(Source: ECI/ABP News/ABP Majha)
Jasprit Bumrah: IPL 2025 ਤੋਂ ਪਹਿਲਾਂ ਜਸਪ੍ਰੀਤ ਬੁਮਰਾਹ ਨੇ ਛੱਡਿਆ ਮੁੰਬਈ ਇੰਡੀਅਨਜ਼ ਦਾ ਸਾਥ, ਜਾਣੋ ਕਿਸ ਟੀਮ ਦੀ ਕਰਨਗੇ ਕਪਤਾਨੀ
Jasprit Bumrah: ਟੀਮ ਇੰਡੀਆ ਦੇ ਸਰਵੋਤਮ ਬੱਲੇਬਾਜ਼ਾਂ ਵਿੱਚੋਂ ਇੱਕ ਜਸਪ੍ਰੀਤ ਬੁਮਰਾਹ ਆਈਪੀਐਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਬੁਮਰਾਹ ਆਈਪੀਐਲ ਦੀ ਸਭ ਤੋਂ ਸਫਲ ਟੀਮਾਂ ਵਿੱਚੋਂ ਇੱਕ ਮੁੰਬਈ ਇੰਡੀਅਨਜ਼ ਦਾ ਹਿੱਸਾ ਹੈ ਅਤੇ ਉਹ ਇਸ
Jasprit Bumrah: ਟੀਮ ਇੰਡੀਆ ਦੇ ਸਰਵੋਤਮ ਬੱਲੇਬਾਜ਼ਾਂ ਵਿੱਚੋਂ ਇੱਕ ਜਸਪ੍ਰੀਤ ਬੁਮਰਾਹ ਆਈਪੀਐਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ। ਬੁਮਰਾਹ ਆਈਪੀਐਲ ਦੀ ਸਭ ਤੋਂ ਸਫਲ ਟੀਮਾਂ ਵਿੱਚੋਂ ਇੱਕ ਮੁੰਬਈ ਇੰਡੀਅਨਜ਼ ਦਾ ਹਿੱਸਾ ਹੈ ਅਤੇ ਉਹ ਇਸ ਟੀਮ ਲਈ ਸਭ ਤੋਂ ਵੱਡੇ ਮੈਚ ਜੇਤੂ ਹਨ। ਬੁਮਰਾਹ ਨੇ ਕਈ ਸੀਜ਼ਨਾਂ 'ਚ ਆਪਣੀ ਘਾਤਕ ਗੇਂਦਬਾਜ਼ੀ ਨਾਲ ਟੀਮ ਲਈ ਮੈਚ ਜਿੱਤੇ ਹਨ। ਪਰ ਹੁਣ ਟੀਮ ਦਾ ਇਹ ਸ਼ਾਨਦਾਰ ਸਟਾਰ ਜਲਦ ਹੀ ਮੁੰਬਈ ਇੰਡੀਅਨਜ਼ ਨੂੰ ਛੱਡਣ ਜਾ ਰਿਹਾ ਹੈ ਅਤੇ ਇਸ ਕਾਰਨ ਉਨ੍ਹਾਂ ਦੇ ਸਮਰਥਕਾਂ 'ਚ ਵੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਬੰਧਕਾਂ ਦੀ ਲਾਪਰਵਾਹੀ ਕਾਰਨ ਉਨ੍ਹਾਂ ਟੀਮ ਨੂੰ ਛੱਡਣ ਦਾ ਫੈਸਲਾ ਕੀਤਾ ਹੈ।
ਜਸਪ੍ਰੀਤ ਬੁਮਰਾਹ ਮੁੰਬਈ ਇੰਡੀਅਨਜ਼ ਨੂੰ ਛੱਡ ਸਕਦੇ
ਮੁੰਬਈ ਇੰਡੀਅਨਜ਼ ਲਈ ਪਿਛਲੇ ਇੱਕ ਦਹਾਕੇ 'ਚ ਮੈਚ ਵਿਨਿੰਗ ਸਪੈਲ ਕਰਨ ਵਾਲੇ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਾਰੇ ਖਬਰ ਆ ਰਹੀ ਹੈ ਕਿ ਹੁਣ ਉਨ੍ਹਾਂ ਨੇ ਮੁੰਬਈ ਇੰਡੀਅਨਜ਼ ਨਾਲ ਨਾ ਰਹਿਣ ਦਾ ਫੈਸਲਾ ਕੀਤਾ ਹੈ। ਦਰਅਸਲ, ਗੱਲ ਇਹ ਹੈ ਕਿ ਜਸਪ੍ਰੀਤ ਬੁਮਰਾਹ ਮੈਨੇਜਮੈਂਟ ਦੇ ਕਈ ਫੈਸਲਿਆਂ ਤੋਂ ਖੁਸ਼ ਨਹੀਂ ਹਨ ਅਤੇ ਇਸ ਕਾਰਨ ਉਨ੍ਹਾਂ ਨੇ ਮੈਨੇਜਮੈਂਟ ਦੇ ਸਾਹਮਣੇ ਆਪਣਾ ਵਿਰੋਧ ਵੀ ਦਰਜ ਕਰਵਾਇਆ ਸੀ। ਉਦੋਂ ਤੋਂ ਹੀ ਖਬਰਾਂ ਆ ਰਹੀਆਂ ਹਨ ਕਿ ਉਹ ਹੁਣ ਆਉਣ ਵਾਲੇ ਸੀਜ਼ਨ ਤੋਂ ਪਹਿਲਾਂ ਕਿਸੇ ਹੋਰ ਟੀਮ ਨਾਲ ਜੁੜਦੇ ਨਜ਼ਰ ਆ ਸਕਦੇ ਹਨ।
ਜਸਪ੍ਰੀਤ ਬੁਮਰਾਹ ਇਸ ਟੀਮ 'ਚ ਸ਼ਾਮਲ ਹੋ ਸਕਦੇ
ਟੀਮ ਇੰਡੀਆ ਦੇ ਸਰਵੋਤਮ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਾਰੇ ਖਬਰ ਆ ਰਹੀ ਹੈ ਕਿ ਉਹ ਆਉਣ ਵਾਲੇ ਆਈਪੀਐਲ ਸੀਜ਼ਨ ਤੋਂ ਪਹਿਲਾਂ ਰਾਇਲ ਚੈਲੇਂਜਰਜ਼ ਬੈਂਗਲੁਰੂ ਟੀਮ ਨਾਲ ਜੁੜਦੇ ਨਜ਼ਰ ਆ ਸਕਦੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਟੀਮ ਦੇ ਨਾਲ ਜਸਪ੍ਰੀਤ ਬੁਮਰਾਹ ਵੀ ਕਪਤਾਨ ਦੇ ਰੂਪ 'ਚ ਨਜ਼ਰ ਆ ਸਕਦੇ ਹਨ। ਇਸ ਖਬਰ ਨੂੰ ਸੁਣਨ ਤੋਂ ਬਾਅਦ ਬੈਂਗਲੁਰੂ ਦੇ ਸਾਰੇ ਸਮਰਥਕ ਕਾਫੀ ਖੁਸ਼ ਨਜ਼ਰ ਆ ਰਹੇ ਹਨ ਅਤੇ ਕਹਿ ਰਹੇ ਹਨ ਕਿ ਹੁਣ ਬੁਮਰਾਹ ਦੇ ਆਉਣ ਨਾਲ ਟੀਮ ਦਾ ਟਰਾਫੀ ਜਿੱਤਣ ਦਾ ਸੁਪਨਾ ਸਾਕਾਰ ਹੋ ਜਾਵੇਗਾ।
ਇਸ ਤਰ੍ਹਾਂ ਹਨ ਅੰਕੜੇ
ਮੁੰਬਈ ਇੰਡੀਅਨਜ਼ ਦੇ ਸਰਵੋਤਮ ਖਿਡਾਰੀ ਜਸਪ੍ਰੀਤ ਬੁਮਰਾਹ ਦੇ ਕ੍ਰਿਕਟ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਰੀਅਰ ਕਾਫੀ ਸ਼ਾਨਦਾਰ ਰਿਹਾ ਹੈ। ਉਹ ਆਪਣੇ ਆਈਪੀਐਲ ਕਰੀਅਰ ਵਿੱਚ ਸਿਰਫ ਮੁੰਬਈ ਇੰਡੀਅਨਜ਼ ਲਈ ਖੇਡੇ ਹਨ। ਉਨ੍ਹਾਂ ਨੇ ਹੁਣ ਤੱਕ ਖੇਡੇ ਗਏ 133 ਮੈਚਾਂ ਦੀਆਂ 133 ਪਾਰੀਆਂ 'ਚ 7.30 ਦੀ ਇਕਾਨਮੀ ਰੇਟ ਅਤੇ 18.5 ਦੀ ਔਸਤ ਨਾਲ 165 ਵਿਕਟਾਂ ਹਾਸਲ ਕੀਤੀਆਂ ਹਨ। ਇਸ ਦੌਰਾਨ ਉਸ ਨੇ ਦੋ ਵਾਰ ਇੱਕ ਪਾਰੀ ਵਿੱਚ 4 ਵਿਕਟਾਂ ਅਤੇ ਇੱਕ ਪਾਰੀ ਵਿੱਚ ਦੋ ਵਾਰ 5 ਵਿਕਟਾਂ ਝਟਕਾਈਆਂ ਹਨ।