ਪੜਚੋਲ ਕਰੋ

Jos Buttler: ਰਨ ਆਊਟ ਹੋਣ ਤੋਂ ਬਾਅਦ ਗੁੱਸਾ ਦਿਖਾਉਣਾ ਜੋਸ ਬਟਲਰ ਨੂੰ ਪਿਆ ਭਾਰੀ, ਬਸੀਸੀਆਈ ਨੇ ਲਾਇਆ ਭਾਰੀ ਜੁਰਮਾਨਾ

Jos Buttler Fined 10 Percent of Match Fee: ਬੀਸੀਸੀਆਈ ਨੇ ਰਾਜਸਥਾਨ ਰਾਇਲਜ਼ ਦੇ ਸਲਾਮੀ ਬੱਲੇਬਾਜ਼ 'ਤੇ ਮੈਚ ਫੀਸ ਦਾ 10 ਫੀਸਦੀ ਜੁਰਮਾਨਾ ਲਗਾਇਆ ਹੈ।

Jos Buttler Fined 10 Percent of Match Fee for Breaching IPL Code of Conduct: ਰਾਜਸਥਾਨ ਰਾਇਲਜ਼ ਦੇ ਇੰਗਲਿਸ਼ ਸਟਾਰ ਸਲਾਮੀ ਬੱਲੇਬਾਜ਼ ਜੋਸ ਬਟਲਰ ਨੂੰ ਵੀਰਵਾਰ ਨੂੰ ਈਡਨ ਗਾਰਡਨ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦੇ ਖਿਲਾਫ ਮੈਚ ਦੌਰਾਨ ਆਈਪੀਐਲ ਦੀ ਗਵਰਨਿੰਗ ਕੌਂਸਲ ਦੁਆਰਾ ਆਈਪੀਐਲ ਦੇ ਆਚਾਰ ਸੰਹਿਤਾ ਦੀ ਉਲੰਘਣਾ ਕਰਨ ਲਈ ਜੁਰਮਾਨਾ ਲਗਾਇਆ ਗਿਆ ਸੀ। ਇਸ ਦੇ ਲਈ ਮੈਚ ਫੀਸ ਦਾ 10 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ।

ਜੋਸ ਬਟਲਰ ਕੇਕੇਆਰ ਖਿਲਾਫ ਜ਼ੀਰੋ 'ਤੇ ਰਨ ਆਊਟ ਹੋਏ। ਉਸ ਨੇ ਆਪਣਾ ਵਿਕਟ ਯਸ਼ਸਵੀ ਜੈਸਵਾਲ ਦੇ ਹੱਥੋਂ ਗਵਾਇਆ। ਹਾਲਾਂਕਿ ਜੈਸਵਾਲ ਨੇ ਇਕੱਲੇ ਹੀ ਰਾਜਸਥਾਨ ਲਈ ਮੈਚ ਆਸਾਨੀ ਨਾਲ ਜਿੱਤ ਲਿਆ। ਸਿਰਫ 13 ਗੇਂਦਾਂ 'ਚ ਅਰਧ ਸੈਂਕੜਾ ਬਣਾਉਣ ਵਾਲੇ ਜੈਸਵਾਲ ਨੇ ਨਾਬਾਦ 98 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ।

ਹਾਲਾਂਕਿ ਬਟਲਰ ਇਸ ਤਰ੍ਹਾਂ ਰਨ ਆਊਟ ਹੋਣ ਤੋਂ ਕਾਫੀ ਨਿਰਾਸ਼ ਹੋਏ ਅਤੇ ਪੈਵੇਲੀਅਨ ਜਾਂਦੇ ਸਮੇਂ ਉਨ੍ਹਾਂ ਨੇ ਆਪਣਾ ਬੱਲਾ ਬਾਊਂਡਰੀ ਰੋਪ 'ਤੇ ਮਾਰਿਆ। ਇਸ ਕਾਰਨ BCCI ਨੇ ਬਟਲਰ 'ਤੇ ਮੈਚ ਫੀਸ ਦਾ 10 ਫੀਸਦੀ ਜੁਰਮਾਨਾ ਲਗਾਇਆ ਹੈ।

ਆਈਪੀਐਲ ਨੇ ਦੇਰ ਰਾਤ ਜਾਰੀ ਕੀਤਾ ਬਿਆਨ
ਆਈਪੀਐਲ ਗਵਰਨਿੰਗ ਕੌਂਸਲ ਨੇ ਅੱਧੀ ਰਾਤ ਨੂੰ ਇੱਕ ਬਿਆਨ ਵਿੱਚ ਦੱਸਿਆ, “ਰਾਜਸਥਾਨ ਰਾਇਲਜ਼ ਦੇ ਜੋਸ ਬਟਲਰ ਨੂੰ ਈਡਨ ਗਾਰਡਨ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਸ ਵਿਚਕਾਰ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2023 ਦੇ 56ਵੇਂ ਮੈਚ ਦੌਰਾਨ ਆਈਪੀਐਲ ਸੰਹਿਤਾ ਦੀ ਉਲੰਘਣਾ ਕਰਨ ਲਈ ਜੁਰਮਾਨਾ ਲਗਾਇਆ ਗਿਆ।" ਉਲੰਘਣਾ ਲਈ ਮੈਚ ਫੀਸ ਦਾ 10 ਪ੍ਰਤੀਸ਼ਤ ਜੁਰਮਾਨਾ ਲਗਾਇਆ ਗਿਆ ਹੈ।"

ਬਿਆਨ ਵਿੱਚ ਕਿਹਾ ਗਿਆ ਹੈ ਕਿ ਬਟਲਰ ਨੇ ਆਈਪੀਐਲ ਕੋਡ ਆਫ ਕੰਡਕਟ ਦੀ ਧਾਰਾ 2.2'ਐਫ ਦੇ ਤਹਿਤ ਲੈਵਲ 1 ਦਾ ਅਪਰਾਧ ਸਵੀਕਾਰ ਕੀਤਾ ਹੈ। ਆਚਾਰ ਸੰਹਿਤਾ ਦੇ ਲੈਵਲ 1 ਦੀ ਉਲੰਘਣਾ ਲਈ, ਮੈਚ ਰੈਫਰੀ ਦਾ ਫੈਸਲਾ ਅੰਤਿਮ ਅਤੇ ਬਾਈਡਿੰਗ ਹੈ। ਦੱਸ ਦੇਈਏ ਕਿ ਬਟਲਰ ਨੇ ਆਪਣੀ ਗਲਤੀ ਮੰਨ ਲਈ ਹੈ।

ਰਾਜਸਥਾਨ ਨੇ ਇਹ ਆਸਾਨੀ ਨਾਲ ਜਿੱਤ ਲਿਆ ਮੈਚ
IPL 2023 ਦੇ 56ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਪਹਿਲਾਂ ਖੇਡਦਿਆਂ 149 ਦੌੜਾਂ ਬਣਾਈਆਂ। ਜਵਾਬ 'ਚ ਰਾਜਸਥਾਨ ਰਾਇਲਜ਼ ਨੇ ਟੀਚੇ ਦਾ ਪਿੱਛਾ ਕਰਦੇ ਹੋਏ 13.1 ਓਵਰਾਂ 'ਚ ਹੀ ਆਸਾਨੀ ਨਾਲ ਟੀਚਾ ਹਾਸਲ ਕਰ ਲਿਆ। ਰਾਜਸਥਾਨ ਲਈ ਯਸ਼ਸਵੀ ਜੈਸਵਾਲ ਨੇ 47 ਗੇਂਦਾਂ ਵਿੱਚ ਨਾਬਾਦ 98 ਦੌੜਾਂ ਬਣਾਈਆਂ। ਉਸ ਦੇ ਬੱਲੇ ਤੋਂ 13 ਚੌਕੇ ਅਤੇ 5 ਛੱਕੇ ਨਿਕਲੇ। ਇਸ ਦੇ ਨਾਲ ਹੀ ਕਪਤਾਨ ਸੰਜੂ ਸੈਮਸਨ 48 ਦੌੜਾਂ ਬਣਾ ਕੇ ਨਾਬਾਦ ਪਰਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

Embed widget