ਪੜਚੋਲ ਕਰੋ

IPL Points Table: KKR ਨੂੰ ਹਰਾ ਕੇ ਪਲੇਆਫ 'ਚ ਪਹੁੰਚਿਆ ਲਖਨਊ, ਜਾਣੋ ਇਸ ਮੈਚ ਤੋਂ ਬਾਅਦ ਕਿੰਨੀ ਬਦਲੀ ਅੰਕ ਸੂਚੀ

IPL 2023: ਲਖਨਊ ਸੁਪਰ ਜਾਇੰਟਸ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਕੇ ਪਲੇਆਫ ਵਿੱਚ ਪਹੁੰਚਣ ਵਾਲੀ ਤੀਜੀ ਟੀਮ ਬਣ ਗਈ ਹੈ। ਇਸ ਜਿੱਤ ਤੋਂ ਬਾਅਦ ਲਖਨਊ ਸੁਪਰ ਜਾਇੰਟਸ ਦੇ 17 ਅੰਕ ਹੋ ਗਏ ਹਨ।

IPL Playoffs Race: ਲਖਨਊ ਸੁਪਰ ਜਾਇੰਟਸ ਪਲੇਆਫ ਵਿੱਚ ਪਹੁੰਚਣ ਵਾਲੀ ਤੀਜੀ ਟੀਮ ਬਣ ਗਈ ਹੈ। ਇਸ ਤੋਂ ਪਹਿਲਾਂ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਟਾਪ-4 ਵਿੱਚ ਪਹੁੰਚਣ ਵਾਲੀ ਟੀਮ ਬਣੀਆਂ ਸਨ। ਹੁਣ ਲਖਨਊ ਸੁਪਰ ਜਾਇੰਟਸ ਦੇ 17 ਅੰਕ ਹਨ। ਇਸ ਤਰ੍ਹਾਂ ਪਲੇਆਫ ਲਈ ਤਿੰਨ ਟੀਮਾਂ ਦਾ ਫੈਸਲਾ ਹੋ ਗਿਆ ਹੈ। ਗੁਜਰਾਤ ਟਾਈਟਨਸ ਤੋਂ ਇਲਾਵਾ ਚੇਨਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਪਲੇਆਫ ਵਿੱਚ ਪਹੁੰਚ ਗਏ ਹਨ। ਜਦਕਿ ਇੱਕ ਟੀਮ ਦਾ ਫੈਸਲਾ ਹੋਣਾ ਬਾਕੀ ਹੈ।

ਇਸ ਤੋਂ ਇਲਾਵਾ ਰਾਇਲ ਚੈਲੰਜਰਜ਼ ਬੈਂਗਲੁਰੂ 13 ਮੈਚਾਂ 'ਚ 14 ਅੰਕਾਂ ਨਾਲ ਚੌਥੇ ਨੰਬਰ 'ਤੇ ਹੈ। ਰਾਜਸਥਾਨ ਰਾਇਲਜ਼ 14 ਮੈਚਾਂ 'ਚ 14 ਅੰਕਾਂ ਨਾਲ ਪੰਜਵੇਂ ਨੰਬਰ 'ਤੇ ਹੈ ਪਰ ਇਸ ਟੀਮ ਦਾ ਪਲੇਆਫ 'ਚ ਪ੍ਰਵੇਸ਼ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਹੋਣ ਵਾਲੇ ਮੈਚਾਂ ਦੇ ਨਤੀਜਿਆਂ 'ਤੇ ਨਿਰਭਰ ਕਰੇਗਾ।

ਅੰਕ ਸੂਚੀ ਵਿੱਚ ਹੋਰ ਟੀਮਾਂ ਕਿੱਥੇ ਹਨ?

ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਜੇਕਰ ਸਨਰਾਈਜ਼ਰਜ਼ ਹੈਦਰਾਬਾਦ ਖਿਲਾਫ ਜਿੱਤਦੀ ਹੈ ਤਾਂ ਪਲੇਆਫ 'ਚ ਪਹੁੰਚ ਜਾਵੇਗੀ। ਮੁੰਬਈ ਇੰਡੀਅਨਜ਼ ਦੇ 13 ਮੈਚਾਂ 'ਚ 14 ਅੰਕ ਹਨ। ਸਨਰਾਈਜ਼ਰਸ ਹੈਦਰਾਬਾਦ ਨੂੰ ਐਤਵਾਰ ਨੂੰ ਵਾਨਖੇੜੇ ਸਟੇਡੀਅਮ 'ਚ ਮੁੰਬਈ ਇੰਡੀਅਨਜ਼ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਕੋਲਕਾਤਾ ਨਾਈਟ ਰਾਈਡਰਜ਼ ਦੇ 13 ਮੈਚਾਂ ਵਿੱਚ 12 ਅੰਕ ਹਨ।

ਦੂਜੇ ਪਾਸੇ ਲਖਨਊ ਸੁਪਰ ਜਾਇੰਟਸ-ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਚ ਦੀ ਗੱਲ ਕਰੀਏ ਤਾਂ ਲਖਨਊ ਸੁਪਰ ਜਾਇੰਟਸ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 1 ਦੌੜ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਇਸ ਜਿੱਤ ਦੇ ਨਾਲ ਲਖਨਊ ਸੁਪਰ ਜਾਇੰਟਸ ਪਲੇਆਫ ਵਿੱਚ ਪਹੁੰਚਣ ਵਾਲੀ ਤੀਜੀ ਟੀਮ ਬਣ ਗਈ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੂੰ ਜਿੱਤ ਲਈ 177 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਉਹ 20 ਓਵਰਾਂ 'ਚ 7 ਵਿਕਟਾਂ 'ਤੇ 175 ਦੌੜਾਂ ਹੀ ਬਣਾ ਸਕੀ। ਕੋਲਕਾਤਾ ਨਾਈਟ ਰਾਈਡਰਜ਼ ਲਈ ਸਲਾਮੀ ਬੱਲੇਬਾਜ਼ ਜੇਸਨ ਰਾਏ ਨੇ 28 ਗੇਂਦਾਂ 'ਤੇ 45 ਦੌੜਾਂ ਦਾ ਯੋਗਦਾਨ ਦਿੱਤਾ। ਉਸ ਨੇ ਆਪਣੀ ਪਾਰੀ 'ਚ 7 ਚੌਕੇ ਅਤੇ 1 ਛੱਕਾ ਲਗਾਇਆ। ਇਸ ਤੋਂ ਇਲਾਵਾ ਰਿੰਕੂ ਸਿੰਘ ਨੇ 33 ਗੇਂਦਾਂ 'ਤੇ ਅਜੇਤੂ 67 ਦੌੜਾਂ ਬਣਾਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

ABP Premium

ਵੀਡੀਓਜ਼

Bhagwant Mann| CM ਨੇ ਕਾਂਗਰਸ ਉਮੀਦਵਾਰ ਬਾਰੇ ਕਿਹੜੀ ਗੱਲ ਕਹਿ ਦਿੱਤੀ ?Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀAccident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
Jagannath Rath Yatra 2024: 53 ਸਾਲਾਂ ਬਾਅਦ ਨਿਕਲੇਗੀ 2 ਦਿਨਾਂ ਦੀ ਰੱਥ ਯਾਤਰਾ, ਰਾਸ਼ਟਰਪਤੀ ਮੁਰਮੂ ਵੀ ਹੋਣਗੇ ਸ਼ਾਮਲ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Embed widget