ਪੜਚੋਲ ਕਰੋ

MS ਧੋਨੀ ਨੇ ਬਦਲੀ CSK ਦੀ ਕਿਸਮਤ, ਲਗਾਤਾਰ 5 ਹਾਰਾਂ ਤੋਂ ਬਾਅਦ ਮਿਲੀ ਜਿੱਤ, ਰੋਮਾਂਚਕ ਮੈਚ 'ਚ LSG ਨੂੰ 5 ਵਿਕਟਾਂ ਨਾਲ ਹਰਾਇਆ

ਲਗਾਤਾਰ ਹਾਰਾਂ ਤੋਂ ਬਾਅਦ ਜਿੱਤ ਦਾ ਸੋਕਾ ਖਤਮ ਕਰਦੇ ਹੋਏ CSK ਦੀ ਟੀਮ ਨੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ।ਐਮਐਸ ਧੋਨੀ ਨੇ ਦਮਦਾਰ ਪ੍ਰਦਰਸ਼ਨ ਕਰਦਿਆਂ ਕੇਵਲ 11 ਗੇਂਦਾਂ 'ਤੇ 26 ਰਨਾਂ ਦੀ ਤਿੱਖੀ ਪਾਰੀ ਖੇਡ ਕੇ CSK ਦੀ ਜਿੱਤ ਵਿੱਚ ਵੱਡਾ

LSG vs CSK Highlights IPL 2025: ਚੇਨਈ ਸੁਪਰ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਚੇਨਈ ਨੂੰ IPL 2025 ਵਿੱਚ ਲਗਾਤਾਰ ਪੰਜ ਹਾਰਾਂ ਤੋਂ ਬਾਅਦ ਪਹਿਲੀ ਜਿੱਤ ਮਿਲੀ ਹੈ। ਇਕਾਨਾ ਸਟੇਡੀਅਮ ਵਿੱਚ ਹੋਏ ਇਸ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੇ ਪਹਿਲਾਂ ਖੇਡਦਿਆਂ 166 ਦੌੜਾਂ ਬਣਾਈਆਂ ਸਨ। ਜਵਾਬ ਵਿੱਚ CSK ਦੀ ਟੀਮ ਨੇ ਇਹ ਮੈਚ ਆਖਰੀ ਓਵਰ ਤੱਕ ਖੇਡ ਕੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ। ਐਮਐਸ ਧੋਨੀ ਨੇ ਦਮਦਾਰ ਪ੍ਰਦਰਸ਼ਨ ਕਰਦਿਆਂ ਕੇਵਲ 11 ਗੇਂਦਾਂ 'ਤੇ 26 ਰਨਾਂ ਦੀ ਤਿੱਖੀ ਪਾਰੀ ਖੇਡ ਕੇ CSK ਦੀ ਜਿੱਤ ਵਿੱਚ ਵੱਡਾ ਯੋਗਦਾਨ ਪਾਇਆ।

ਇਸ ਤਰ੍ਹਾਂ CSK ਨੇ ਹਾਸਿਲ ਕੀਤੀ ਜਿੱਤ

167 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਚੇਨਈ ਸੁਪਰ ਕਿੰਗਜ਼ ਨੂੰ ਸ਼ਾਨਦਾਰ ਸ਼ੁਰੂਆਤ ਮਿਲੀ। ਡੈਬਿਊਟੈਂਟ ਸ਼ੈਖ ਰਸ਼ੀਦ ਨੇ ਰਚਿਨ ਰਵਿੰਦਰ ਦੇ ਨਾਲ ਮਿਲ ਕੇ 5 ਓਵਰ ਮੁੱਕਣ ਤੋਂ ਪਹਿਲਾਂ ਹੀ CSK ਦਾ ਸਕੋਰ 50 ਦੇ ਪਾਰ ਕਰ ਦਿੱਤਾ। ਰਸ਼ੀਦ ਨੇ ਆਪਣੇ ਪਹਿਲੇ ਮੈਚ ਵਿੱਚ 19 ਗੇਂਦਾਂ ’ਤੇ 27 ਦੌੜਾਂ ਬਣਾਈਆਂ ਅਤੇ ਆਊਟ ਹੋ ਗਏ। ਰਚਿਨ ਰਵਿੰਦਰ ਵੀ ਵਧੀਆ ਸ਼ੁਰੂਆਤ ਦੇ ਬਾਵਜੂਦ ਵੱਡੀ ਪਾਰੀ ਨਹੀਂ ਖੇਡ ਸਕੇ ਅਤੇ 37 ਦੌੜਾਂ ਬਨਾਕੇ ਪਾਰਟ ਟਾਈਮ ਗੇਂਦਬਾਜ਼ ਐਡਨ ਮਾਰਕਰਮ ਦੀ ਗੇਂਦ ’ਤੇ ਆਪਣਾ ਵਿਕਟ ਗਵਾ ਬੈਠੇ।

ਰਾਹੁਲ ਤ੍ਰਿਪਾਠੀ ਦੀ ਮਾੜੀ ਫਾਰਮ ਜਾਰੀ ਰਹੀ, ਜੋ ਸਿਰਫ 9 ਦੌੜਾਂ ਬਣਾਕੇ ਆਊਟ ਹੋ ਗਏ। ਉਨ੍ਹਾਂ ਦੇ ਥੋੜ੍ਹੀ ਦੇਰ ਬਾਅਦ ਹੀ ਰਵਿੰਦਰ ਜਡੇਜਾ ਵੀ ਕੇਵਲ 7 ਦੌੜਾਂ ਬਣਾ ਕੇ ਪੈਵੇਲੀਅਨ ਚੱਲੇ ਗਏ। ਇੱਕ ਸਮੇਂ ਚੇਨਈ ਨੇ ਕੋਈ ਵਿਕਟ ਨਾ ਗੁਵਾਂਦੇ ਹੋਏ 52 ਦੌੜਾਂ ਬਣਾ ਲਈਆਂ ਸਨ, ਪਰ ਅਗਲੇ 44 ਦੌੜਾਂ ਦੇ ਅੰਦਰ ਹੀ CSK ਨੇ ਆਪਣੇ 4 ਮਹੱਤਵਪੂਰਨ ਵਿਕਟ ਗਵਾ ਦਿੱਤੇ। ਵਿਜਯ ਸ਼ੰਕਰ ਵੀ ਲਗਾਤਾਰ ਨਾਕਾਮ ਰਹੇ ਹਨ, ਉਨ੍ਹਾਂ ਦੇ ਆਊਟ ਹੋਣ ਨਾਲ ਚੇਨਈ ਨੇ 111 ਦੇ ਸਕੋਰ 'ਤੇ ਆਪਣਾ ਪੰਜਵਾਂ ਵਿਕਟ ਗਵਾ ਦਿੱਤਾ। ਇਸ ਸਮੇਂ ਚੇਨਈ ਨੂੰ ਜਿੱਤ ਲਈ 30 ਗੇਂਦਾਂ ਵਿੱਚ 56 ਦੌੜਾਂ ਦੀ ਲੋੜ ਸੀ।

ਐਮਐਸ ਧੋਨੀ ਅਤੇ ਸ਼ਿਵਮ ਦੁਬੇ ਦਾ ਕਮਾਲ

ਆਖਰੀ 5 ਓਵਰਾਂ ਵਿੱਚ ਐਮਐਸ ਧੋਨੀ ਅਤੇ ਸ਼ਿਵਮ ਦੁਬੇ ਨੇ ਸੰਭਲ ਕੇ ਪਰ ਤੀਬਰ ਅੰਦਾਜ਼ ਵਿੱਚ ਬੈਟਿੰਗ ਕੀਤੀ ਅਤੇ LSG ਦੇ ਗੇਂਦਬਾਜ਼ਾਂ 'ਤੇ ਦਬਾਅ ਬਣਾਇਆ। ਧੋਨੀ ਅਤੇ ਦੁਬੇ ਵਿਚਾਲੇ ਨਾ ਟੁੱਟਣ ਵਾਲੀ 57 ਦੌੜਾਂ ਦੀ ਸਾਂਝ ਬਣੀ, ਜਿਸ ਨੇ ਲਗਾਤਾਰ ਪੰਜ ਹਾਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਨੂੰ ਜਿੱਤ ਦਿਵਾਈ। ਇਹ IPL 2025 ਵਿੱਚ CSK ਦੀ 7 ਮੈਚਾਂ ਵਿੱਚ ਸਿਰਫ ਦੂਜੀ ਜਿੱਤ ਹੈ। ਧੋਨੀ ਨੇ 11 ਗੇਂਦਾਂ 'ਤੇ 26 ਦੌੜਾਂ ਬਣਾਈਆਂ, ਜਦਕਿ ਸ਼ਿਵਮ ਦੁਬੇ ਨੇ 37 ਗੇਂਦਾਂ 'ਤੇ ਨਾਅਟ ਆਊਟ 43 ਦੌੜਾਂ ਦੀ ਪਾਰੀ ਖੇਡੀ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget