਗਾ, ਜਾਣੋ 1 ਲੀਟਰ ਤੇਲ ਦੀਆਂ ਨਵੀਂ ਕੀਮਤਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Bad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !Farmers |  ਕਿਸਾਨਾਂ ਦੇ ਕਰਜ਼ੇ ਨੂੰ ਲੈਕੇ ਪੰਜਾਬ ਸਰਕਾਰਦਾ ਵੱਡਾ ਐਲਾਨ। | Bhagwant Maan | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget