Kolkata Knight Riders vs Sunrisers Hyderabad, Final: ਅੱਜ IPL 2024 ਦਾ ਫਾਈਨਲ ਖੇਡਿਆ ਗਿਆ। ਜਿਸ ਦੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ ਹਰਾ ਕੇ ਕੋਲਕਾਤਾ ਨਾਈਟ ਰਾਈਡਰਜ਼ ਜਿੱਤ ਕੀਤੀ ਦਰਜ। ਜੀ ਹਾਂ ਕੋਲਕਾਤਾ ਨਾਈਟ ਰਾਈਡਰਜ਼ ਨੇ IPL 2024 ਦੀ ਟਰਾਫੀ ਆਪਣੇ ਨਾਮ ਕਰ ਲਈ ਹੈ। 2012 ਅਤੇ 2014 ਤੋਂ ਬਾਅਦ ਤੀਜੀ ਵਾਰ ਇਸ ਖਿਤਾਬ ਨੂੰ ਆਪਣੇ ਨਾਮ ਕੀਤਾ ਹੈ।



ਦੱਸ ਦਈਏ ਸੁਪਰਸਟਾਰ ਸ਼ਾਹਰੁਖ ਖਾਨ ਦੀ ਟੀਮ KKR ਨੇ 8 ਵਿਕਟਾਂ ਦੇ ਨਾਲ ਜਿੱਤ ਦਰਜ ਕੀਤੀ ਹੈ।


ਇਸ ਦੇ ਨਾਲ ਕੇਕੇਆਰ ਨੇ ਤੀਜੀ ਵਾਰ ਆਈਪੀਐਲ ਖਿਤਾਬ ਜਿੱਤਿਆ। ਖ਼ਿਤਾਬੀ ਮੈਚ ਵਿੱਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹਾਲਾਂਕਿ ਕੇਕੇਆਰ ਦੇ ਗੇਂਦਬਾਜ਼ਾਂ ਨੇ ਉਸ ਦੇ ਫੈਸਲੇ ਨੂੰ ਗਲਤ ਸਾਬਤ ਕੀਤਾ ਅਤੇ ਹੈਦਰਾਬਾਦ ਦੀ ਟੀਮ 113 ਦੌੜਾਂ 'ਤੇ ਆਲ ਆਊਟ ਹੋ ਗਈ। ਜਵਾਬ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ 11ਵੇਂ ਓਵਰ ਵਿੱਚ ਦੋ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।


 ਕੇਕੇਆਰ ਲਈ ਵੈਂਕਟੇਸ਼ ਅਈਅਰ ਨੇ ਸਿਰਫ਼ 26 ਗੇਂਦਾਂ ਵਿੱਚ 52 ਦੌੜਾਂ ਦੀ ਅਜੇਤੂ ਮੈਚ ਜੇਤੂ ਪਾਰੀ ਖੇਡੀ। ਉਸ ਦੇ ਬੱਲੇ ਤੋਂ 4 ਚੌਕੇ ਅਤੇ 3 ਛੱਕੇ ਆਏ। ਗੇਂਦਬਾਜ਼ੀ ਵਿੱਚ ਆਂਦਰੇ ਰਸਲ, ਮਿਸ਼ੇਲ ਸਟਾਰਕ ਅਤੇ ਹਰਸ਼ਿਤ ਰਾਣਾ ਹੀਰੋ ਰਹੇ। ਰਸੇਲ ਨੇ 3 ਵਿਕਟਾਂ ਲਈਆਂ। ਜਦੋਂ ਕਿ ਸਟਾਰਕ ਅਤੇ ਰਾਣਾ ਨੂੰ ਦੋ-ਦੋ ਸਫ਼ਲਤਾ ਮਿਲੀ।


10 ਸਾਲ ਬਾਅਦ ਖਿਤਾਬ ਜਿੱਤਿਆ


ਕੋਲਕਾਤਾ ਨਾਈਟ ਰਾਈਡਰਜ਼ ਇਸ ਤੋਂ ਪਹਿਲਾਂ ਸਾਲ 2012 ਅਤੇ 2014 ਵਿੱਚ ਆਈਪੀਐਲ ਚੈਂਪੀਅਨ ਬਣੀ ਸੀ। ਕੇਕੇਆਰ ਨੇ 2012 ਵਿੱਚ ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਅਤੇ 2014 ਵਿੱਚ ਪੰਜਾਬ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾ ਕੇ ਆਈਪੀਐਲ ਖ਼ਿਤਾਬ ਜਿੱਤਿਆ ਸੀ। 2014 ਤੋਂ ਬਾਅਦ, ਕੇਕੇਆਰ 2021 ਵਿੱਚ ਫਾਈਨਲ ਵਿੱਚ ਪਹੁੰਚੀ, ਪਰ ਖਿਤਾਬੀ ਮੁਕਾਬਲੇ ਵਿੱਚ ਸੀਐਸਕੇ ਤੋਂ 27 ਦੌੜਾਂ ਨਾਲ ਹਾਰ ਗਈ।


ਹੁਣ ਆਖਰਕਾਰ 2014 ਦੇ 10 ਸਾਲਾਂ ਬਾਅਦ, ਇਹ ਤੀਜੀ ਵਾਰ ਇੰਡੀਅਨ ਪ੍ਰੀਮੀਅਰ ਲੀਗ ਦੀ ਟਰਾਫੀ ਜਿੱਤਣ ਵਿੱਚ ਸਫਲ ਹੋ ਗਈ ਹੈ। ਇਸ ਨਾਲ ਕੋਲਕਾਤਾ ਨੇ ਆਈਪੀਐਲ ਦੇ ਇਤਿਹਾਸ ਵਿੱਚ ਤੀਜੀ ਵਾਰ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।